June 30, 2026, 12:10 am
----------- Advertisement -----------
HomeNewsEntertainmentਵਿਰਾਟ-ਅਨੁਸ਼ਕਾ ਨੇ ਖਰੀਦਿਆ ਆਲੀਸ਼ਾਨ ਫਾਰਮਹਾਊਸ ,ਕੀਮਤ ਜਾਣ ਕੇ ਤੁਸੀਂ ਵੀ ਰਹਿ ਜਾਓਗੇ...

ਵਿਰਾਟ-ਅਨੁਸ਼ਕਾ ਨੇ ਖਰੀਦਿਆ ਆਲੀਸ਼ਾਨ ਫਾਰਮਹਾਊਸ ,ਕੀਮਤ ਜਾਣ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਅਤੇ ਉਸ ਦੇ ਕ੍ਰਿਕਟਰ ਪਤੀ ਵਿਰਾਟ ਕੋਹਲੀ ਬਾਲੀਵੁਡ ਦੇ ਸਭ ਤੋਂ ਮਸ਼ਹੂਰ ਜੋੜਿਆਂ ਵਿੱਚੋਂ ਇੱਕ ਹਨ। ਉਨ੍ਹਾਂ ਦਾ ਵਿਆਹ 11 ਦਸੰਬਰ 2017 ਨੂੰ ਇਟਲੀ ‘ਚ ਪਰਿਵਾਰ ਅਤੇ ਕਰੀਬੀ ਦੋਸਤਾਂ ਦੀ ਮੌਜੂਦਗੀ ‘ਚ ਹੋਇਆ ਸੀ। ਉਦੋਂ ਤੋਂ ਦੋਵੇਂ ਖੁਸ਼ਹਾਲ ਵਿਆਹੁਤਾ ਜੀਵਨ ਬਤੀਤ ਕਰ ਰਹੇ ਹਨ। ਪ੍ਰਸ਼ੰਸਕ ਇਸ ਪਾਵਰ ਕਪਲ ਨੂੰ ਬਹੁਤ ਪਸੰਦ ਕਰਦੇ ਹਨ। ਪ੍ਰਸ਼ੰਸਕ ਇਸ ਜੋੜੀ ਨੂੰ ਪਿਆਰ ਨਾਲ ‘ਵਿਰੁਸ਼ਕਾ’ ਵੀ ਕਹਿੰਦੇ ਹਨ। ਇਸ ਦੇ ਨਾਲ ਹੀ ਪਿਛਲੇ ਸਾਲ ਯਾਨੀ 2021 ‘ਚ ਵਿਰਾਟ ਅਤੇ ਅਨੁਸ਼ਕਾ ਬੇਟੀ ਵਾਮਿਕਾ ਦੇ ਮਾਤਾ-ਪਿਤਾ ਬਣੇ ਸਨ। ਕਿਹਾ ਜਾਂਦਾ ਹੈ ਕਿ ਹਰ ਚੰਗੇ ਕੰਮ ਕਰਨ ਤੋਂ ਪਹਿਲਾਂ ਗਣੇਸ਼ ਜੀ ਨੂੰ ਯਾਦ ਕੀਤਾ ਜਾਂਦਾ ਹੈ, ਉਥੇ ਹੀ ਬੱਪਾ ਦੇ ਇਨ੍ਹਾਂ ਸ਼ੁਭ ਦਿਹਾੜਿਆਂ ‘ਤੇ ਕ੍ਰਿਕੇਟਰ ਵਿਰਾਟ ਕੋਹਲੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਮਿਲ ਕੇ ਮੁੰਬਈ ‘ਚ 8 ਏਕੜ ਜ਼ਮੀਨ ਖਰੀਦੀ ਹੈ।

ਉਨ੍ਹਾਂ ਦੀ ਇਹ ਜ਼ਮੀਨ ਮੁੰਬਈ ਦੇ ਅਲੀਬਾਗ ਦੇ ਜਿਰਾਦ ਨਾਂ ਦੇ ਇਲਾਕੇ ਵਿੱਚ ਹੈ। ਮੰਨਿਆ ਜਾ ਰਿਹਾ ਹੈ ਕਿ ਕੋਹਲੀ ਅਤੇ ਅਨੁਸ਼ਕਾ ਇੱਥੇ ਇਕੱਠੇ ਆਲੀਸ਼ਾਨ ਫਾਰਮ ਹਾਊਸ ਬਣਾਉਣ ਦੀ ਯੋਜਨਾ ਬਣਾ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਕੋਹਲੀ ਤੋਂ ਪਹਿਲਾਂ ਸਚਿਨ ਤੇਂਦੁਲਕਰ, ਰਵੀ ਸ਼ਾਸਤਰੀ ਅਤੇ ਰੋਹਿਤ ਸ਼ਰਮਾ ਵਰਗੇ ਮਸ਼ਹੂਰ ਸਪੋਰਟਸ ਸਟਾਰ ਵੀ ਇੱਥੇ ਜ਼ਮੀਨ ਲੈ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਖੂਬਸੂਰਤ ਜਗ੍ਹਾ ਦੀ ਕੀਮਤ ਵੀ ਕਿੰਨੀ ਹੈ, ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ। ਇਹ 8 ਏਕੜ ਜ਼ਮੀਨ 19 ਕਰੋੜ 24 ਲੱਖ 50 ਹਜ਼ਾਰ ਰੁਪਏ ਵਿੱਚ ਖਰੀਦੀ ਗਈ ਹੈ। ਇਸ ਦੇ ਨਾਲ ਹੀ 1 ਕਰੋੜ 15 ਲੱਖ ਰੁਪਏ ਦੀ ਰਾਸ਼ੀ ਪਹਿਲਾਂ ਹੀ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਹੋ ਚੁੱਕੀ ਹੈ।

ਤੁਹਾਨੂੰ ਦੱਸ ਦੇਈਏ ਕਿ ਵਿਰਾਟ ਦੇ ਭਰਾ ਵਿਕਾਸ ਨੇ 30 ਅਗਸਤ ਨੂੰ ਟ੍ਰਾਂਜੈਕਸ਼ਨ ਪੂਰਾ ਕੀਤਾ ਸੀ। ਉਸ ਦੇ ਸੌਦੇ ਦੀ ਪੁਸ਼ਟੀ ਰੀਅਲ ਅਸਟੇਟ ਕੰਪਨੀ ਸਮੀਰਾ ਹੈਬੀਟੇਟਸ ਨੇ ਕੀਤੀ ਹੈ। ਵਿਰਾਟ ਇਨ੍ਹੀਂ ਦਿਨੀਂ ਦੁਬਈ ‘ਚ ਹਨ। ਉਹ ਅਤੇ ਅਨੁਸ਼ਕਾ 6 ਮਹੀਨੇ ਪਹਿਲਾਂ ਹੀ ਅਲੀਬਾਗ ਦੀ ਇਸ ਧਰਤੀ ਨੂੰ ਦੇਖ ਚੁੱਕੇ ਸਨ। ਇਸ ਦੇ ਨਾਲ ਹੀ ਉਸ ਦੇ ਭਰਾ ਵਿਕਾਸ ਨੇ ਲੈਣ-ਦੇਣ ਅਤੇ ਬਾਕੀ ਦਾ ਕੰਮ ਪੂਰਾ ਕਰ ਲਿਆ ਹੈ। ਦੱਸ ਦੇਈਏ ਕਿ ਯੁਜਵੇਂਦਰ ਚਾਹਲ ਅਤੇ ਹਾਰਦਿਕ ਪਾਂਡਿਆ ਵੀ ਇੱਥੇ ਜ਼ਮੀਨ ਲੈ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...