June 2, 2026, 1:26 am
----------- Advertisement -----------
HomeNewsLatest Newsਦਿੱਲੀ 'ਚ ਠੰਢ ਦਾ ਰਿਕਾਰਡ ਟੁੱਟਿਆ, ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਵਧੇਗੀ...

ਦਿੱਲੀ ‘ਚ ਠੰਢ ਦਾ ਰਿਕਾਰਡ ਟੁੱਟਿਆ, ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਧੇਗੀ ਠੰਢ

Published on

----------- Advertisement -----------

ਦੇਸ਼ ‘ਚ ਜ਼ਹਿਰੀਲੀ ਹਵਾ ਦੇ ਨਾਲ-ਨਾਲ ਹੁਣ ਲੋਕਾਂ ਨੂੰ ਵਧਦੀ ਠੰਢ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਧੁੰਦ ਦੇ ਨਾਲ ਕੰਬਦੀ ਠੰਢ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਰਦੀ ਹੋਰ ਵਧ ਸਕਦੀ ਹੈ। ਇਸ ਦੌਰਾਨ ਰਾਜਧਾਨੀ ਦਿੱਲੀ ‘ਚ ਇਸ ਠੰਢ ਦੇ ਮੌਸਮ ਦਾ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ ਹੈ ਅਤੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪਾਰਾ ਹੋਰ ਡਿੱਗ ਸਕਦਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਤੋਂ ਆ ਰਹੀ ਬਰਫੀਲੀ ਹਵਾ ਨੂੰ ਹੋਰ ਵੀ ਠੰਢਾ ਕਰ ਦਿੱਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਦੋ-ਤਿੰਨ ਦਿਨ ਧੁੰਦ ਵੀ ਬਣੀ ਰਹਿ ਸਕਦੀ ਹੈ। ਇਸ ਦੇ ਨਾਲ ਹੀ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ।
ਪਹਾੜੀ ਸੂਬਿਆਂ ਵਿੱਚ ਸੀਤ ਲਹਿਰ ਦਾ ਅਸਰ ਮੱਧ ਪ੍ਰਦੇਸ਼ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਦੋ-ਦੋ ਦਿਨਾਂ ਤੱਕ ਸਰਦੀ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਕਿਹਾ ਕਿ ਬਰਫੀਲੀ ਹਵਾ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੂਰਾ ਉੱਤਰੀ ਭਾਰਤ ਗੰਭੀਰ ਸ਼ੀਤ ਲਹਿਰ ਦੀ ਲਪੇਟ ਵਿੱਚ ਆ ਜਾਵੇਗਾ।


ਇਸ ਤੋਂ ਇਲਾਵਾ ਹੁਣ ਉੱਤਰ ਪ੍ਰਦੇਸ਼ ‘ਚ ਵੀ ਠੰਢ ਨੇ ਐਂਟਰੀ ਲੈ ਲਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਕੁਝ ਦਿਨਾਂ ਤੱਕ ਯੂਪੀ ਵਿੱਚ ਕੜਾਕੇ ਦੀ ਠੰਢ ਪੈ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ‘ਚ ਸੀਤ ਲਹਿਰ ਆ ਗਈ ਹੈ ਅਤੇ ਇਹ ਪੱਛਮੀ ਯੂਪੀ ਤੋਂ ਸ਼ੁਰੂ ਹੋਵੇਗੀ ਅਤੇ ਹੌਲੀ-ਹੌਲੀ ਪੂਰਬੀ ਯੂਪੀ ਦੇ ਜ਼ਿਲ੍ਹੇ ਵੀ ਇਸ ਦੀ ਲਪੇਟ ‘ਚ ਆ ਜਾਣਗੇ।ਮੌਸਮ ਵਿਭਾਗ ਮੁਤਾਬਕ ਅਗਲੇ 4 ਦਿਨਾਂ ਦੌਰਾਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਲੋਕਾਂ ਨੂੰ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...