ਜੰਮੂ ਡਿਵੀਜ਼ਨ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਵਿੱਚ ਇੱਕ ਚਾਰ ਪਹੀਆ ਵਾਹਨ ਬੇਕਾਬੂ ਹੋ ਕੇ ਖੱਡ ਵਿੱਚ ਜਾ ਡਿੱਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 5 ਲੋਕ ਜ਼ਖਮੀ ਹੋ ਗਏ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਅਤੇ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਰਾਹਤ ਅਤੇ ਬਚਾਅ ਦਾ ਕੰਮ ਜਾਰੀ ਹੈ।
ਮੁਢਲੀ ਜਾਣਕਾਰੀ ਮੁਤਾਬਕ ਕਿਸ਼ਤਵਾੜ ‘ਚ ਪ੍ਰਾਈਵੇਟ ਟੈਕਸੀ ਗੱਡੀ ਟਾਟਾ ਸੂਮੋ ਚਾਲਕ ਦੇ ਅਚਾਨਕ ਕੰਟਰੋਲ ਗੁਵਾਉਣ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ ‘ਚ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰਾਂ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ‘ਚ ਦਮ ਤੋੜ ਦਿੱਤਾ। ਪੰਜ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
----------- Advertisement -----------
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਵੱਡਾ ਹਾਦਸਾ, ਚਾਰ-ਪਹੀਆ ਵਾਹਨ ਖੱਡ ‘ਚ ਡਿੱਗਣ ਨਾਲ 7 ਦੀ ਮੌਤ, 5 ਜ਼ਖਮੀ
Published on
----------- Advertisement -----------
----------- Advertisement -----------












