August 12, 2026, 4:43 pm
----------- Advertisement -----------
HomeNewsLatest Newsਅਗਲੇ ਮਹੀਨੇ ਤੋਂ ਇਨ੍ਹਾਂ ਸਮਾਰਟ ਫੋਨ 'ਤੇ ਬੰਦ ਹੋ ਜਾਵੇਗਾ WhatsApp! ਵੇਖੋ...

ਅਗਲੇ ਮਹੀਨੇ ਤੋਂ ਇਨ੍ਹਾਂ ਸਮਾਰਟ ਫੋਨ ‘ਤੇ ਬੰਦ ਹੋ ਜਾਵੇਗਾ WhatsApp! ਵੇਖੋ ਲਿਸਟ

Published on

----------- Advertisement -----------

ਦੁਨੀਆ ਭਰ ਦੇ ਲੱਖਾਂ ਲੋਕ ਇਸ ਸਮੇਂ WhatsApp ਦੀ ਵਰਤੋਂ ਕਰ ਰਹੇ ਹਨ। ਕੰਪਨੀ ਉਪਭੋਗਤਾ ਅਨੁਭਵ ਨੂੰ ਬਿਹਤਰ ਬਣਾਉਣ ਲਈ ਐਪ ਵਿੱਚ ਕੁਝ ਅਪਡੇਟਸ ਲਿਆਉਂਦੀ ਰਹਿੰਦੀ ਹੈ। ਪਰ ਜੇਕਰ ਤੁਹਾਨੂੰ ਅਚਾਨਕ ਪਤਾ ਲੱਗਦਾ ਹੈ ਕਿ ਅਗਲੇ ਮਹੀਨੇ ਤੋਂ ਤੁਹਾਡੇ ਫੋਨ ‘ਤੇ WhatsApp ਚੱਲਣਾ ਬੰਦ ਕਰ ਦੇਵੇਗਾ, ਤਾਂ ਤੁਹਾਡੇ ਲਈ ਇਸ ਤੋਂ ਮਾੜੀ ਖਬਰ ਕੋਈ ਨਹੀਂ ਹੋ ਸਕਦੀ। ਇੰਟਰਨੈੱਟ ‘ਤੇ ਚੱਲ ਰਹੀਆਂ ਖਬਰਾਂ ਮੁਤਾਬਕ, ਜਲਦ ਹੀ WhatsApp ਕਈ ਮੋਬਾਇਲਾਂ ‘ਤੇ ਕੰਮ ਕਰਨਾ ਬੰਦ ਕਰਨ ਵਾਲਾ ਹੈ।
ਦੱਸਿਆ ਜਾ ਰਿਹਾ ਹੈ ਕਿ ਵਟਸਐਪ ਕੁਝ ਪੁਰਾਣੇ ਆਈਫੋਨਸ ਲਈ ਆਪਣਾ ਸਪੋਰਟ ਬੰਦ ਕਰ ਰਿਹਾ ਹੈ। ਇਹ ਜਾਣਕਾਰੀ ਖੁਦ ਐਪਲ ਨੇ ਦਿੱਤੀ ਹੈ। ਰਿਪੋਰਟ ‘ਚ ਕਿਹਾ ਗਿਆ ਹੈ ਕਿ iOS 10 ਅਤੇ iOS 11 ‘ਤੇ ਚੱਲਣ ਵਾਲੇ iPhones ਲਈ WhatsApp ਸਪੋਰਟ ਖਤਮ ਹੋ ਰਿਹਾ ਹੈ। ਇਹ 24 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਵਟਸਐਪ ਦੀ ਫੀਚਰ ਟ੍ਰੈਕਿੰਗ ਸਾਈਟ WABetaInfo ਨੇ ਵੀ ਇਸ ਅਪਡੇਟ ਬਾਰੇ ਜਾਣਕਾਰੀ ਦਿੱਤੀ ਹੈ। ਰਿਪੋਰਟ ‘ਚ ਕਿਹਾ ਜਾ ਰਿਹਾ ਹੈ ਕਿ ਵਟਸਐਪ ਨੇ ਇਸ ਅਪਡੇਟ ਨੂੰ ਲੈ ਕੇ ਪੁਰਾਣੇ ਆਈਫੋਨ ਯੂਜ਼ਰਸ ਨੂੰ ਅਲਰਟ ਭੇਜਣਾ ਸ਼ੁਰੂ ਕਰ ਦਿੱਤਾ ਹੈ। ਅਲਰਟ ‘ਚ ਯੂਜ਼ਰਸ ਨੂੰ ਦੱਸਿਆ ਜਾ ਰਿਹਾ ਹੈ ਕਿ iOS 10 ਅਤੇ iOS 11 ਵਰਜ਼ਨ ਵਾਲੇ ਯੂਜ਼ਰਸ 24 ਅਕਤੂਬਰ ਤੋਂ ਬਾਅਦ WhatsApp ਦੀ ਵਰਤੋਂ ਨਹੀਂ ਕਰ ਸਕਣਗੇ।
ਅਜਿਹੇ ‘ਚ ਯੂਜ਼ਰਸ ਕੋਲ ਇਕ ਹੀ ਵਿਕਲਪ ਹੁੰਦਾ ਹੈ ਅਤੇ ਉਹ ਹੈ ਆਪਣੇ ਆਈਫੋਨ ਨੂੰ ਅਪਡੇਟ ਕਰਨਾ। ਕੁਝ ਦਿਨ ਪਹਿਲਾਂ ਵਟਸਐਪ ਨੇ ਹੈਲਪ ਸੈਂਟਰ ਪੇਜ ‘ਤੇ ਵੀ ਇਸ ਸਬੰਧ ‘ਚ ਜਾਣਕਾਰੀ ਅਪਡੇਟ ਕੀਤੀ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਆਈਫੋਨ ‘ਤੇ ਵਟਸਐਪ ਦੀ ਵਰਤੋਂ ਕਰਨ ਲਈ ਘੱਟੋ-ਘੱਟ iOS 12 ਜਾਂ ਇਸ ਤੋਂ ਬਾਅਦ ਵਾਲੇ ਵਰਜਨ ਦੀ ਲੋੜ ਹੋਵੇਗੀ। ਇਸ ਤੋਂ ਇਲਾਵਾ ਐਂਡ੍ਰਾਇਡ ਯੂਜ਼ਰਸ ਲਈ ਵੀ ਅਲਰਟ ਹੈ ਕਿ ਜਿਨ੍ਹਾਂ ਐਂਡ੍ਰਾਇਡ ਫੋਨ ‘ਚ ਐਂਡ੍ਰਾਇਡ 4.1 ਜਾਂ ਇਸ ਤੋਂ ਪੁਰਾਣਾ ਵਰਜ਼ਨ ਹੈ, ਉਹ ਵਟਸਐਪ ਦੀ ਵਰਤੋਂ ਨਹੀਂ ਕਰ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...