September 23, 2026, 10:33 am
----------- Advertisement -----------
HomeNewsBreaking Newsਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ...

ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

Published on

----------- Advertisement -----------

ਅੰਮ੍ਰਿਤਸਰ, 3 ਸਤੰਬਰ 2022 – ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਆਪਣੇ ਦਾਦੇ ਦੇ ਨਾਂ ’ਤੇ ਬਣੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੁੱਜ ਕੇ ਆਪਣੇ ਪੁਰਖਿਆਂ ਦੀ ਯਾਦ ਤਾਜ਼ਾ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤਰਨਜੀਤ ਸਿੰਘ ਸੰਧੂ ਨੂੰ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਨਮਾਨਿਤ ਕੀਤਾ।

ਇਸ ਮੌਕੇ ਤਰਨਜੀਤ ਸਿੰਘ ਸੰਧੂ ਨੇ ਆਖਿਆ ਕਿ ਉਹ ਹਰ ਸਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੇ ਹਨ ਅਤੇ ਇਸ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਦੇ ਨਾਂ ’ਤੇ ਬਣੇ ਇਕੱਤਰਤਾ ਹਾਲ ਨੂੰ ਵੇਖਣ ਦਾ ਵੀ ਮੌਕਾ ਮਿਲਿਆ ਹੈ। ਇਸ ਯਾਦਗਾਰੀ ਹਾਲ ਨੂੰ ਵੇਖ ਕੇ ਤੇਜਾ ਸਿੰਘ ਸਮੁੰਦਰੀ ਦੀ ਘਾਲਣਾ ਯਾਦ ਆਈ ਹੈ। ਉਨ੍ਹਾਂ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਵੱਡਾ ਯੋਗਦਾਨ ਪਾਇਆ ਸੀ ਅਤੇ ਕਈ ਮੋਰਚਿਆਂ ਵਿਚ ਹਿੱਸਾ ਲਿਆ।

ਸਮੁੰਦਰੀ ਜੀ ਦਾ ਇਹ ਕੌਮ ਪ੍ਰਤੀ ਸਮਰਪਣ ਸੀ ਅਤੇ ਪਰਿਵਾਰ ਲਈ ਵੱਡੇ ਫਖਰ ਵਾਲੀ ਗੱਲ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਹਰਭਜਨ ਸਿੰਘ ਵਕਤਾ, ਰਾਜਿੰਦਰ ਸਿੰਘ ਰੂਬੀ, ਮੁਖਤਾਰ ਸਿੰਘ ਕੁਹਾੜਕਾ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਸਹਾਇਕ ਸੁਪਰਡੈਂਟ ਗੁਰਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...