October 29, 2026, 7:04 am
----------- Advertisement -----------
HomeNewsLatest Newsਪਟਿਆਲ਼ਾ ਦੀ ਵੱਡੀ ਨਦੀ ਅਤੇ ਛੋਟੀ ਨਦੀ ਦਾ ਕੀਤਾ ਜਾਵੇਗਾ ਸੁੰਦਰੀਕਰਨ: ਡਾ.ਨਿੱਜਰ

ਪਟਿਆਲ਼ਾ ਦੀ ਵੱਡੀ ਨਦੀ ਅਤੇ ਛੋਟੀ ਨਦੀ ਦਾ ਕੀਤਾ ਜਾਵੇਗਾ ਸੁੰਦਰੀਕਰਨ: ਡਾ.ਨਿੱਜਰ

Published on

----------- Advertisement -----------

ਚੰਡੀਗੜ੍ਹ, 2 ਸਤੰਬਰ: ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ਼ ਸੁਥਰਾ ਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਉਪਲਬਧ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਇਆ ਪਟਿਆਲਾ ਦੀ ਵੱਡੀ ਨਦੀ ਅਤੇ ਛੋਟੀ ਨਦੀ ਨੂੰ ਪੁਨਰਜੀਵੰਤ ਅਤੇ ਸੁੰਦਰੀਕਰਨ ਕਰਨ ਲਈ 165 ਕਰੋੜ ਦੀ ਲਾਗਤ ਵਾਲਾ ਪ੍ਰਾਜੈਕਟ ਪ੍ਰਗਤੀ ਅਧੀਨ ਹੈ। ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਸ ਪ੍ਰਾਜੈਕਟ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਿੱਜਰ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਦੀਆਂ ਗੈਰ-ਯੋਜਨਾਬੱਧ ਕਲੋਨੀਆਂ ਦਾ ਗੰਦਾਂ ਪਾਣੀ, ਉਦਯੋਗਿਕ ਖੇਤਰਾਂ ਦਾ ਰਸਾਇਣ ਵਾਲਾ ਪਾਣੀ ਅਤੇ ਕਚਰਾ ਆਦਿ ਵੱਡੀ ਨਦੀ ਅਤੇ ਛੋਟੀ ਨਦੀ ਵਿੱਚ ਵਹਿ ਜਾਂਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਨਦੀਆਂ ਦੇ ਨਾਲ ਲੱਗਦੇ ਖੇਤਰਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਹੀ ਵਿਵਸਥਾ ਦੀ ਘਾਟ ਹੈ। ਜਿਸ ਕਾਰਨ ਇਹ ਦੋਵੇਂ ਨਦੀਆਂ ਪ੍ਰਦੂਸ਼ਿਤ ਹੋ ਰਹੀਆਂ ਹਨ ਅਤੇ ਇਹ ਨਦੀਆਂ ਘੱਗਰ ਨਦੀ ਨੂੰ ਦੁਸ਼ਿਤ ਕਰਨ ਦਾ ਵੱਡਾ ਸਰੋਤ ਹੈ।

ਡਾ. ਨਿੱਜਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਪਟਿਆਲਾ ਸ਼ਹਿਰ ਵਿੱਚ ਪਾਣੀ ਦੀ ਮੌਜੂਦਾ ਸਥਿਤੀ ਨੂੰ ਸੁਧਾਰਨਾ ਅਤੇ ਵਾਤਾਵਰਣ ਨੂੰ ਦੂਸ਼ਿਤ ਰਹਿਤ ਅਤੇ ਸੁੰਦਰ ਬਣਾਉਣਾ ਹੈ। ਇਸ ਤੋਂ ਇਲਾਵਾ ਪਾਣੀ ਨੂੰ ਰਿਚਾਰਜ਼ ਕਰਕੇ ਧਰਤੀ ਹੇਠਲੇ ਪਾਣੀ ਦੀ ਸਥਿਤੀ ਵਿੱਚ ਸੁਧਾਰ ਲਿਆਉਣਾ ਹੈ। ਉਨ੍ਹਾਂ ਨੇ ਦੱਸਿਆ ਕਿ ਘਰੇਲੂ ਅਤੇ ਉਦਯੋਗਿਕ ਖੇਤਰਾਂ ਦੇ ਗੰਦੇ ਪਾਣੀ ਨੂੰ ਸੀਵਰ ਲਾਈਨਾਂ ਰਾਹੀਂ ਰੋਕਿਆ ਜਾਵੇਗਾ ਅਤੇ ਇਸ ਨੂੰ ਟਰੀਟਮੈਂਟ ਪ੍ਰਣਾਲੀ ਰਾਹੀਂ ਸੋਧਣ ਉਪਰੰਤ ਦੁਬਾਰਾ ਨਦੀਆਂ ਵਿੱਚ ਪਾਇਆ ਜਾਵੇਗਾ। ਮੰਤਰੀ ਵੱਲੋ ਇਹ ਵੀ ਦੱਸਿਆ ਕਿ ਆਟੋਮੈਟਿਕ ਟਿਲਟਿੰਗ ਗੇਟਾਂ/ਫਲੈਪ ਗੇਟਾਂ ਨਾਲ ਚੈਕ ਡੈਮਾਂ ਰਾਹੀਂ ਵੱਡੀ ਨਦੀ ਵਿੱਚ ਸਾਫ਼ ਪਾਣੀ ਦੀ ਸਟੋਰੇਜ ਦੀ ਵਿਵਸਥਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਾਰਕਾਂ, ਵਾਕਵੇਅ, ਸਾਈਕਲ ਟਰੈਕ ਨੂੰ ਵਿਕਸਿਤ ਕਰਕੇ ਛੋਟੀ ਨਦੀ ਨਾਲ ਲੱਗਦੇ ਖੇਤਰ ਨੂੰ ਜਨਤਾ ਲਈ ਤਿਆਰ ਕੀਤਾ ਜਾਵੇਗਾ। ਉਨ੍ਹਾਂ ਇਹ ਦੱਸਿਆ ਕਿ ਹੜ੍ਹਾਂ ਦੇ ਪਾਣੀ ਨੂੰ ਸਚਾਰੂ ਢੰਗ ਨਾਲ ਲਿਜਾਣ ਲਈ ਦੋਵੇਂ ਨਦੀਆਂ ਦੇ ਵਾਟਰ ਚੈਂਨਲਾਂ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...