September 13, 2026, 11:50 pm
----------- Advertisement -----------
HomePunjabbusinessਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ ਭਲਾਈ ਸਕੀਮਾਂ ਨੂੰ ਉਤਸ਼ਹਿਤ ਕਰਨ ਲਈ ਗੈਰ...

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ ਭਲਾਈ ਸਕੀਮਾਂ ਨੂੰ ਉਤਸ਼ਹਿਤ ਕਰਨ ਲਈ ਗੈਰ ਸਰਕਾਰੀ ਸੰਸਥਾਵਾਂ ਤੋਂ ਅਰਜੀਆਂ ਦੀ ਮੰਗ : ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 2 ਸਤੰਬਰ: ਬਜੁਰਗਾਂ ਦੀ ਭਲਾਈ ਲਈ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ ਅਤੇ ਬਜੁਰਗਾਂ ਲਈ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ ਨੁੰ ਹੋਰ ਵਧੀਆ ਤਰੀਕੇ ਨਾਲ ਲਾਗੂ ਕਰਨ ਲਈ ਐਨ.ਜੀ.ਓਜ਼ ਰਜਿਸਟਰਡ, ਸਵੈ-ਇੱਛੁਕ ਸੰਸਥਾਵਾਂ/ਟਰੱਸਟ/ਰੈਡ ਕਰਾਸ ਸੁਸਾਇਟੀ ਦੀ ਵੀ ਮੱਦਦ ਲਈ ਜਾ ਰਹੀ ਹੈ। ਇਸ ਸਬੰਧੀ ਇਛੁੱਕ ਸੰਸਥਾਵਾ ਤੋਂ 25 ਸਤੰਬਰ ਤੱਕ ਅਰਜੀਆਂ ਦੀ ਮੰਗ ਕੀਤੀ ਹੈ।
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਠਿੰਡਾ, ਫ਼ਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਪਟਿਆਲਾ, ਤਰਨ ਤਾਰਨ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਤੇ ਨਗਰ, ਐਸ.ਏ.ਐਸ. ਨਗਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿਚ ਬਿਰਧ ਘਰ ਖੋਲ੍ਹਣ/ਚਲਾਉਣ ਲਈ ਸੰਸਥਾਵਾਂ ਅਜਿਹੇ ਹੋਮ ਨੂੰ ਘੱਟੋ ਘੱਟ 25 ਬਜ਼ੁਰਗਾਂ ਵਾਸਤੇ ਜਾਂ 50,100,150 ਬਜ਼ੁਰਗਾਂ ਵਾਸਤੇ 12 ਮਹੀਨੇ ਵਿਚ ਸਥਾਪਿਤ ਕਰ ਸਕਦੀਆਂ ਹੋਣ। ਰਾਜ/ਪੰਚਾਇਤੀ ਰਾਜ/ਲੋਕਲ ਸਥਾਨਕ ਸਰਕਾਰ ਅਧੀਨ ਜਾਂ ਖੁਦਮੁਖਤਿਆਰ ਤੌਰ ‘ਤੇ ਚਲਾਈਆਂ ਜਾ ਰਹੀਆਂ ਸੰਸਥਾਵਾਂ, ਸਰਕਾਰ ਤੋਂ ਮਾਨਤਾ ਪ੍ਰਾਪਤ ਵਿੱਦਿਅਕ ਅਦਾਰੇ/ਚੈਰੀਟੇਬਲ ਹਸਪਤਾਲ/ਨਰਸਿੰਗ ਹੋਮਜ਼/ਮਾਨਤਾ ਪ੍ਰਾਪਤ ਯੂਥ ਸੰਸਥਾਵਾਂ ਅਪਲਾਈ ਕਰ ਸਕਦੀਆਂ ਹਨ। ਗ੍ਰਾਂਟ ਲੈਣ ਵਾਲੀਆਂ ਸੰਸਥਾਵਾਂ ਕੋਲ ਆਪਣੀ ਬਿਲਡਿੰਗ ਅਤੇ ਬਜ਼ੁਰਗ ਵਿਅਕਤੀਆਂ ਲਈ ਸੀਨੀਅਰ ਸਿਟੀਜ਼ਨ ਹੋਮਜ਼ ਦਾ ਪੰਜਾਬ ਮੈਨੇਜਮੈਂਟ ਸਕੀਮ ਤਹਿਤ ਰਜਿਸਟਰਡ ਹੋਣਾ ਜ਼ਰੂਰੀ ਹੋਵੇਗਾ।
ਪੰਜਾਬ ਸਰਕਾਰ ਵਲੋਂ ਲਾਗੂ ਇਸ ਸਕੀਮ ਤਹਿਤ ਜਿਹੜੀਆਂ ਸੰਸਥਾਵਾਂ ਸਹਾਇਤਾ ਪ੍ਰਾਪਤ ਕਰਨ ਲਈ ਚਾਹਵਾਨ ਹਨ ੳਹਨਾ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ ਅਤੇ ਜਾਂ ਸ਼ਰਤਾਂ/ਫਾਰਮ/ਰਜਿਸਟ੍ਰੇਸ਼ਨ ਸੰਬੰਧੀ ਪ੍ਰਕਿਰਿਆ ਲਈ https://tinyurl.com/fcaeb22w ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਗ੍ਰਾਂਟ ਲੈਣ ਸੰਬੰਧੀ ਚਾਲੂ ਵਿੱਤੀ ਸਾਲ 2022-23 ਲਈ ਆਪਣੀਆਂ ਅਰਜ਼ੀਆਂ ਹਰ ਪੱਖੋਂ ਮੁਕੰਮਲ ਕਰਕੇ ਸਬੰਧਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਨੂੰ 25 ਸਤੰਬਰ 2022 ਤੱਕ ਭੇਜੀਆਂ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...