ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਅਤੇ ਰਿਐਲਿਟੀ ਸ਼ੋਅ ‘ਬਿੱਗ ਬੌਸ’ ਦੀ ਮਸ਼ਹੂਰ ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਆਪਣੀ ਅਗਲੀ ਬਾਲੀਵੁੱਡ ਫਿਲਮ ਦਾ ਐਲਾਨ ਕਰ ਦਿੱਤਾ ਹੈ। ਇਸ ਫਿਲਮ ਦਾ ਨਾਂ 100% ਹੋਵੇਗਾ ਅਤੇ ਇਸ ਦਾ ਮੋਸ਼ਨ ਪੋਸਟਰ ਰਿਲੀਜ਼ ਹੋ ਗਿਆ ਹੈ। ਫਿਲਮ ‘ਚ ਸ਼ਹਿਨਾਜ਼ ਗਿੱਲ ਨਾਲ ਜੌਨ ਅਬ੍ਰਾਹਮ, ਰਿਤੇਸ਼ ਦੇਸ਼ਮੁਖ ਅਤੇ ਨੋਰਾ ਫਤੇਹੀ ਨਜ਼ਰ ਆਉਣਗੇ। ਸਾਜਿਦ ਖਾਨ ਦੁਆਰਾ ਨਿਰਦੇਸ਼ਿਤ ਇਹ ਫਿਲਮ ਅਗਲੇ ਸਾਲ ਦੀਵਾਲੀ 2023 ਦੇ ਮੌਕੇ ‘ਤੇ ਰਿਲੀਜ਼ ਹੋਵੇਗੀ। ਸ਼ਹਿਨਾਜ਼ ਗਿੱਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਸ਼ਹਿਨਾਜ਼ ਨੇ ਕੈਪਸ਼ਨ ਵਿੱਚ ਲਿਖਿਆ ਹੈ, “A roller coaster comedy packed with action, music and spies ! We guarantee you a #100Percent entertainer!! 💥Diwali 2023 just got bigger !! Are you ready??🎬”
ਦੱਸ ਦਈਏ ਕਿ ਸ਼ਹਿਨਾਜ਼ ਦੀ ਅਗਲੀ ਬਾਲੀਵੁੱਡ ਫ਼ਿਲਮ ਦਾ ਨਾਂਅ ਹੈ ‘100%’ ਇਹ ਫ਼ਿਲਮ ਅਗਲੇ ਸਾਲ ਯਾਨੀ ਕਿ 2023 ਦੇ ਵਿੱਚ ਦੀਵਾਲੀ ‘ਤੇ ਰਿਲੀਜ਼ ਹੋਵੇਗੀ। ਇਸ ਖ਼ਬਰ ਨੂੰ ਸੁਨਣ ਮਗਰੋਂ ਸ਼ਹਿਨਾਜ਼ ਦੇ ਫੈਨਜ਼ ਬੇਹੱਦ ਖੁਸ਼ ਹਨ ਅਤੇ ਉਹ ਉਸ ਨੂੰ ਫ਼ਿਲਮ ਕਰਦੇ ਹੋਏ ਵੇਖਣ ਲਈ ਉਤਸ਼ਾਹਿਤ ਹਨ। ਜੇਕਰ ਇਸ ਫ਼ਿਲਮ ਦੇ ਬਾਰੇ ਗੱਲ ਕਰੀਏ ਤਾਂ ਇਸ ਫਿਲਮ ‘ਚ ਜੌਨ ਇਬ੍ਰਾਹਿਮ, ਰਿਤੇਸ਼ ਦੇਸ਼ਮੁਖ, ਨੋਰਾ ਫਤੇਹੀ ਅਤੇ ਸ਼ਹਿਨਾਜ਼ ਗਿੱਲ ਨਜ਼ਰ ਆਉਣ ਵਾਲੇ ਹਨ।ਇਹ ਫ਼ਿਲਮ ਕਾਮੇਡੀ ਨਾਲ ਭਰਪੂਰ ਪਰਿਵਾਰਕ ਫ਼ਿਲਮ ਹੈ। ਫ਼ਿਲਮ ਮਨੋਰੰਜਨ ਨਾਲ ਭਰਪੂਰ ਹੋਣ ਦਾ ਵਾਅਦਾ ਕਰਦੀ ਹੈ। ਭਾਰਤੀ ਵਿਆਹਾਂ ਅਤੇ ਜਾਸੂਸਾਂ ਦੀ ਦੀਵਾਨਗੀ ਦੇ ਪਿਛੋਕੜ ਉੱਤੇ ਅਧਾਰਿਤ, ਸਾਜਿਦ ਖਾਨ ਦੀ ਇਹ ਫ਼ਿਲਮ ਕਾਮੇਡੀ ਅਤੇ ਐਕਸ਼ਨ ਨਾਲ ਭਰਪੂਰ ਹੋਵੇਗੀ। ਮੀਡੀਆ ਰਿੋਪਰਟਾਂ ਦੇ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਜੌਨ ਇਬ੍ਰਾਹਿਮ, ਰਿਤੇਸ਼ ਦੇਸ਼ਮੁਖ, ਨੋਰਾ ਫਤੇਹੀ ਅਤੇ ਸ਼ਹਿਨਾਜ਼ ਗਿੱਲ ਦੀ ਫਿਲਮ 100% ਦੀ ਸ਼ੂਟਿੰਗ 2023 ਦੇ ਸ਼ੁਰੂਆਤੀ ਮਹੀਨੀਆਂ ਵਿੱਚ ਹੋਣ ਦੀ ਸੰਭਾਵਨਾ ਹੈ।












