ਚੰਡੀਗੜ੍ਹ, 1 ਸਤੰਬਰ 2022 – ਪੰਜਾਬ ਦੀ ਆਬਕਾਰੀ ਨੀਤੀ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਅਕਾਲੀ ਦਲ ਤੋਂ ਬਾਅਦ ਪੰਜਾਬ ਦੇ ਰਾਜਪਾਲ ਨੂੰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ ਕਈ ਕਾਂਗਰਸੀ ਆਗੂ ਮਿਲਣ ਪਹੁੰਚੇ ਹਨ। ਇਸ ਦੌਰਾਨ ਕਾਂਗਰਸੀ ਲੀਡਰਾਂ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਨੂੰ ਮੰਗ ਪੱਤਰ ਦਿੱਤਾ ਅਤੇ ਆਪ ਸਰਕਾਰ ਵੱਲੋਂ ਪੰਜਾਬ ਲਈ ਲਿਆਂਦੀ ਗਈ ਆਬਕਾਰੀ ਨੀਤੀ ਦੀ ਜਾਂਚ ਕਰਨ ਲਈ ਅਪੀਲ ਕੀਤੀ।














