ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਸ਼ੁੱਕਰਵਾਰ ਸਵੇਰੇ ਅਚਾਨਕ ਵਿਦੇਸ਼ ਚਲੇ ਗਏ ਹਨ। ਉਨ੍ਹਾਂ ਨੇ ਵਿਦੇਸ਼ ਜਾਣ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਸੀ। ਹਾਲਾਂਕਿ ਪਿਤਾ ਬਲਕੌਰ ਸਿੰਘ ਨੇ ਪਿਛਲੇ ਹਫਤੇ ਕਿਹਾ ਸੀ ਕਿ ਉਨ੍ਹਾਂ ਦੇ ਪੁੱਤਰ ਦਾ ਕਾਰੋਬਾਰ ਕਈ ਦੇਸ਼ਾਂ ਵਿੱਚ ਫੈਲਿਆ ਹੋਇਆ ਹੈ। ਜਿਸ ਨੂੰ ਉਹ 2 ਮਹੀਨਿਆਂ ਵਿੱਚ ਕਵਰ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਹ 10 ਸਤੰਬਰ ਤੱਕ ਵਾਪਿਸ ਪੰਜਾਬ ਪਰਤਣਗੇ। ਪਰਿਵਾਰਕ ਸੂਤਰਾਂ ਅਨੁਸਾਰ ਅੱਜ ਸਵੇਰੇ ਉਹ ਵਿਦੇਸ਼ ਲਈ ਰਵਾਨਾ ਹੋਏ ਹਨ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉੱਥੋਂ ਉਸ ਦਾ ਪੇਸ਼ੇਵਰ ਸੰਗੀਤ ਕੈਰੀਅਰ ਸ਼ੁਰੂ ਹੋਇਆ ਸੀ। ਕੈਨੇਡਾ ਵਿੱਚ ਹੀ ਉਸਨੇ ਆਪਣਾ ਪਹਿਲਾ ਗੀਤ ‘ਜੀ ਵੈਗਨ’ ਰਿਲੀਜ਼ ਕੀਤਾ ਸੀ। ਜਿਸ ਤੋਂ ਬਾਅਦ ਲਾਈਵ ਪਰਫਾਰਮੈਂਸ ਵੀ ਦਿੱਤੀ ਗਈ। ਮੂਸੇਵਾਲਾ ਦੀ ਪਹਿਲੀ ਐਲਬਮ PBX 1 ਅਕਤੂਬਰ 2018 ਵਿੱਚ ਆਈ ਸੀ। ਮਾਨਸਾ ‘ਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
----------- Advertisement -----------
ਵਿਦੇਸ਼ ਗਏ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ:ਸੂਤਰ
Published on
----------- Advertisement -----------
----------- Advertisement -----------












