August 17, 2026, 3:40 am
----------- Advertisement -----------
HomeNewsLatest Newsਫਿਰ ਵਧੀਆਂ CNG ਅਤੇ PNG ਦੀਆਂ ਕੀਮਤਾਂ, ਜਾਣੋ ਹੁਣ ਕੀ ਹਨ ਕੀਮਤਾਂ

ਫਿਰ ਵਧੀਆਂ CNG ਅਤੇ PNG ਦੀਆਂ ਕੀਮਤਾਂ, ਜਾਣੋ ਹੁਣ ਕੀ ਹਨ ਕੀਮਤਾਂ

Published on

----------- Advertisement -----------

ਇੱਕ ਵਾਰ ਫਿਰ ਵਾਹਨਾਂ ਦੇ ਈਂਧਨ CNG ਅਤੇ ਪਾਈਪਾਂ ਰਾਹੀਂ ਘਰਾਂ ਤੱਕ ਪਹੁੰਚਣ ਵਾਲੀ ਰਸੋਈ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਸੀਐਨਜੀ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਵਿੱਚ ਟੈਕਸ ਵੀ ਸ਼ਾਮਲ ਹੈ। ਸੀਐਨਜੀ ਤੋਂ ਇਲਾਵਾ ਐਲਪੀਜੀ ਪੀਐਨਜੀ ਦੀ ਕੀਮਤ ਵਿੱਚ ਵੀ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਹੈ।
ਸੀਐਨਜੀ ਦੇ ਰੇਟ ਵਿੱਚ ਵਾਧੇ ਤੋਂ ਬਾਅਦ ਹੁਣ ਮੁੰਬਈ ਵਿੱਚ ਨਵੀਂ ਕੀਮਤ 63.50 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਦੇ ਨਾਲ ਹੀ ਮੁੰਬਈ ਵਿੱਚ ਪਾਈਪ ਵਾਲੀ ਕੁਦਰਤੀ ਗੈਸ ਦੀ ਸੋਧੀ ਕੀਮਤ 38 ਰੁਪਏ ਪ੍ਰਤੀ ਯੂਨਿਟ ਹੋ ਗਈ ਹੈ। ਦੱਸ ਦੇਈਏ ਕਿ ਇਸ ਸਾਲ ਮੁੰਬਈ ਮੈਟਰੋਪੋਲੀਟਨ ਖੇਤਰ ਵਿੱਚ ਪਿਛਲੇ 11 ਮਹੀਨਿਆਂ ਵਿੱਚ ਸੀਐਨਜੀ ਦੀ ਕੀਮਤ ਵਿੱਚ 16 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਹੈ। ਇਸ ਦਾ ਸਿੱਧਾ ਅਸਰ ਮਹਾਨਗਰ ਦੇ 8 ਲੱਖ ਗਾਹਕਾਂ ‘ਤੇ ਪਿਆ ਹੈ।


CNG ਦੀਆਂ ਕੀਮਤਾਂ ‘ਚ ਬਦਲਾਅ ਦਾ ਸਿੱਧਾ ਅਸਰ 3 ਲੱਖ ਨਿੱਜੀ ਕਾਰ ਉਪਭੋਗਤਾਵਾਂ ‘ਤੇ ਪਿਆ ਹੈ। ਇਸ ਤੋਂ ਇਲਾਵਾ ਆਟੋ, ਟੈਕਸੀ ਅਤੇ ਬੱਸਾਂ ਵਰਗੇ ਜਨਤਕ ਟਰਾਂਸਪੋਰਟ ਵਿੱਚ ਸਫ਼ਰ ਕਰਨ ਵਾਲੇ ਲੋਕ ਇਸ ਵਾਧੇ ਨਾਲ ਪ੍ਰਭਾਵਿਤ ਹੋਏ ਹਨ। ਨਾਲ ਹੀ ਪਿਛਲੇ ਤਿੰਨ ਮਹੀਨਿਆਂ ਵਿੱਚ ਚੌਥੀ ਵਾਰ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਕਾਲੀ ਪੀਲੀ ਟੈਕਸੀ ਅਤੇ ਆਟੋਰਿਕਸ਼ਾ ਯੂਨੀਅਨਾਂ ਇਸ ਵਾਰ ਕਿਰਾਏ ਵਿੱਚ ਵਾਧੇ ਦੀ ਮੰਗ ਕਰ ਰਹੀਆਂ ਸੀ। ਇਸ ਸਾਲ ਸੀਐਨਜੀ ਦੀਆਂ ਕੀਮਤਾਂ ਵਿੱਚ 16 ਰੁਪਏ ਪ੍ਰਤੀ ਕਿਲੋ ਦੇ ਵਾਧੇ ਤੋਂ ਬਾਅਦ ਕਾਲੀ-ਪੀਲੀ ਟੈਕਸੀਆਂ ਦਾ ਘੱਟੋ-ਘੱਟ ਕਿਰਾਇਆ 5 ਰੁਪਏ ਅਤੇ ਆਟੋਰਿਕਸ਼ਾ ਦਾ 2 ਰੁਪਏ ਦਾ ਵਾਧਾ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...