September 17, 2026, 11:29 pm
----------- Advertisement -----------
HomeNewsBreaking Newsਅਮਿਤ ਸ਼ਾਹ ਨੇ ਹਰਿਮੰਦਰ ਸਾਹਿਬ 'ਚ ਦੀ ਘਟਨਾ 'ਤੇ ਦੁੱਖ ਪ੍ਰਗਟ ਕੀਤਾ,...

ਅਮਿਤ ਸ਼ਾਹ ਨੇ ਹਰਿਮੰਦਰ ਸਾਹਿਬ ‘ਚ ਦੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ, ਕਿਹਾ- ਪੂਰੀ ਮਦਦ ਕਰਾਂਗੇ

Published on

----------- Advertisement -----------
  • ਇੰਗਲੈਂਡ ਦੀ ਪਹਿਲੀ ਸਿੱਖ ਮਹਿਲਾ ਐਮਪੀ ਪ੍ਰੀਤ ਗਿੱਲ ਨੇ ਇਸ ਘਟਨਾ ਨੂੰ ਦੱਸਿਆ ਭਿਆਨਕ

ਅੰਮ੍ਰਿਤਸਰ, 19 ਦਸੰਬਰ 2021 – ਪੰਜਾਬ ਦੇ ਅੰਮ੍ਰਿਤਸਰ ‘ਚ ਸਥਿਤ ਇਤਿਹਾਸਕ ਸ੍ਰੀ ਹਰਿਮੰਦਰ ਸਾਹਿਬ ‘ਚ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਗਰਮਾ ਰਿਹਾ ਹੈ। ਇਸ ਘਟਨਾ ਨੂੰ ਲੈ ਕੇ ਦੇਸ਼-ਵਿਦੇਸ਼ ਤੋਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਚ.ਐਸ.ਧਾਮੀ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਇੰਗਲੈਂਡ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।

ਦੱਸ ਦੇਈਏ ਕਿ ਸਿੱਖਾਂ ਦੇ ਸਭ ਤੋਂ ਵੱਡੇ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ਼ਨੀਵਾਰ ਨੂੰ ਇੱਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਇਸ ਨੌਜਵਾਨ ਨੇ ਹਰਿਮੰਦਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਥੇ ਰੱਖੇ ਸ੍ਰੀ ਸਾਹਿਬ ਨੂੰ ਚੁੱਕ ਲਿਆ। ਇਸ ਤੋਂ ਬਾਅਦ ਲੋਕਾਂ ਨੇ ਉਸ ਨੂੰ ਫੜ ਲਿਆ ਅਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਇਸ ਘਟਨਾ ਤੋਂ ਬਾਅਦ ਹਰਿਮੰਦਰ ਸਾਹਿਬ ਦਾ ਮਾਹੌਲ ਗਰਮਾ ਗਿਆ ਹੈ। ਭੜਕੀ ਭੀੜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਹੈ। ਤਣਾਅ ਅਜੇ ਵੀ ਬਰਕਰਾਰ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਦੀ ਅਮਿਤ ਸ਼ਾਹ ਨਾਲ ਗੱਲ ਹੋਈ ਹੈ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਸੱਚ ਸਾਹਮਣੇ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਬੇਨਕਾਬ ਕਰਨਾ ਦੇਸ਼ ਲਈ ਬਹੁਤ ਜ਼ਰੂਰੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਘਟਨਾਵਾਂ ਸੋਚੀ ਸਮਝੀ ਸਾਜ਼ਿਸ਼ ਹੈ। ਦੋ ਦਿਨ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿੱਚ ਗੁਟਕਾ ਸਾਹਿਬ ਸੁੱਟਿਆ ਗਿਆ ਸੀ ਅਤੇ ਹੁਣ ਇਸ ਘਟਨਾ ਨੂੰ ਅੰਜਾਮ ਦੇਣ ਦੀ ਸੋਚੀ ਸਮਝੀ ਸਾਜ਼ਿਸ਼ ਹੈ।

ਇੰਗਲੈਂਡ ‘ਚ ਭਾਰਤੀ ਮੂਲ ਦੀ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਸ ਨੇ ਵੀਡੀਓ ਦੇਖਣ ਤੋਂ ਬਾਅਦ ਇਸ ਘਟਨਾ ਨੂੰ ਭਿਆਨਕ ਦੱਸਿਆ ਹੈ। ਉਨ੍ਹਾਂ ਟਵੀਟ ਕੀਤਾ ਕਿ ਕਿਸੇ ਵੀ ਪੂਜਾ ਸਥਾਨ ਜਾਂ ਭਾਈਚਾਰੇ ਨੂੰ ਇਸ ਤਰ੍ਹਾਂ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ। ਇਹ ਨਜ਼ਾਰਾ ਭਿਆਨਕ ਹੈ ਅਤੇ ਘਟਨਾ ਅਤਿ ਨਿੰਦਣਯੋਗ ਹੈ।

ਇਸ ਘਟਨਾ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਐਚ.ਐਸ.ਧਾਮੀ ਨਾਲ ਫ਼ੋਨ ‘ਤੇ ਗੱਲਬਾਤ ਕੀਤੀ। ਉਨ੍ਹਾਂ ਇਸ ਘਟਨਾ ਨੂੰ ਘਿਨਾਉਣੀ ਕਰਾਰ ਦਿੱਤਾ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ, ਤਾਂ ਜੋ ਇਸ ਪਿੱਛੇ ਛੁਪਿਆ ਅਸਲ ਚਿਹਰਾ ਬੇਨਕਾਬ ਹੋ ਸਕੇ | ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਪੂਰਾ ਸਹਿਯੋਗ ਦੇਣ ਦੀ ਗੱਲ ਵੀ ਕਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...