November 17, 2026, 10:07 am
----------- Advertisement -----------
HomeNewsLatest Newsਦਿੱਲੀ ਵਿੱਚ ਹੋਣ ਵਾਲੀ ਰੈਲੀ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਆਗੂਆਂ ਦੀ...

ਦਿੱਲੀ ਵਿੱਚ ਹੋਣ ਵਾਲੀ ਰੈਲੀ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਮੀਟਿੰਗ

Published on

----------- Advertisement -----------

ਚੰਡੀਗੜ੍ਹ, 30 ਅਗਸਤ : – ਕਾਂਗਰਸ ਵੱਲੋਂ 4 ਸਤੰਬਰ ਨੂੰ ਦਿੱਲੀ ਵਿਖੇ ਲੱਕ ਤੋੜ ਮਹਿੰਗਾਈ ਵਿਰੁੱਧ ਕੀਤੀ ਜਾ ਰਹੀ ਰੈਲੀ ਵਿੱਚ ਪੰਜਾਬ ਚੋਂ ਘੱਟੋ-ਘੱਟ 10 ਹਜ਼ਾਰ ਵਰਕਰ ਸ਼ਮੂਲੀਅਤ ਕਰਨਗੇ। ਇਹ ਪ੍ਰਗਟਾਵਾ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਥੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਉਪਰੰਤ ਕੀਤਾ |
ਮੀਟਿੰਗ ਦੀ ਪ੍ਰਧਾਨਗੀ ਏ.ਆਈ.ਸੀ.ਸੀ ਸਕੱਤਰ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਕੀਤੀ, ਜਿਸ ਵਿੱਚ ਹੋਰਨਾਂ ਤੋਂ ਇਲਾਵਾ ਵਿਧਾਨ ਸਭਾ ਵਿੱਚ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪਾਰਟੀ ਦੇ ਸੰਸਦ ਮੈਂਬਰ, ਸਾਬਕਾ ਮੰਤਰੀ ਅਤੇ ਮੌਜੂਦਾ ਤੇ ਸਾਬਕਾ ਵਿਧਾਇਕ ਹਾਜ਼ਰ ਸਨ।
ਵੜਿੰਗ ਨੇ ਕਿਹਾ ਕਿ ਪੰਜਾਬ ਤੋਂ ਕਾਂਗਰਸੀ ਵਰਕਰ ਉਸੇ ਦਿਨ ਦਿੱਲੀ ਪਹੁੰਚ ਜਾਣਗੇ ਅਤੇ ਉੱਥੇ ਉਹ ਦਿੱਲੀ ਦੇ ਬਾਹਰਵਾਰ ਦੋ ਥਾਵਾਂ ‘ਤੇ ਇਕੱਠੇ ਹੋਣਗੇ, ਜਿੱਥੋਂ ਉਹ ਇਕੱਠੇ ਹੋ ਕੇ ਰੈਲੀ ਵਾਲੀ ਥਾਂ ‘ਤੇ ਜਾਣਗੇ।
ਸੂਬਾ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਕਾਂਗਰਸੀ ਵਿਧਾਇਕ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੇ ਅੱਜ ਦੀ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਫੈਸਲਾ ਕੀਤਾ ਗਿਆ ਕਿ ਹਰ ਵਿਧਾਇਕ ਅਤੇ ਹਲਕਾ ਇੰਚਾਰਜ ਆਪਣੇ ਨਾਲ ਸੀਮਿਤ ਗਿਣਤੀ ਵਿੱਚ ਹੀ ਲੋਕਾਂ ਨੂੰ ਲੈ ਕੇ ਆਉਣਗੇ।
ਇਹ ਜ਼ਿਆਦਾ ਭੀੜ ਤੋਂ ਬਚਣ ਲਈ ਕੀਤਾ ਗਿਆ ਹੈ, ਕਿਉਂਕਿ ਰਾਸ਼ਟਰੀ ਰਾਜਧਾਨੀ ਤੋਂ ਇਲਾਵਾ ਉੱਤਰੀ ਸੂਬਿਆਂ ਦੇ ਲੋਕ ਵੀ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ।
ਮੀਟਿੰਗ ਦੌਰਾਨ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ, ਜੋ ਕਿ ਆਪਣੇ ਆਖਰੀ ਪੜਾਅ ‘ਤੇ ਪੰਜਾਬ ਪਹੁੰਚੇਗੀ। ਇਹ ਯਾਤਰਾ ਇੱਕ ਹਫ਼ਤੇ ਤੋਂ ਵੱਧ ਸਮੇਂ ਤੱਕ ਪੰਜਾਬ ਵਿੱਚ ਰਹੇਗੀ ਅਤੇ ਜੰਮੂ-ਕਸ਼ਮੀਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਜ਼ਿਆਦਾਤਰ ਹਲਕਿਆਂ ਵਿੱਚੋਂ ਲੰਘੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...