June 28, 2026, 1:59 pm
----------- Advertisement -----------
HomeNewsPunjabਜਲੰਧਰ ਹਵੇਲੀ ਅਤੇ ਅੰਮ੍ਰਿਤਸਰ ਹਵੇਲੀ ਰੈਸਟੋਰੈਂਟ ਦਾ ਵਿਵਾਦ ਪਹੁੰਚਿਆ ਹਾਈ ਕੋਰਟ

ਜਲੰਧਰ ਹਵੇਲੀ ਅਤੇ ਅੰਮ੍ਰਿਤਸਰ ਹਵੇਲੀ ਰੈਸਟੋਰੈਂਟ ਦਾ ਵਿਵਾਦ ਪਹੁੰਚਿਆ ਹਾਈ ਕੋਰਟ

Published on

----------- Advertisement -----------

ਜਲੰਧਰ ਹਵੇਲੀ ਅਤੇ ਅੰਮ੍ਰਿਤਸਰ ਹਵੇਲੀ ਰੈਸਟੋਰੈਂਟ ਦਾ ਵਿਵਾਦ ਹੁਣ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਦੱਸ ਦਈਏ ਕਿ ‘ਹਵੇਲੀ’ ਸ਼ਬਦ ਨੂੰ ਲੈ ਕੇ ਇਹ ਵਿਵਾਦ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਹਵੇਲੀ ਰੈਸਟੋਰੈਂਟ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਉਨ੍ਹਾਂ ਨੇ ਖੇਤਰੀ ਡਾਇਰੈਕਟਰ ਕਾਰਪੋਰੇਟ ਅਫੇਅਰਜ਼ ਵੱਲੋਂ ਦਿੱਤੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਹੁਕਮ ਵਿੱਚ ਅੰਮ੍ਰਿਤਸਰ ਹਵੇਲੀ ਦਾ ਨਾਂ ਵਾਪਸ ਲੈਣ ਲਈ ਕਿਹਾ ਗਿਆ ਸੀ।
ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਖੇਤਰੀ ਡਾਇਰੈਕਟਰ ਕਾਰਪੋਰੇਟ ਅਫੇਅਰਜ਼ ਦੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਹੈ। ਅੰਮ੍ਰਿਤਸਰ ਹਵੇਲੀ ਨੇ ਐਡਵੋਕੇਟ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਰਿਜ਼ੋਰਟ ਨੇ ਰਿਜਨਲ ਡਾਇਰੈਕਟਰ ਕਾਰਪੋਰੇਟ ਅਫੇਅਰਜ਼ ਨੂੰ ਨਾਂ ਬਦਲਣ ਦੀ ਮੰਗ ਕੀਤੀ ਸੀ। ਇਸ ਮੰਗ ਨੂੰ ਪ੍ਰਵਾਨ ਕਰਦਿਆਂ ਖੇਤਰੀ ਡਾਇਰੈਕਟਰ ਕਾਰਪੋਰੇਟ ਅਫੇਅਰਜ਼ ਨੇ ਅੰਮ੍ਰਿਤਸਰ ਹਵੇਲੀ ਨੂੰ 3 ਮਹੀਨਿਆਂ ਅੰਦਰ ਇਸ ਦਾ ਨਾਂ ਬਦਲਣ ਦੇ ਹੁਕਮ ਦਿੱਤੇ ਹਨ। ਇਸ ਹੁਕਮ ਖ਼ਿਲਾਫ਼ ਅੰਮ੍ਰਿਤਸਰ ਹਵੇਲੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਤੇ ਹਾਈ ਕੋਰਟ ਨੇ ਰਿਜਨਲ ਡਾਇਰੈਕਟਰ ਕਾਰਪੋਰੇਟ ਅਫੇਅਰਜ਼ ਦੇ ਨਾਂ ਬਦਲਣ ਦੇ ਹੁਕਮਾਂ ’ਤੇ ਰੋਕ ਲਾ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...