November 17, 2026, 10:08 am
----------- Advertisement -----------
HomeNewsLatest Newsਕਾਂਗਰਸੀ ਸਾਂਸਦ ਡਾ. ਅਮਰ ਸਿੰਘ ਨੇ ਸਿੱਧੂ ਮੂਸੇਵਾਲਾ ਦੀ ਯਾਦਗਾਰ ਲਈ ਦਿੱਤੀ...

ਕਾਂਗਰਸੀ ਸਾਂਸਦ ਡਾ. ਅਮਰ ਸਿੰਘ ਨੇ ਸਿੱਧੂ ਮੂਸੇਵਾਲਾ ਦੀ ਯਾਦਗਾਰ ਲਈ ਦਿੱਤੀ 20 ਲੱਖ ਦੀ ਰਾਸ਼ੀ

Published on

----------- Advertisement -----------

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਅਮਰ ਸਿੰਘ ਤੇ ਸੰਦੀਪ ਸੰਧੂ ਪਿੰਡ ਮੂਸਾ ਪਹੁੰਚੇ। ਜਿੰਨਾਂ ਵੱਲੋਂ ਸੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਬਨਣ ਵਾਲੀ ਯਾਦਗਾਰ ਤੇ ਲਾਇਬ੍ਰੇਰੀ ਲਈ ਲੋਕ ਸਭਾ ਮੈਂਬਰ ਅਮਰ ਸਿੰਘ ਦੇ MP LAD ਫੰਡ ਵਿੱਚੋ ਡਿਪਟੀ ਕਮਿਸ਼ਨਰ ਦੇ ਖ਼ਾਤੇ ਵਿੱਚ ਆਈ 20 ਲੱਖ ਰੁਪਏ ਦੀ ਰਾਸ਼ੀ ਦਾ ਮੰਜ਼ੂਰੀ ਪੱਤਰ ਪਿੰਡ ਦੀ ਪੰਚਾਇਤ ਨੂੰ ਸੌਂਪਿਆ। ਉਹਨਾਂ ਕਿਹਾ ਕਿ ਸਿੱਧੂ ਦੀ ਯਾਦ ਵਿੱਚ ਇੱਕ ਅਜਿਹੀ ਯਾਦਗਾਰ ਬਣਾਈ ਜਾਵੇ ਕਿ ਇੱਥੇ ਆਉਣ ਵਾਲੇ ਲੋਕ ਸਿੱਧੂ ਦੀਆਂ ਯਾਦਾਂ ਵਿੱਚ ਸਿੱਧੂ ਨੂੰ ਮਹਿਸੂਸ ਕਰ ਸਕਣ।

ਸਿੱਧੂ ਮੂਸੇਵਾਲਾ ਦੇ ਘਰ ਪੁੱਜੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਫਤਿਹਗੜ੍ਹ ਸਾਹਿਬ ਤੋਂ ਸਾਂਸਦ ਅਮਰ ਸਿੰਘ ਨੇ ਕਿਹਾ ਕਿ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੇ ਇੰਨੀ ਛੋਟੀ ਉਮਰ ਵਿੱਚ ਆਪਣੇ ਪਿੰਡ ਦੇ ਨਾਲ-ਨਾਲ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਭਾਸ਼ਾ ਨੂੰ ਪੂਰੀ ਦੁਨੀਆਂ ਵਿੱਚ ਮਸ਼ਹੂਰ ਕੀਤਾ। ਉਹਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਸਿੱਖ ਧਰਮ ਅਤੇ ਦਸਤਾਰ ਨੂੰ ਵੀ ਦੁਨੀਆਂ ਭਰ ਵਿਚ ਮਸ਼ਹੂਰ ਕੀਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਸਿੱਧੂ ਮੂਸੇਵਾਲਾ ਨੂੰ ਪੂਰੀ ਦੁਨੀਆਂ ਵਿੱਚ ਇਨਾਮ ਮਿਲਿਆ ਹੈ, ਉਸ ਦੀ ਯਾਦਗਾਰ ਵੀ ਉਸੇ ਤਰ੍ਹਾਂ ਦੀ ਹੀ ਬਣਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅੱਜ ਅਸੀਂ ਇੱਕ ਛੋਟੀ ਜਿਹੀ ਸ਼ੁਰੂਆਤ ਕੀਤੀ ਹੈ, ਜਿਸਦੇ ਲਈ 20 ਲੱਖ ਰੁਪਏ ਕੁਝ ਵੀ ਨਹੀਂ ਅਤੇ ਇਹ ਇੱਥੇ ਹੀ ਖਤਮ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਯਾਦਗਾਰ ਅਜਿਹੀ ਬਣਾਈ ਜਾਵੇ ਇਥੇ ਆਉਣ ਵਾਲਾ ਹਰ ਇਨਸਾਨ ਇਹ ਮਹਿਸੂਸ ਕਰੇਗਾ ਸਿੱਧੂ ਸਾਡੇ ਨਾਲ ਹੀ ਹੈ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਅਜਿਹੀ ਤਕਨੀਕ ਮੌਜੂਦ ਹੈ ਕਿ ਜੇਕਰ ਅਸੀਂ ਪੈਸਾ ਸਹੀ ਤਰੀਕੇ ਨਾਲ ਲਾਵਾਂਗੇ ਤਾਂ ਭਰਿਆ ਮਾਹੌਲ ਬਣ ਸਕਦਾ ਹੈ ਕਿ ਸਿੱਧੂ ਮੂਸੇਵਾਲਾ ਇੱਥੇ ਹੀ ਰਹੇ। ਉਨ੍ਹਾਂ ਕਿਹਾ ਕਿ ਇਸ ਮਹਾਨ ਆਤਮਾ ਲਈ ਛੋਟਾ ਜਿਹਾ ਯੋਗਦਾਨ ਪਾਉਣ ਲਈ ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹਾਂ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਵਿੱਚ ਹੋ ਰਹੀ ਦੇਰੁ ਤੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਵੱਡੇ-ਵੱਡੇ ਭੋਗ ਸਮਾਗਮਾਂ ਤੇ ਵੀ ਗਿਆ ਹਾਂ, ਪਰ ਇਸ ਤਰ੍ਹਾਂ ਦਾ ਪਿਆਰ ਕਦੇ ਨਹੀਂ ਦੇਖਣ ਨੂੰ ਮਿਲਿਆ ਕਿ ਕੇ ਲੋਕ ਆਪ ਮੁਹਾਰੇ ਕੈਂਡਲ ਮਾਰਚ ਵਿੱਚ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਸ਼ਨੀਵਾਰ ਅਤੇ ਐਤਵਾਰ ਨੂੰ ਪਿੰਡ ਮੂਸਾ ਵਿੱਚ ਵੱਡੇ-ਵੱਡੇ ਮੇਲੇ ਲੱਗਦੇ ਹਨ, ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਕੋਈ ਆਮ ਇਨਸਾਨ ਨਹੀਂ, ਬਲਕਿ ਰੱਬ ਦਾ ਭੇਜਿਆ ਕੋਈ ਫਰਿਸ਼ਤਾ ਸੀ ਜੋ ਆਪਣੀ ਜ਼ਿੰਦਗੀ ਭੋਗ ਕੇ ਚਲਾ ਗਿਆ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਗਈ ਉਹ ਤਮਾਮ ਉਪਰਾਲੇ ਕੀਤੇ ਜਾਣ ਜਿਸ ਨਾਲ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਸ ਨੂੰ ਚਾਹੁਣ ਵਾਲਿਆਂ ਦੇ ਕਲੇਜੇ ਵਿੱਚ ਠੰਡ ਪੈ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...