October 28, 2026, 9:44 am
----------- Advertisement -----------
HomeNewsLatest Newsਕੁਲਦੀਪ ਧਾਲੀਵਾਲ ਦੀ ਮੰਗ ‘ਤੇ ਕੇਂਦਰੀ ਖੇਤੀਬਾੜੀ ਮੰਤਰੀ ਨੇ ਈ-ਕੇ.ਵਾਈ.ਸੀ ਰਾਹੀਂ ਪ੍ਰਧਾਨ...

ਕੁਲਦੀਪ ਧਾਲੀਵਾਲ ਦੀ ਮੰਗ ‘ਤੇ ਕੇਂਦਰੀ ਖੇਤੀਬਾੜੀ ਮੰਤਰੀ ਨੇ ਈ-ਕੇ.ਵਾਈ.ਸੀ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਨਾਲ ਜੁੜਨ ਲਈ ਇੱਕ ਮਹੀਨੇ ਦਾ ਵਧਾਇਆ ਸਮਾਂ

Published on

----------- Advertisement -----------

ਚੰਡੀਗੜ੍ਹ, 31 ਅਗਸਤ: ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵਲੋਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਸਬੰਧੀ ਕੀਤੀ ਗਈ ਵੀਡੀਓ-ਕਾਨਫਰੰਸ ਮੀਟਿੰਗ ਵਿਚ ਭਾਗ ਲਿਆ। ਕੁਲਦੀਪ ਸਿੰਘ ਧਾਲੀਵਾਲ ਨੇ ਮੀਟਿੰਗ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਵਿਚ 44 ਫੀਸਦੀ ਕਿਸਾਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ਲੈਣ ਲਈ ਈ-ਕੇ.ਵਾਈ.ਸੀ ਰਾਹੀਂ ਰਜਿਸਟਰ ਕੀਤੇ ਜਾ ਚੁੱਕੇ ਹਨ।ਉਨਾਂ ਨਾਲ ਹੀ ਦੱਸਿਆ ਕਿ ਸੂਬੇ ਵਿਚ ਝੋਨੇ ਅਤੇ ਨਰਮੇ ਦਾ ਸੀਜਨ ਹੋਣ ਕਾਰਨ ਇਸ ਕੰਮ ਦੀ ਰਫਤਾਰ ਵਿਚ ਥੋੜੀ ਕਮੀ ਆਈ ਸੀ, ਜਿਸ ਬਾਰੇ ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਨਾਲ ਈ-ਕੇ.ਵਾਈ.ਸੀ ਰਾਹੀਂ ਰਜਿਸਟਰ ਕਰਨ ਲਈ ਇੱਕ ਮਹੀਨੇ ਦਾ ਸਮਾਂ ਵਧਾਇਆ ਜਾਵੇ।ਜਿਸ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਨੇ 30 ਸਤੰਬਰ ਤੱਕ ਇਹ ਕੰਮ ਮੁਕੰਮਲ ਕਰਨ ਲਈ ਕਿਹਾ ਹੈ।

ਜਿਸਕਰਯੋਗ ਹੈ ਕਿ ਸਾਲ 2019 ਵਿਚ ਕਿਸਾਨਾਂ ਨੂੰ ਹਰ ਚਾਰ ਮਹੀਨੇ ਬਾਅਦ 2 ਹਜ਼ਾਰ ਰੁਪਏ ਦਾ ਲਾਭ ਦੇਣ ਲਈ ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਲਾਗੂ ਕੀਤੀ ਗਈ ਸੀ।ਪੰਜਾਬ ਦੇ 17.50 ਲੱਖ ਕਿਸਾਨ ਇਸ ਸਕੀਮ ਅਧੀਨ ਰਜਿਸਟਰ ਹਨ, ਜਿੰਨਾਂ ਨੂੰ ਇਸ ਸਕੀਮ ਦਾ ਲਾਭ ਮਿਲ ਰਿਹਾ ਹੈ।ਪਰ ਕੇਂਦਰ ਸਰਕਾਰ ਨੇ ਇਸ ਸਕੀਮ ਅਧੀਨ ਰਜਿਸਟਰ ਕਿਸਾਨਾਂ ਦੀ ਮੁੜ ਤੋਂ ਸਮੀਖਿਆ ਕਰਨ ਲਈ ਸਾਰੇ ਰਾਜਾਂ ਨੂੰ ਆਦੇਸ਼ ਦਿੱਤੇ ਹਨ ਤਾਂ ਜੋ ਸਿਰਫ ਯੋਗ ਲਾਭਪਾਤਰੀਆਂ ਨੂੰ ਹੀ ਇਸ ਸਕੀਮ ਦਾ ਲਾਭ ਮਿਲ ਸਕੇ।

ਪੰਜਾਬ ਦੇ 44 ਫੀਸਦੀ ਕਿਸਾਨਾਂ ਨੂੰ ਮੁੜ ਤੋਂ ਇਸ ਸਕੀਮ ਦੇ ਤਹਿਤ ਈ-ਕੇ.ਵਾਈ.ਸੀ ਰਾਹੀਂ ਰਜਿਸਟਰ ਕਰਵਾ ਦਿੱਤਾ ਗਿਆ ਹੈ।ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਅਪੀਲ ਕੀਤੀ ਹੈ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਭਾਰਤ ਸਰਕਾਰ ਵਲੋਂ ਸਥਾਪਤ ਕੀਤੇ ਗਏ ਕਾਮਨ ਸਰਵਿਸ ਸੈਂਟਰਾਂ ‘ਤੇ ਜਾ ਕੇ ਈ-ਕੇ.ਵਾਈ.ਸੀ ਰਜਿਸਟਰੇਸ਼ਨ ਕਰਵਾਉਣ ਜਾਂ ਆਨਲਾਈਨ ਪੋਰਟਲ ‘ਤੇ ਜਾ ਕੇ ਖੁਦ ਰਜਿਸਟਰੇਸ਼ਨ ਕਰਵਾਉਣ।ਉਨ੍ਹਾਂ ਨਾਲ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਇਸ ਕੰਮ ਨੂੰ ਹਰ ਹਾਲ ਵਿਚ ਸਮਾਂ ਰਹਿੰਦਿਆਂ ਪੂਰਾ ਕਰਨਾ ਯਕੀਨੀ ਬਣਾਉਣ।ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਦਿੱਤੇ ਕਿ ਇਸ ਸਕੀਮ ਦੇ ਲਈ ਕਿਸਾਨਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਵੀ ਲਿੰਕ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...