August 2, 2026, 10:26 pm
----------- Advertisement -----------
HomeNewsLatest Newsਅਮਨ ਅਰੋੜਾ ਵੱਲੋਂ "ਖੇਡਾਂ ਵਤਨ ਪੰਜਾਬ ਦੀਆਂ" ਦਾ ਆਗ਼ਾਜ਼; 200 ਮੀਟਰ ਦੌੜ...

ਅਮਨ ਅਰੋੜਾ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ” ਦਾ ਆਗ਼ਾਜ਼; 200 ਮੀਟਰ ਦੌੜ ਵਿੱਚ ਹਿੱਸਾ ਲੈ ਕੇ ਉੱਭਰਦੇ ਖਿਡਾਰੀਆਂ ਨੂੰ ਕੀਤਾ ਪ੍ਰੇਰਿਤ

Published on

----------- Advertisement -----------

ਚੰਡੀਗੜ੍ਹ/ਸੰਗਰੂਰ, 1 ਸਤੰਬਰ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪਹਿਲਕਦਮੀ ਕਰਦਿਆਂ ਖੇਡ ਮਹਾਂਕੁੰਭ “ਖੇਡਾਂ ਵਤਨ ਪੰਜਾਬ ਦੀਆਂ” ਰਾਹੀਂ ਸੂਬੇ ’ਚ ਖੇਡ ਸੱਭਿਆਚਾਰ ਨੂੰ ਪ੍ਰਫ਼ੁੱਲਿਤ ਕਰਨ ਲਈ ਵੱਡਾ ਹੰਭਲਾ ਮਾਰਿਆ ਗਿਆ ਹੈ ਜੋ ਕਿ ਪਿਛਲੀਆਂ ਸਰਕਾਰਾਂ ਵੱਲੋਂ ਕਈ ਦਹਾਕਿਆਂ ਤੋਂ ਅਣਗੌਲਿਆ ਕੀਤਾ ਗਿਆ ਸੀ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ ਬਲਾਕ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸ਼ਾਨਦਾਰ ਆਗ਼ਾਜ਼ ਕਰਨ ਲਈ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਇਸ ਮੌਕੇ ਸ੍ਰੀ ਅਮਨ ਅਰੋੜਾ ਨੇ ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਅਤੇ ਹੋਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਸਮੇਤ 200 ਮੀਟਰ ਦੀ ਪ੍ਰਦਰਸ਼ਨੀ ਦੌੜ ’ਚ ਹਿੱਸਾ ਲੈ ਕੇ ਖਿਡਾਰੀਆਂ ’ਚ ਜੋਸ਼ ਭਰਿਆ। ਖੇਡਾਂ ਦੇ ਆਗ਼ਾਜ਼ ਮੌਕੇ ਪਦਮ ਸ਼੍ਰੀ ਐਵਾਰਡੀ ਅਥਲੀਟ ਸੁਨੀਤਾ ਰਾਣੀ, ਅਰਜੁਨਾ ਐਵਾਰਡੀ ਗੀਤਾ ਰਾਣੀ ਅਤੇ ਸਟੇਟ ਐਵਾਰਡੀ ਮਹਾਂ ਸਿੰਘ ਨੇ ਵੀ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।

ਸਮਾਗਮ ਦੌਰਾਨ ਖਿਡਾਰੀਆਂ ਤੇ ਸੰਗਰੂਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲਗਭਗ 2 ਮਹੀਨੇ ਚੱਲਣ ਵਾਲੀਆਂ ਇਹ ਖੇਡਾਂ ਬਲਾਕ ਪੱਧਰ ਤੋਂ ਸ਼ੁਰੂ ਹੋ ਕੇ ਜ਼ਿਲ੍ਹਾ ਪੱਧਰ ਅਤੇ ਫਿਰ ਸੂਬਾ ਪੱਧਰ ਤੱਕ ਕਰਵਾਈਆਂ ਜਾਣਗੀਆਂ ਅਤੇ ਜੇਤੂਆਂ ਨੂੰ ਸੂਬਾ ਸਰਕਾਰ ਵੱਲੋਂ 6 ਕਰੋੜ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ’ਚ ਪੰਜਾਬ ਦੀਆਂ ਰਵਾਇਤੀ ਖੇਡਾਂ ਦੇ ਨਾਲ-ਨਾਲ ਅੰਤਰਰਾਸ਼ਟਰੀ ਪੱਧਰ ’ਤੇ ਖੇਡੀਆਂ ਜਾਣ ਵਾਲੀਆਂ ਖੇਡਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਰਾਹੀਂ ਪੰਜਾਬ ਨੂੰ ਖੇਡਾਂ ਦੇ ਖੇਤਰ ’ਚ ਨਵੀਂ ਦਿਸ਼ਾ ਮਿਲੇਗੀ ਕਿਉਂਕਿ ਇਨ੍ਹਾਂ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਆਪਣੇ ਖੇਡ ਹੁਨਰ ਨੂੰ ਨਿਖਾਰਨ ਦਾ ਮੌਕਾ ਮਿਲੇਗਾ। ਅਮਨ ਅਰੋੜਾ ਨੇ ਕਿਹਾ ਕਿ ਦੋ ਮਹੀਨਿਆਂ ਮਗਰੋਂ ਜਦੋਂ ਇਹ ਖੇਡ ਮਹਾਂਕੁੰਭ ਸਮਾਪਤ ਹੋਵੇਗਾ ਤਾਂ ਉਦੋਂ ਖਿਡਾਰੀਆਂ ਅੰਦਰ ਯਕੀਨੀ ਤੌਰ ’ਤੇ ਇੱਕ ਨਵਾਂ ਜੋਸ਼ ਤੇ ਜਜ਼ਬਾ ਦੇਖਣ ਨੂੰ ਮਿਲੇਗਾ ਜਿਸ ਨਾਲ ਆਉਣ ਵਾਲੇ ਸਮੇਂ ਅੰਦਰ ਸੂਬੇ ਦੇ ਵੱਡੀ ਗਿਣਤੀ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਵਿਲੱਖਣ ਪ੍ਰਾਪਤੀਆਂ ਦਰਜ ਕਰਨਗੇ।

ਅਮਨ ਅਰੋੜਾ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਨੇ ਹਰ ਖੇਤਰ ’ਚ ਆਪਣਾ ਲੋਹਾ ਮਨਵਾਇਆ ਹੈ ਅਤੇ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਵੀ ਜ਼ਿਲ੍ਹੇ ਦੇ ਖਿਡਾਰੀ ਸਭ ਤੋਂ ਮੋਹਰੀ ਰਹਿਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਜ਼ਰੀਏ ਪੰਜਾਬ ਨੂੰ ਓਲੰਪਿਕ ਸਮੇਤ ਹੋਰਨਾਂ ਅੰਤਰਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ ’ਚ ਮਾਅਰਕੇ ਮਾਰਨ ਵਾਲੇ ਖਿਡਾਰੀ ਤਿਆਰ ਕਰਨ ’ਚ ਮਦਦ ਮਿਲੇਗੀ। ਉਨ੍ਹਾਂ ਖਿਡਾਰੀਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਖਿਡਾਰੀਆਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ। ਸਮਾਗਮ ਦੌਰਾਨ ਨਾਮਵਰ ਖਿਡਾਰੀਆਂ ਨੇ ਮਸ਼ਾਲ ਜਗਾਉਣ ਦੀ ਰਸਮ ਅਦਾ ਕੀਤੀ ਅਤੇ ਰੋਲਰ ਸਕੇਟਿੰਗ ਦੀ ਖਿਡਾਰਨ ਨਵਨੀਤ ਕੌਰ ਨੇ ਸਹੁੰ ਚੁੱਕਣ ਦੀ ਰਸਮ ਅਦਾ ਕੀਤੀ।

ਇਸ ਉਪਰੰਤ ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਯੋਗ ਦੀ ਪੇਸ਼ਕਾਰੀ ਕੀਤੀ ਜਦੋਂਕਿ ਜਿਮਨਾਸਟਿਕ ਦੇ ਕਰਤੱਬਾਂ ਅਤੇ ਗੱਤਕੇ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਇਸ ਦੌਰਾਨ ਰਵਾਇਤੀ ਲੋਕ ਨਾਚਾਂ ਗਿੱਧੇ ਤੇ ਭੰਗੜੇ ਦੀ ਪੇਸ਼ਕਾਰੀ ਵੀ ਸ਼ਾਨਦਾਰ ਰਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...