ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਆਖਿਰ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਹੈ ਪੰਜਾਬ ਦੇ ਲੋਕਾਂ ਦੇ ਇਸ ਮਹੀਨੇ ਤੋਂ ਜ਼ੀਰੋ ਬਿਜਲੀ ਦੇ ਬਿੱਲ ਆਉਣੇ ਸ਼ੁਰੂ ਹੋ ਗਏ ਹਨ ਜਿਸ ਬਾਰੇ ਸਾਂਸਦ ਰਾਘਵ ਚੱਢਾ ਨੇ ਜਾਣਕਾਰੀ ਸਾਂਝੀ ਕਰਦਿਆਂ ਬਿਜਲੀ ਦੇ ਜ਼ੀਰੋ ਬਿੱਲ ਦੀਆ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਸਾਂਸਦ ਰਾਘਵ ਚੱਢਾ ਨੇ ਟਵੀਟ ਕਰਕੇ ਲਿਖਿਆ “ਪੰਜਾਬੀਆਂ ਨੂੰ ਇਸ ਮਹੀਨੇ ਤੋਂ ਜ਼ੀਰੋ ਬਿਜਲੀ ਦੇ ਬਿੱਲ ਮਿਲਣੇ ਸ਼ੁਰੂ ਹੋ ਗਏ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵਾਨ ਮਾਨ ਜੀ ਨੇ ਚੋਣਾਂ ਤੋਂ ਪਹਿਲਾਂ ਕੀਤਾ ਵਾਅਦਾ 6 ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਪੂਰਾ ਕਰ ਦਿੱਤਾ। ਜੋ ਕਿਹਾ ਉਹ ਕੀਤਾ।













