October 28, 2026, 9:45 am
----------- Advertisement -----------
HomeNewsPunjabਨਰਮੇ ‘ਤੇ ਆੜਤ ਬਾਰੇ ਫੈਸਲਾ ਆੜਤੀਆਂ, ਨਰਮਾਂ ਕਿਸਾਨਾਂ ਅਤੇ ਕਾਟਨ ਫੈਕਟਰੀਆਂ ਦੇ...

ਨਰਮੇ ‘ਤੇ ਆੜਤ ਬਾਰੇ ਫੈਸਲਾ ਆੜਤੀਆਂ, ਨਰਮਾਂ ਕਿਸਾਨਾਂ ਅਤੇ ਕਾਟਨ ਫੈਕਟਰੀਆਂ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਵਿਚ 9 ਸਤੰਬਰ ਨੂੰ ਲਿਆ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ

Published on

----------- Advertisement -----------

ਚੰਡੀਗੜ੍ਹ, 02 ਅਗਸਤ: ਪੰਜਾਬ ਸਰਕਾਰ ਦਾ ਹਰ ਫੈਸਲਾ ਕਿਸਾਨਾਂ ਦੇ ਹਿੱਤ ਵਿਚ ਹੋਵੇਗਾ ਕਿਸੇ ਵੀ ਹਾਲਤ ਵਿਚ ਕਿਸਾਨਾਂ ਦਾ ਕੋਈ ਵੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।ਅੱਜ ਇੱਥੇ ਆੜਤੀਆਂ ਦੇ ਵਫਦ ਨਾਲ ਮੀਟੰਗ ਦੌਰਾਨ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਹਰ ਫੈਸਲਾ ਸੂਬੇ ਦੀ ਖੇਤੀ ਨੂੰ ਬਚਾਉਣ ਅਤੇ ਕਿਸਾਨੀ ਨੂੰ ਲਾਹੇਵੰਦ ਬਣਾਉਣ ਦੇ ਮੰਤਵ ਨਾਲ ਲਿਆ ਜਾਵੇਗਾ। ਆੜਤੀਆਂ ਦੇ ਵਫਦ ਨੇ ਨਰਮੇ ਦੀ ਫਸਲ ‘ਤੇ ਖੇਤੀਬਾੜੀ ਮੰਤਰੀ ਵਲੋਂ ਕੁਝ ਦਿਨ ਪਹਿਲਾਂ ਦਿੱਤੇ ਬਿਆਨ ਤੋਂ ਇਲਾਵਾ ਕਈ ਮੰਗਾ ਬਾਰੇ ਖੇਤੀਬਾੜੀ ਮੰਤਰੀ ਨਾਲ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਅਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨਾਲ ਲੰਮਾ ਵਿਚਾਰ ਵਟਾਂਦਰਾ ਕੀਤਾ।ਇਸ ਮੀਟਿੰਗ ਵਿਚ ਆੜਤੀਆਂ ਦੀਆਂ ਚਿਰਾਂ ਤੋਂ ਲਟਕਦੀਆਂ ਕਈ ਮੰਗਾਂ ਨੂੰ ਮੌਕੇ ‘ਤੇ ਹੱਲ ਕੀਤਾ ਗਿਆ।

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆੜਤੀਆਂ ਦੀ ਬੇਨਤੀ ‘ਤੇ ਸਰਕਾਰ ਨੇ ਮੰਡੀਆਂ ਵਿੱਚ ਖਾਲੀ ਪਏ ਪਲਾਟ/ਦੁਕਾਨਾਂ ਦੀ ਨਿਲਾਮੀ ਜਲਦ ਕਰਵਾਉਣ ਦਾ ਫੈਸਲਾ ਕੀਤਾ ਹੈ।ਇਸ ਤੋਂ ਇਲਾਵਾ ਆੜਤੀਆਂ ਦੀਆਂ ਦੁਕਾਨਾਂ ਦੀ ਬਕਾਇਆ ਰਾਸ਼ੀ ਤੇ ਪੈਂਦੇ 24% ਵਿਆਜ਼ ਨੂੰ ਤਰਕਸੰਗਤ ਕਰਨ ਦਾ ਭਰੋਸਾ ਵੀ ਖੇਤੀਬਾੜੀ ਮੰਤਰੀ ਨੇ ਦਿੱਤਾ। ਇਸ ਦੇ ਨਾਲ ਹੀ ਆੜਤੀਆਂ ਦੀ ਇੱਕ ਹੋਰ ਅਹਿਮ ਮੰਗ ਬਾਰੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬਾਸਮਤੀ ਅਤੇ ਨਾਨ ਐਮ.ਐਸ.ਪੀ ਫ਼ਸਲਾਂ ਜਿੰਨਾਂ ਤੇ ਹਾਲੇ ਤੱਕ ਐਮ.ਐਸ.ਪੀ. ਨਹੀਂ ਹੈ, ਉਨਾਂ ਦੀ ਹਾਲ ਦੀ ਘੜੀ ਲੈਂਡ ਮੈਪਿੰਗ ਨਹੀਂ ਕਰਵਾਈ ਜਾਵੇਗੀ। ਨਰਮੇ ਦੀ ਆੜਤ ਦੇ ਬਾਰੇ ਫੈਸਲਾ ਕਰਨ ਲਈ 9 ਸਤੰਬਰ ਨੂੰ ਆੜਤੀਆਂ, ਨਰਮਾਂ ਕਿਸਾਨਾਂ ਅਤੇ ਕਾਟਨ ਫੈਕਟਰੀਆਂ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਚੰਡੀਗੜ ਵਿਖੇ ਸੱਦੀ ਗਈ ਹੈ, ਜਿਸ ਵਿੱਚ ਨਰਮੇ ਦੀ ਫ਼ਸਲ ‘ਤੇ ਆੜਤ ਬਾਰੇ ਫੈਸਲਾ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...