November 19, 2026, 6:11 am
----------- Advertisement -----------
HomeNewsEntertainmentਰਸ਼ਮਿਕਾ ਮੰਡਾਨਾ ਨਾਲ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ ਕਪਿਲ ਸ਼ਰਮਾ,ਕੀਤਾ ਨਵੀਂ ਫ਼ਿਲਮ...

ਰਸ਼ਮਿਕਾ ਮੰਡਾਨਾ ਨਾਲ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ ਕਪਿਲ ਸ਼ਰਮਾ,ਕੀਤਾ ਨਵੀਂ ਫ਼ਿਲਮ ਦਾ ਐਲਾਨ

Published on

----------- Advertisement -----------

ਜਿੱਥੇ ਲੋਕ ਸਾਊਥ ਅਦਾਕਾਰਾ ਰਸ਼ਮਿਕਾ ਮੰਡਾਨਾ ਦੀ ਮੁਸਕਰਾਹਟ ਦੇ ਕਾਇਲ ਹਨ, ਉੱਥੇ ਹੀ ਕਪਿਲ ਸ਼ਰਮਾ ਦੀ ਕਾਮੇਡੀ ਦੇ ਪ੍ਰਸ਼ੰਸਕ ਵੀ ਦੀਵਾਨੇ ਹਨ। ਜੇਕਰ ਇਹ ਦੋਵੇਂ ਸਕਰੀਨ ‘ਤੇ ਇਕੱਠੇ ਹੋਣ ਤਾਂ ਇਕੱਠ ਜਾਮ ਹੋ ਜਾਵੇਗਾ। ਫਿਲਹਾਲ, ਪ੍ਰਸ਼ੰਸਕਾਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਵੇਗੀ ਕਿ ਕਪਿਲ ਸ਼ਰਮਾ ਅਤੇ ਰਸ਼ਮਿਕਾ ਮੰਡਾਨਾ ਇਕੱਠੇ ਸਕ੍ਰੀਨ ਸਪੇਸ ਸ਼ੇਅਰ ਕਰਨ ਲਈ ਤਿਆਰ ਹਨ। ਜੀ ਹਾਂ, ਦੋਵੇਂ ਇੱਕ ਹੀ ਫਿਲਮ ਵਿੱਚ ਇਕੱਠੇ ਨਜ਼ਰ ਆਉਣ ਵਾਲੇ ਹਨ। ਜਿਸ ਦੀ ਜਾਣਕਾਰੀ ਦੋਵਾਂ ਕਲਾਕਾਰਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਦਿੱਤੀ ਹੈ। ਫਿਲਮ ਦੇ ਟ੍ਰੇਲਰ ਦੀ ਤਰੀਕ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਕਾਮੇਡੀਅਨ ਅਤੇ ਐਕਟਰ ਕਪਿਲ ਸ਼ਰਮਾ ਅਤੇ ਅਭਿਨੇਤਰੀ ਰਸ਼ਮਿਕਾ ਮੰਡਾਨਾ ‘ਮੈਗਾ ਬਲਾਕਬਸਟਰ’ ਨਾਮ ਦੀ ਫਿਲਮ ‘ਚ ਇਕੱਠੇ ਨਜ਼ਰ ਆਉਣਗੇ। ਦੋਵਾਂ ਨੇ ਇਹ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤੀ ਹੈ।

ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ 4 ਸਤੰਬਰ ਨੂੰ ਉਸ ਦੀ ‘ਮੈਗਾ ਬਲਾਕਬਸਟਰ’ ਦਾ ਟ੍ਰੇਲਰ ਵੀ ਰਿਲੀਜ਼ ਹੋਵੇਗਾ। ਫਿਲਹਾਲ ਇਹ ਜਾਣਨ ਤੋਂ ਬਾਅਦ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਛੋਟੇ ਪਰਦੇ ਤੋਂ ਲੈ ਕੇ ਬਾਲੀਵੁੱਡ ਤੱਕ ਆਪਣੀ ਪਛਾਣ ਬਣਾਉਣ ਵਾਲੇ ਕਪਿਲ ਸ਼ਰਮਾ ਅਤੇ ਸਾਊਥ ਦੀ ਅਦਾਕਾਰਾ ਰਸ਼ਮਿਕਾ ਮੰਡਨਾ ਪਰਦੇ ‘ਤੇ ਇਕੱਠੇ ਨਜ਼ਰ ਆਉਣ ਵਾਲੇ ਹਨ ਪਰ ਫਿਲਮ ‘ਮੈਗਾ ਬਲਾਕਬਸਟਰ’ ‘ਚ ਉਹ ਕੀ ਕਿਰਦਾਰ ਨਿਭਾਅ ਰਹੇ ਹਨ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਸ਼ੇਅਰ ਕੀਤੇ ਗਏ ਪੋਸਟਰ ‘ਚ ਰਸ਼ਮਿਕਾ ਨੂੰ ਸਿਆਸਤਦਾਨ ਵਾਂਗ ਹੱਥ ਜੋੜਿਆ ਦੇਖਿਆ ਜਾ ਸਕਦਾ ਹੈ, ਜਦਕਿ ਕਪਿਲ ਸ਼ਰਮਾ ਸੰਤਰੀ ਰੰਗ ਦੀ ਟੀ-ਸ਼ਰਟ ਅਤੇ ਬਲੂ ਪ੍ਰਿੰਟਿਡ ਬਲੇਜ਼ਰ ‘ਚ ਨਜ਼ਰ ਆ ਰਹੇ ਹਨ। ਵਰਕ ਫਰੰਟ ਦੀ ਗੱਲ ਕਰੀਏ ਤਾਂ ਕਪਿਲ ਸ਼ਰਮਾ ਦਾ ਸ਼ੋਅ ‘ਕਾਮੇਡੀ ਨਾਈਟ ਵਿਦ ਕਪਿਲ’ ਫਿਰ ਤੋਂ ਸਟ੍ਰੀਮਿੰਗ ਲਈ ਤਿਆਰ ਹੈ। ਦੂਜੇ ਪਾਸੇ ਰਸ਼ਮਿਕਾ ਮੰਡਾਨਾ ਦੀ ਗੱਲ ਕਰੀਏ ਤਾਂ ਉਹ ਪੁਸ਼ਪਾ 2 ਦੇ ਨਾਲ-ਨਾਲ ਬਾਲੀਵੁੱਡ ਦੇ ਕਈ ਪ੍ਰੋਜੈਕਟਸ ਵਿੱਚ ਵੀ ਨਜ਼ਰ ਆਵੇਗੀ। ਹਾਲ ਹੀ ‘ਚ ਪੂਜਾ ਦੇ ਨਾਲ ਫਿਲਮ ਦਾ ਆਫੀਸ਼ੀਅਲ ਅਨਾਊਂਸਮੈਂਟ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...