June 8, 2026, 11:48 pm
----------- Advertisement -----------
HomeNewsHealthਜਾਣੋ ਸ਼ੂਗਰ ਰੋਗੀਆਂ ਲਈ ਕਿਹੜੇ ਆਟੇ ਦੀ ਰੋਟੀ ਹੈ ਫਾਇਦੇਮੰਦ ਅਤੇ ਕਿਸ...

ਜਾਣੋ ਸ਼ੂਗਰ ਰੋਗੀਆਂ ਲਈ ਕਿਹੜੇ ਆਟੇ ਦੀ ਰੋਟੀ ਹੈ ਫਾਇਦੇਮੰਦ ਅਤੇ ਕਿਸ ਨਾਲ ਵੱਧ ਸਕਦੀ ਹੈ Diabetes

Published on

----------- Advertisement -----------

ਸ਼ੂਗਰ (Diabetes) ਇੱਕ ਅਜਿਹੀ ਬਿਮਾਰੀ ਹੈ, ਜੋ ਲੰਬੇ ਸਮੇਂ ਤੱਕ ਰਹਿੰਦੀ ਹੈ ਅਤੇ ਪੂਰੀ ਤਰ੍ਹਾਂ ਠੀਕ ਨਹੀਂ ਹੋ ਸਕਦੀ। ਇਸ ਨਾਲ ਸਰੀਰ ਵਿੱਚ ਪੈਨਕ੍ਰੀਅਸ ਹਾਰਮੋਨ ਇਨਸੁਲਿਨ ਪੈਦਾ ਨਹੀਂ ਕਰ ਸਕਦਾ। ਜਿਸ ਕਾਰਨ ਖੂਨ ਵਿੱਚ ਗਲੂਕੋਜ਼ ਦੀ ਮਾਤਰਾ ਵਧਣ ਲੱਗਦੀ ਹੈ, ਜਿਸ ਨਾਲ ਸ਼ੂਗਰ ਦੀ ਸਮੱਸਿਆ ਹੋ ਜਾਂਦੀ ਹੈ। ਦੁਨੀਆ ਭਰ ਵਿੱਚ ਕਰੀਬ 422 ਮਿਲੀਅਨ ਲੋਕ ਸ਼ੂਗਰ ਤੋਂ ਪੀੜਤ ਹਨ। ਜਦੋਂ ਅਸੀਂ ਸ਼ੂਗਰ ਵਿਚ ਸਹੀ ਖਾਣ-ਪੀਣ ਦੀ ਗੱਲ ਕਰਦੇ ਹਾਂ ਤਾਂ ਅਕਸਰ ਸਾਡਾ ਧਿਆਨ ਰੋਟੀ ਵੱਲ ਨਹੀਂ ਜਾਂਦਾ। ਅਸੀਂ ਸਿਰਫ ਫਲਾਂ ਅਤੇ ਸਬਜ਼ੀਆਂ ਬਾਰੇ ਗੱਲ ਕਰਦੇ ਹਾਂ। ਪਰ ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਸਹੀ ਆਟੇ ਦੀ ਰੋਟੀ ਖਾਣਾ ਵੀ ਬਹੁਤ ਜ਼ਰੂਰੀ ਹੈ।
ਆਮ ਤੌਰ ‘ਤੇ ਸਾਡੇ ਘਰਾਂ ਵਿੱਚ ਕਣਕ ਦੇ ਆਟੇ ਦੀ ਰੋਟੀ ਬਣਦੀ ਹੈ। ਪਰ ਕੁਝ ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਸ਼ੂਗਰ ਰੋਗੀ ਨੂੰ ਕਣਕ ਦੀ ਰੋਟੀ ਨੁਕਸਾਨ ਪਹੁੰਚਾ ਸਕਦੀ ਹੈ। ਕਣਕ ਦੀ ਰੋਟੀ ਵਿੱਚ ਕਾਰਬੋਹਾਈਡ੍ਰੇਟਸ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਸ਼ੂਗਰ ਦੇ ਰੋਗੀਆਂ ਲਈ ਜ਼ਿਆਦਾ ਕਾਰਬੋਹਾਈਡ੍ਰੇਟਸ ਲੈਣਾ ਬਿਲਕੁਲ ਵੀ ਫਾਇਦੇਮੰਦ ਨਹੀਂ ਹੁੰਦਾ। ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਤੁਹਾਨੂੰ ਕਣਕ ਦੇ ਆਟੇ ਦੀ ਬਜਾਏ ਓਟਸ ਦੀਆਂ ਰੋਟੀਆਂ ਖਾਣੀਆਂ ਚਾਹੀਦੀਆਂ ਹਨ।
ਓਟਸ ਵਿੱਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਓਟਸ ਪੌਸ਼ਟਿਕ ਤੱਤ ਅਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ ਜੋ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੁੰਦਾ ਹੈ। ਓਟਸ ਪਾਚਨ ਦੇ ਬਾਅਦ ਆਰਾਮ ਨਾਲ ਗਲੂਕੋਜ਼ ਛੱਡਦਾ ਹੈ, ਜਿਸ ਕਾਰਨ ਖੂਨ ਵਿੱਚ ਸ਼ੂਗਰ ਦਾ ਪੱਧਰ ਅਚਾਨਕ ਨਹੀਂ ਵਧਦਾ। ਓਟਸ ਵਿੱਚ ਕਣਕ ਦੇ ਮੁਕਾਬਲੇ ਘੱਟ ਕਾਰਬੋਹਾਈਡਰੇਟ ਹੁੰਦੇ ਹਨ, ਜੋ ਕਿ ਸ਼ੂਗਰ ਸਮੇਤ ਕਈ ਬਿਮਾਰੀਆਂ ਵਿੱਚ ਫਾਇਦੇਮੰਦ ਹੁੰਦਾ ਹੈ। ਕੁਝ ਲੋਕਾਂ ਨੂੰ ਸ਼ੁਰੂਆਤ ‘ਚ ਓਟਸ ਖਾਣ ‘ਚ ਪਰੇਸ਼ਾਨੀ ਹੁੰਦੀ ਹੈ। ਪਰ ਤੁਸੀਂ ਓਟਸ ਨੂੰ ਇੱਕ ਨਹੀਂ ਸਗੋਂ ਕਈ ਤਰੀਕਿਆਂ ਨਾਲ ਬਣਾ ਕੇ ਖਾ ਸਕਦੇ ਹੋ। ਓਟਸ ਦੀ ਰੋਟੀ ਤੋਂ ਇਲਾਵਾ ਮਸਾਲੇਦਾਰ ਖਿਚੜੀ ਵੀ ਬਣਾਈ ਜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...