August 12, 2026, 12:26 pm
----------- Advertisement -----------
HomeNewsLatest Newsਪੀ ਐਮ ਮੋਦੀ ਨੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੇ ਘਰ ਜਾ ਕੇ...

ਪੀ ਐਮ ਮੋਦੀ ਨੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੇ ਘਰ ਜਾ ਕੇ ਕੀਤੀ ਗਣਪਤੀ ਪੂਜਾ

Published on

----------- Advertisement -----------

ਦੇਸ਼ ਭਰ ਵਿੱਚ ਗਣੇਸ਼ ਚਤੁਰਥੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ। ਦੇਸ਼ ਅਤੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ‘ਚ ਗਣੇਸ਼ ਉਤਸਵ ਵੱਖ-ਵੱਖ ਤਰੀਕਿਆਂ ਨਾਲ ਮਨਾਇਆ ਜਾ ਰਿਹਾ ਹੈ। ਬੁੱਧਵਾਰ ਨੂੰ ਗਣੇਸ਼ ਚਤੁਰਥੀ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੇ ਘਰ ਗਣਪਤੀ ਪੂਜਾ ‘ਚ ਸ਼ਿਰਕਤ ਕੀਤੀ। ਉਨ੍ਹਾਂ ਆਰਤੀ ਵੀ ਕੀਤੀ। ਇਸ ਦੌਰਾਨ ਪੀਐਮ ਮੋਦੀ ਹਲਕੇ ਪੀਲੇ ਰੰਗ ਦਾ ਕੁੜਤਾ ਅਤੇ ਮੋਢੇ ‘ਤੇ ਸ਼ਾਲ ਪਹਿਨੇ ਨਜ਼ਰ ਆਏ। ਇਸ ਪੂਜਾ ਵਿੱਚ ਅਭਿਸ਼ੇਕ ਮਨੂ ਸਿੰਘਵੀ, ਸਵਪਨਾ ਦਾਸ ਗੁਪਤਾ ਵੀ ਮੌਜੂਦ ਸਨ। ਇਸ ਦਾ ਵੀਡੀਓ ਪੀਐਮਓ ਨੇ ਯੂਟਿਊਬ ‘ਤੇ ਸ਼ੇਅਰ ਕੀਤਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਗਣੇਸ਼ ਚਤੁਰਥੀ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਸੀ। ਪ੍ਰਧਾਨ ਮੰਤਰੀ ਨੇ ਗਣਪਤੀ ਪੂਜਾ ਦੀ ਤਸਵੀਰ ਦੇ ਨਾਲ ਇੱਕ ਸੰਸਕ੍ਰਿਤ ਸ਼ਲੋਕਾ ਪੋਸਟ ਕੀਤਾ ਸੀ। ਉਨ੍ਹਾਂ ਲਿਖਿਆ- ‘ਗਣੇਸ਼ ਚਤੁਰਥੀ ਮੁਬਾਰਕ। ਭਗਵਾਨ ਗਣੇਸ਼ ਦਾ ਆਸ਼ੀਰਵਾਦ ਹਮੇਸ਼ਾ ਤੁਹਾਡੇ ‘ਤੇ ਰਹੇ।

ਇਸ ਤੋਂ ਇਲਾਵਾ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਗਣੇਸ਼ ਚਤੁਰਥੀ ‘ਤੇ ਪਰਿਵਾਰ ਨਾਲ ਪੂਜਾ ਕੀਤੀ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ- ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ ‘ਤੇ ਸਾਰੇ ਦੇਸ਼ਵਾਸੀਆਂ ਨੂੰ ਵਧਾਈਆਂ। ਮੈਂ ਭਗਵਾਨ ਗਣੇਸ਼ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਸਾਰਿਆਂ ਨੂੰ ਖੁਸ਼ੀਆਂ, ਬੁੱਧੀ, ਚੰਗੀ ਸਿਹਤ ਅਤੇ ਖੁਸ਼ਹਾਲੀ ਬਖਸ਼ਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...

ਨਾਭਾ : ਦਾਦੀ ਨਾਲ ਪੱਠੇ ਲੈਣ ਗਿਆ ਬੱਚਾ ਅਚਾਨਕ ਨਹਿਰ ‘ਚ ਡਿੱਗਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਪਟਿਆਲਾ ਅਧੀਨ ਪੈਂਦੇ ਨਾਭਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਦਾਦੀ ਨਾਲ ਪੱਠੇ ਲੈਣ...

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...