June 16, 2026, 7:08 am
----------- Advertisement -----------
HomeNewsNational-Internationalਠੰਢ ਨੇ ਤੋੜੇ ਰਿਕਾਰਡ,ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ...

ਠੰਢ ਨੇ ਤੋੜੇ ਰਿਕਾਰਡ,ਜਾਣੋ ਆਉਣ ਵਾਲੇ ਦਿਨਾਂ ‘ਚ ਕਿਹੋ ਜਿਹਾ ਰਹੇਗਾ ਮੌਸਮ ਦਾ ਹਾਲ

Published on

----------- Advertisement -----------

ਬਠਿੰਡਾ/ ਜਲੰਧਰ :ਹਿਮਾਚਲ ਪ੍ਰਦੇਸ਼ ਵਿੱਚ ਹੋਈ ਤਾਜ਼ਾ ਬਰਫ਼ਬਾਰੀ ਦੌਰਾਨ ਭਾਰਤ ਵਿੱਚ ਠੰਢ ਦਾ ਜ਼ੋਰ ਵਧ ਗਿਆ ਹੈ। ਸੰਘਣੀ ਧੁੰਦ ਤੇ ਸੀਤ ਲਹਿਰ ਕਾਰਨ ਬਠਿੰਡੇ ਦਾ ਘੱਟੋ-ਘੱਟ ਤਾਪਮਾਨ ਮਨਫ਼ੀ ’ਚ ਪਹੁੰਚ ਗਿਆ। ਇੱਥੇ ਸ਼ਨਿਚਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 17.6 ਡਿਗਰੀ ਰਿਹਾ ਪਰ ਘੱਟ ਤੋਂ ਘੱਟ ਤਾਪਮਾਨ ਮਨਫ਼ੀ 0.8 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ। ਇੱਥੇ ਘੱਟੋ-ਘੱਟ ਤਾਪਮਾਨ ’ਚ ਛੇ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।

ਸੱਤ ਸਾਲਾਂ ’ਚ ਇਹ ਪਹਿਲੀ ਵਾਰੀ ਹੈ ਜਦੋਂ ਬਠਿੰਡਾ ’ਚ ਦਸੰਬਰ ’ਚ ਤਾਪਮਾਨ ਮਨਫ਼ੀ ’ਚ ਪੁੱਜਾ ਹੈ। ਇਸ ਤੋਂ ਪਹਿਲਾਂ 2014 ’ਚ 27 ਦਸੰਬਰ ਨੂੰ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਸੀ। ਸ਼ਨਿਚਰਵਾਰ ਨੂੰ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ’ਚ ਵੀ ਤਾਪਮਾਨ ’ਚ ਭਾਰੀ ਗਿਰਾਵਟ ਦਰਜ ਕੀਤੀ ਗਈ। ਅੰਮ੍ਰਿਤਸਰ ’ਚ ਵੀ ਘੱਟ ਤੋਂ ਘੱਟ ਤਾਪਮਾਨ 0.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਮਾਨ ਦੇ ਮੁਤਾਬਕ 31 ਦਸੰਬਰ ਤਕ ਇਸੇ ਤਰ੍ਹਾਂ ਸਵੇਰੇ ਸ਼ਾਮ ਸੰਘਣੀ ਧੁੰਦ ਪਵੇਗੀ। ਸੀਤ ਲਹਿਰ ਵੀ ਚੱਲਦੀ ਰਹੇਗੀ। ਮੌਸਮ ਵਿਗਿਆਨੀਆਂ ਅਨੁਸਾਰ ਆਉਣ ਵਾਲੇ ਤਿੰਨ-ਚਾਰ ਦਿਨਾਂ ਤਕ ਹਾਲਾਤ ਇਸੇ ਤਰ੍ਹਾਂ ਦੇ ਰਹਿਣ ਵਾਲੇ ਹਨ। ਪੰਜਾਬ, ਹਰਿਆਣਾ ਤੇ ਰਾਜਸਥਾਨ ’ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...