November 14, 2026, 9:04 pm
----------- Advertisement -----------
HomeNewsLatest Newsਸੰਗਰੂਰ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਲਾਏ 2.5 ਲੱਖ ਬੂਟੇ:...

ਸੰਗਰੂਰ ‘ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਲਾਏ 2.5 ਲੱਖ ਬੂਟੇ: ਡਿਪਟੀ ਕਮਿਸ਼ਨਰ

Published on

----------- Advertisement -----------

ਸੰਗਰੂਰ, 31 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪ੍ਰਦੂਸ਼ਣ ਰਹਿਤ ਕਰਨ ਦੇ ਨਾਲ-ਨਾਲ ਹਰਿਆ-ਭਰਿਆ ਬਣਾਉਣ ਦੀ ਵਚਨਬੱਧਤਾ ਤਹਿਤ ਸੰਗਰੂਰ ਜ਼ਿਲ੍ਹੇ ‘ਚ ਇਸ ਸਾਲ ਲੱਖਾਂ ਦੀ ਗਿਣਤੀ ‘ਚ ਬੂਟੇ ਲਾਏ ਗਏ ਹਨ। ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਵਿੱਤੀ ਸਾਲ 2022-23 ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਜ਼ਿਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ਵਿੱਚ ਲਗਭਗ 2 ਲੱਖ 50 ਹਜ਼ਾਰ ਬੂਟੇ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਰਵਾਇਤੀ ਬੂਟੇ ਲਾਉਣ ਨੂੰ ਤਰਜੀਹ ਦਿੱਤੀ ਗਈ ਹੈ ਅਤੇ ਇਸੇ ਲਈ ਪੂਰੇ ਸੰਗਰੂਰ ਜ਼ਿਲ੍ਹੇ ‘ਚ 575 ਤ੍ਰਿਵੈਣੀਆਂ ਲਾਈਆਂ ਗਈਆਂ ਹਨ ਜਿਨ੍ਹਾਂ ‘ਚ ਨਿੰਮ,ਪਿੱਪਲ ਅਤੇ ਬੋਹੜ ਦੇ ਬੂਟੇ ਲਾਏ ਗਏ ਹਨ।
ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਲੋੜ ਨੂੰ ਸੰਜੀਦਗੀ ਨਾਲ ਮਹਿਸੂਸ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਖਾਲੀ ਪਈਆਂ ਥਾਂਵਾਂ ‘ਤੇ ਬੂਟੇ ਲਾਉਣ ਦੇ ਨਾਲ-ਨਾਲ ਸੰਘਣੇ ਵਣ ਵੀ ਵਿਕਸਿਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਰਫ ਬੂਟੇ ਲਾਉਣ ‘ਤੇ ਹੀ ਜ਼ੋਰ ਨਹੀਂ ਦਿੱਤਾ ਗਿਆ ਸਗੋਂ ਇਨ੍ਹਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੂਟਿਆਂ ਦੀ ਸੰਭਾਲ ਲਈ ਵਣ ਮਿੱਤਰ ਤੈਨਾਤ ਕੀਤੇ ਗਏ ਹਨ ਜੋ ਸਮੇਂ ਸਿਰ ਪਾਣੀ ਪਾਉਣ ਦੇ ਨਾਲ-ਨਾਲ ਗੋਡ-ਗੁਡਾਈ ਦਾ ਵੀ ਖ਼ਾਸ ਧਿਆਨ ਰੱਖਦੇ ਹਨ।

ਡਿਪਟੀ ਕਮਿਸ਼ਨਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੰਗਲਾਤ ਵਿਭਾਗ ਦੇ ਨਾਲ-ਨਾਲ ਵੱਖ-ਵੱਖ ਹੋਰਨਾਂ ਵਿਭਾਗਾਂ ਦੀ ਵੀ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਾਉਣ ਦੀ ਡਿਊਟੀ ਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਮੂਹ ਬੀ.ਪੀ.ਓਜ਼, ਸਰਕਾਰੀ ਸਕੂਲਾਂ, ਪੰਚਾਇਤਾਂ ਅਤੇ ਕਿਸਾਨਾਂ ਨੂੰ ਬੂਟੇ ਮੁਫ਼ਤ ਵੰਡੇ ਗਏ ਹਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ ਤਾਂ ਜੋ ਜੰਗਲਾਂ ਹੇਠ ਰਕਬੇ ਵਿੱਚ ਵਾਧਾ ਹੋ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...