September 22, 2026, 11:50 pm
----------- Advertisement -----------
HomeNewsBreaking Newsਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਚ ਬਗਾਵਤ, ਭਾਜਪਾ ਨਾਲ ਜਾਣ ਨੂੰ ਲੈ ਕੇ...

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਚ ਬਗਾਵਤ, ਭਾਜਪਾ ਨਾਲ ਜਾਣ ਨੂੰ ਲੈ ਕੇ ਰਾਜੀ ਨਹੀਂ ਕਈ ਲੀਡਰ

Published on

----------- Advertisement -----------
  • ਸੀਨੀਅਰ ਲੀਡਰ ਬ੍ਰਹਮਪੁਰਾ ਨਾਰਾਜ਼, 21 ਦੀ ਮੀਟਿੰਗ ਵਿੱਚ ਹੋਵੇਗਾ ਅੰਤਿਮ ਫੈਸਲਾ

ਚੰਡੀਗੜ੍ਹ, 19 ਦਸੰਬਰ 2021 – ਚੰਡੀਗੜ੍ਹ, 19 ਦਸੰਬਰ 2021 – ਪੰਜਾਬ ਚੋਣਾਂ ਲਈ ਭਾਜਪਾ ਨਾਲ ਗਠਜੋੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਵੀ ਬਗਾਵਤ ਦੇ ਆਸਾਰ ਬਣ ਗਏ ਹਨ। ਪ੍ਰਧਾਨ ਸੁਖਦੇਵ ਢੀਂਢਸਾ ਦੇ ਇਸ ਕਦਮ ਦੇ ਕਾਰਨ ਕਈ ਪਾਰਟੀ ਲੀਡਰ ਨਾਰਾਜ਼ ਹਨ। ਖਾਸਕਰ ਸੀਨੀਅਰ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਨਾਖੁਸ਼ ਦੱਸੇ ਜਾ ਰਹੇ ਹਨ। ਇੱਕ ਹਫਤੇ ਪਹਿਲਾਂ ਵੀ ਇਸ ਨੂੰ ਲੈ ਕੇ ਉਹਨਾਂ ਨੇ ਨਾਰਾਜ਼ਗੀ ਪ੍ਰਗਟ ਕੀਤੀ ਸੀ।

ਸੂਤਰਾਂ ਦੇ ਹਵਾਲੇ ਨਾਲ ਖ਼ਬਰ ਸਾਹਮਣੇ ਆ ਰਹੀ ਹੈ ਕੇ ਅਕਾਲੀ ਦਲ (ਸ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਮੁਖੀ ਗਜਿੰਦਰ ਸਿੰਘ ਸ਼ੇਖਾਵਤ ਦਰਮਿਆਨ ਮੀਟਿੰਗ ਹੋਈ ਜਿਸ ਦੌਰਾਨ ਚੋਣਾਂ ਦੀ ਰਣਨੀਤੀ ਸਬੰਧੀ ਚਰਚਾ ਕੀਤੀ ਗਈ। ਜਿਸ ਤੋਂ ਬਾਅਦ ਹੁਣ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਭਾਜਪਾ ਨਾਲ ਗਠਜੋੜ ਨੂੰ ਲੈ ਕੇ ਦੋਫਾੜ ਨਜ਼ਰ ਆ ਰਹੀ ਹੈ। ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਅਸੀਂ ਭਾਜਪਾ ਨਾਲ ਗੱਠਜੋੜ ਨਹੀਂ ਕਰਾਂਗੇ। ਇਹ ਸੁਖਦੇਵ ਸਿੰਘ ਦੀ ਨਿੱਜੀ ਰਾਏ ਹੋ ਸਕਦੀ ਹੈ। ਹੁਣ 21 ਦਸੰਬਰ ਨੂੰ ਫਿਰ ਪਾਰਟੀ ਦੀ ਮੀਟਿੰਗ ਬੁਲਾਈ ਗਈ ਹੈ, ਜਿਸ ‘ਚ ਅੱਗੇ ਦਾ ਫੈਸਲਾ ਲਿਆ ਜਾ ਸਕਦਾ ਹੈ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਚ ਦੇ ਵਰਕਰਾਂ ਦਾ ਤਰਕ ਹੈ ਕਿ ਭਲੇ ਹੀ ਕੇਂਦਰ ਨੇ ਖੇਤੀਬਾੜੀ ਸੁਧਾਰ ਕਾਨੂੰਨ ਵਾਪਸ ਲੈ ਲਏ, ਪਰ ਕਿਸਾਨ ਅੰਦੋਲਨ ਦੇ ਚਲਦੇ ਲੋਕਾਂ ਵਿੱਚ ਨਾਰਾਜ਼ਗੀ ਬਰਕਰਾਰ ਹੈ। ਇਸ ਤੋਂ ਇਲਾਵਾ ਅਮਰਿੰਦਰ ਸਿੰਘ ਦੀ ਕਾਰਗੁਜਾਰੀ ਤੋਂ ਵੀ ਲੋਕ ਨਾਖੁਸ਼ ਹਨ। ਇਸੇ ਤਰ੍ਹਾਂ ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਤੋਂ ਗਠਜੋੜ ਕਰਨ ਨਾਲ ਪਾਰਟੀ ਦੀ ਚੋਣ ਨੂੰ ਨੁਕਸਾਨ ਹੋ ਸਕਦਾ ਹੈ।

ਰਣਜੀਤ ਬ੍ਰਾਹਮਪੁਰਾ ਨੇ ਕਿਹਾ ਕਿ ਪਾਰਟੀ ਦੇ ਵਰਕਰਾਂ ਨੇ ਇਸ ਗੱਲ ‘ਤੇ ਪਹਿਲਾਂ ਹੀ ਨਾਰਾਜ਼ਗੀ ਜਤਾਈ ਹੈ ਕਿ ਭਾਜਪਾ ਨਾਲ ਗਠਜੋੜ ਲਈ ਰਾਜੀ ਨਹੀਂ ਹਨ। ਉਨ੍ਹਾਂ ਨੇ ਇਸ ਗੱਲ ‘ਤੇ ਵੀ ਸਵਾਲ ਉਠਾਏ ਕਿ ਜਦੋਂ ਪਾਰਟੀ ਸਹਿਮਤ ਨਹੀਂ ਤਾਂ ਫਿਰ ਢੀਂਡਸਾ ਅਮਿਤ ਸ਼ਾਹ ਨੂੰ ਕਿਉਂ ਮਿਲੇ ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...