November 17, 2026, 10:07 am
----------- Advertisement -----------
HomeNewsBreaking Newsਤਰਨਤਾਰਨ ਚਰਚ 'ਚ ਭੰਨਤੋੜ ਮਾਮਲਾ: ਗੁਰਜੀਤ ਔਜਲਾ ਨੇ SGPC 'ਤੇ ਚੁੱਕੇ ਸਵਾਲ,...

ਤਰਨਤਾਰਨ ਚਰਚ ‘ਚ ਭੰਨਤੋੜ ਮਾਮਲਾ: ਗੁਰਜੀਤ ਔਜਲਾ ਨੇ SGPC ‘ਤੇ ਚੁੱਕੇ ਸਵਾਲ, ਕਿਹਾ ਲੋਕ ਕਿਉਂ ਇਸਾਈ ਧਰਮ ਵੱਲ ਝੁਕ ਰਹੇ

Published on

----------- Advertisement -----------

ਅੰਮ੍ਰਿਤਸਰ, 1 ਸਤੰਬਰ 2022 – ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪੰਜਾਬ ਦੇ ਤਰਨਤਾਰਨ ‘ਚ ਚਰਚ ਦੇ ਅੰਦਰ ਹੋਈ ਭੰਨਤੋੜ ਦੇ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਨੇ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਫਾਇਦਾ ਪਹੁੰਚਾਉਣ ਲਈ ਧਰਮ ਨੂੰ ਪਾਸੇ ਕਰ ਦਿੱਤਾ ਹੈ। ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਸਿੱਖ ਧਰਮ ਨਾਲ ਜੁੜੇ ਲੋਕ ਇਸਾਈ ਧਰਮ ਵੱਲ ਕਿਉਂ ਝੁਕ ਰਹੇ ਹਨ।

ਸੰਸਦ ਮੈਂਬਰ ਔਜਲਾ ਨੇ ਤਰਨਤਾਰਨ ਵਿੱਚ ਵਾਪਰੀ ਘਟਨਾ ਅਤੇ ਉਸ ਤੋਂ ਤਿੰਨ ਦਿਨ ਪਹਿਲਾਂ ਜੰਡਿਆਲਾਗੁਰੂ ਦੇ ਪਿੰਡ ਡੱਡੂਆਣਾ ਵਿੱਚ ਈਸਾਈਆਂ ਅਤੇ ਨਿਹੰਗ ਸਿੱਖਾਂ ਦਰਮਿਆਨ ਹੋਈ ਝੜਪ ਦੀ ਨਿਖੇਧੀ ਕੀਤੀ। ਉਨ੍ਹਾਂ ਸਪੱਸ਼ਟ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਧ ਗੁਰਦੁਆਰੇ ਹਨ, ਜਿਨ੍ਹਾਂ ਵਿੱਚੋਂ ਬਹੁਤੇ ਏਅਰ ਕੰਡੀਸ਼ਨਡ ਹਨ, ਪਰ ਉਨ੍ਹਾਂ ਵਿੱਚ ਕਿਤੇ ਵੀ ਸ਼੍ਰੋਮਣੀ ਕਮੇਟੀ ਪ੍ਰਚਾਰ ਵੱਲ ਧਿਆਨ ਨਹੀਂ ਦੇ ਰਹੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਾਦੂਆਣਾ ਪਿੰਡ ਵਿੱਚ ਵਾਪਰੇ ਘਟਨਾਕ੍ਰਮ ’ਤੇ ਆਪਣਾ ਪ੍ਰਤੀਕਰਮ ਦਿੱਤਾ ਹੈ ਪਰ ਇਸ ਸਮੇਂ ਸਿੱਖ ਧਰਮ ਅਤੇ ਸ਼੍ਰੋਮਣੀ ਕਮੇਟੀ ਨੂੰ ਸੋਚਣਾ ਚਾਹੀਦਾ ਹੈ ਕਿ ਲੋਕ ਇਸਾਈ ਧਰਮ ਵੱਲ ਕਿਉਂ ਝੁਕ ਰਹੇ ਹਨ।

ਸਾਂਸਦ ਔਜਲਾ ਨੇ ਕਿਹਾ ਕਿ ਜੋ ਪੈਸਾ ਸ਼੍ਰੋਮਣੀ ਕਮੇਟੀ ਨੂੰ ਮਾਨਵਤਾ ਦੀ ਸੇਵਾ ਅਤੇ ਧਰਮ ਦੇ ਪ੍ਰਚਾਰ ਲਈ ਖਰਚ ਕਰਨਾ ਚਾਹੀਦਾ ਸੀ, ਉਹ ਪੈਸਾ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਫਾਇਦਾ ਪਹੁੰਚਾਉਣ ਲਈ ਖਰਚਿਆ ਗਿਆ। ਅਕਾਲੀ ਦਲ ਦੀਆਂ ਰੈਲੀਆਂ ਵਿੱਚ ਸ਼੍ਰੋਮਣੀ ਕਮੇਟੀ ਵਾਲੇ ਪਾਸਿਓਂ ਲੰਗਰ ਅਤੁੱਟ ਵਰਤਾਇਆ ਗਿਆ। ਦੂਜੇ ਪਾਸੇ ਇਸਾਈ ਧਰਮ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਕਾਰਨ ਪਿੰਡਾਂ ਦੇ ਗਰੀਬ ਪਰਿਵਾਰ ਉਸ ਪਾਸੇ ਵੱਲ ਝੁਕ ਰਹੇ ਹਨ।

ਸੰਸਦ ਮੈਂਬਰ ਔਜਲਾ ਨੇ ਕੇਂਦਰ ‘ਤੇ ਵੀ ਸਵਾਲ ਚੁੱਕੇ ਹਨ ਅਤੇ ਕਿਹਾ ਹੈ ਕਿ ਕੇਂਦਰ ਸਰਕਾਰ ਧਰਮ ਦੀ ਰਾਜਨੀਤੀ ਕਰਦੀ ਹੈ। ਇਹ ਉਨ੍ਹਾਂ ਦਾ ਤਰੀਕਾ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਾਦੂਆਣਾ ਮਾਮਲੇ ‘ਤੇ ਦਿੱਤੇ ਬਿਆਨ ‘ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਬਿਆਨ ਜਾਰੀ ਕਰਨ ਸਮੇਂ ਚੰਗੀ ਸੋਚ ਵੰਡਣੀ ਚਾਹੀਦੀ ਸੀ। ਇਸ ਤੋਂ ਪਹਿਲਾਂ ਹਥਿਆਰਾਂ ਵਾਲਾ ਬਿਆਨ ਵੀ ਵਿਵਾਦਾਂ ਵਿੱਚ ਘਿਰਿਆ ਸੀ। ਇਸ ਸਮੇਂ ਨੌਜਵਾਨਾਂ ਵਿੱਚ ਗੁਰਬਾਣੀ ਦਾ ਸੰਚਾਰ ਕਰਨਾ ਚਾਹੀਦਾ ਹੈ ਅਤੇ ਲੋਕਾਂ ਨੂੰ ਗੁਰਬਾਣੀ ਨਾਲ ਜੋੜਨ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...