September 20, 2026, 12:33 am
----------- Advertisement -----------
HomeNewsEntertainmentਕੋਵਿਡ-ਪਾਜ਼ੀਟਿਵ ਕਰੀਨਾ ਕਪੂਰ, ਕੁਆਰੰਟੀਨ 'ਚ ਮਿਸ ਕਰ ਰਹੀ ਹੈ ਆਪਣੇ ਬੱਚਿਆਂ ਨੂੰ,ਪੋਸਟ...

ਕੋਵਿਡ-ਪਾਜ਼ੀਟਿਵ ਕਰੀਨਾ ਕਪੂਰ, ਕੁਆਰੰਟੀਨ ‘ਚ ਮਿਸ ਕਰ ਰਹੀ ਹੈ ਆਪਣੇ ਬੱਚਿਆਂ ਨੂੰ,ਪੋਸਟ ਪਾ ਕੇ ਆਖੀ ਇਹ ਗੱਲ

Published on

----------- Advertisement -----------

ਅਦਾਕਾਰਾ ਕਰੀਨਾ ਕਪੂਰ ਖਾਨ ਬੀਤੇ ਦਿਨੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਈ ਗਈ ਸੀ। ਇਸ ਦੇ ਨਾਲ ਹੀ, ਕਰੀਨਾ ਕਪੂਰ ਕੁਆਰੰਟੀਨ ਵਿੱਚ ਹੈ ਅਤੇ ਆਪਣੇ ਬੱਚਿਆਂ ਨੂੰ ਬਹੁਤ ਯਾਦ ਕਰ ਰਹੀ ਹੈ। ਉਸ ਨੇ ਆਪਣੇ ਬੱਚਿਆਂ ਨੂੰ ਯਾਦ ਕਰਦੇ ਹੋਏ ਆਪਣੇ ਇੰਸਟਾਗ੍ਰਾਮ ‘ਤੇ ਇਕ ਸਟੋਰੀ ਪਾਈ ਹੈ। ਕਰੀਨਾ ਕਪੂਰ ਨੇ ਆਪਣੀ ਇੰਸਟਾ ਸਟੋਰੀ ‘ਚ ਲਿਖਿਆ, ‘ਕੋਵਿਡ ਆਈ ਹੇਟ ਯੂ। ਮੈਨੂੰ ਮੇਰੇ ਬੱਚੇ ਯਾਦ ਆ ਰਹੇ ਹਨ। ਪਰ ਜਲਦੀ ਹੀ ਇਕੱਠੇ ਹੋਵੇਗਾ।” ਇਸ ਕੈਪਸ਼ਨ ਦੇ ਨਾਲ ਕਰੀਨਾ ਨੇ ਦਿਲ ਤੋੜਨ ਵਾਲਾ ਇਮੋਜੀ ਵੀ ਬਣਾਇਆ ਹੈ।

ਕਰੀਨਾ ਦੀ ਇਸ ਪੋਸਟ ਨੂੰ ਦੇਖ ਕੇ ਸਾਫ ਹੋ ਗਿਆ ਹੈ ਕਿ ਉਹ ਆਪਣੇ ਦੋਵੇਂ ਪੁੱਤਰਾਂ ਤੈਮੂਰ ਅਤੇ ਜੇਹ ਨੂੰ ਕਿੰਨਾ ਮਿਸ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਕਰੀਨਾ ਕਪੂਰ ਦੇ ਨਾਲ ਉਨ੍ਹਾਂ ਦੀ ਕਰੀਬੀ ਦੋਸਤ ਅੰਮ੍ਰਿਤਾ ਅਰੋੜਾ ਵੀ ਕੋਵਿਡ ਨਾਲ ਸੰਕਰਮਿਤ ਪਾਈ ਗਈ ਹੈ। ਉਹ ਵੀ ਫਿਲਹਾਲ ਆਈਸੋਲੇਸ਼ਨ ‘ਚ ਹਨ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਕਰੀਨਾ ਕਪੂਰ ਖਾਨ ਦੀ ਸਿਹਤ ਨੂੰ ਲੈ ਕੇ ਵੀ ਖਬਰ ਆਈ ਹੈ। ਉਸਨੂੰ ਹਲਕਾ ਬੁਖਾਰ ਅਤੇ ਸਰੀਰ ਵਿੱਚ ਦਰਦ ਹੈ।

ਇਹ ਜਾਣਕਾਰੀ ਦਿੱਗਜ ਅਦਾਕਾਰ ਰਣਧੀਰ ਕਪੂਰ, ਕਰੀਨਾ ਕਪੂਰ ਖਾਨ ਦੇ ਪਿਤਾ ਨੇ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਬੇਟੀ ਕਰੀਨਾ ਕਪੂਰ ਖਾਨ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਦੋ ਦੋਹਤੇ ਤੈਮੂਰ ਅਤੇ ਜੇਹ ‘ਤੇ ਵੀ ਪ੍ਰਤੀਕਿਰਿਆ ਦਿੱਤੀ। ਰਣਧੀਰ ਕਪੂਰ ਨੇ ਕਰੀਨਾ ਕਪੂਰ ਖਾਨ ਦੀ ਸਿਹਤ ਬਾਰੇ ਕਿਹਾ, ‘ਕਰੀਨਾ ਨੂੰ ਐਤਵਾਰ ਨੂੰ ਹਲਕਾ ਬੁਖਾਰ ਅਤੇ ਸਰੀਰ ‘ਚ ਦਰਦ ਸੀ ਅਤੇ ਇਸ ਲਈ ਉਨ੍ਹਾਂ ਨੇ ਟੈਸਟ ਕਰਵਾਇਆ, ਪਰ ਹੁਣ ਉਹ ਬਿਲਕੁਲ ਠੀਕ ਹੈ। ਡਾਕਟਰ ਉਸ ਦੀ ਚੰਗੀ ਦੇਖਭਾਲ ਕਰ ਰਹੇ ਹਨ। ਕਰੀਨਾ ਕਪੂਰ ਖਾਨ ਦੇ ਦੋ ਬੇਟਿਆਂ ਤੈਮੂਰ ਅਤੇ ਜੇਹ ਬਾਰੇ ਗੱਲ ਕਰਦੇ ਹੋਏ ਰਣਧੀਰ ਨੇ ਕਿਹਾ, ‘ਕਰੀਨਾ ਇਸ ਸਮੇਂ ਹੋਮ ਕੁਆਰੰਟੀਨ ‘ਚ ਹੈ ਇਸ ਲਈ ਮੈਂ ਉਸ ਨੂੰ ਕਿਹਾ ਕਿ ਉਹ ਬੱਚਿਆਂ ਨੂੰ ਮੇਰੇ ਘਰ ਭੇਜ ਦੇਵੇ, ਪਰ ਉਸ ਨੇ ਕਿਹਾ ਕਿ ਤੈਮੂਰ ਅਤੇ ਜੇਹ ਉਸ ਦੇ ਨਾਲ ਰਹਿ ਸਕਦੇ ਹਨ। ਜੇਕਰ ਉਹ ਫਿੱਟ ਹੈ ਅਤੇ ਠੀਕ ਹੈ ਤਾਂ ਠੀਕ ਰਹੇਗਾ।ਜੇ ਗੱਲ ਕਰੀਏ ਕਰੀਨਾ ਕਪੂਰ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਆਮਿਰ ਖ਼ਾਨ ਦੇ ਨਾਲ ਲਾਲ ਸਿੰਘ ਚੱਢਾ ਚ ਨਜ਼ਰ ਆਵੇਗੀ। ਇਹ ਫ਼ਿਲਮ ਅਗਲੇ ਸਾਲ ਵਿਸਾਖੀ ਵਾਲੇ ਮੌਕੇ ਉੱਤੇ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...