July 23, 2026, 9:00 pm
----------- Advertisement -----------
HomeNewsLatest Newsਸੂਬੇ ਦੇ 25 ਲੱਖ ਪਰਿਵਾਰਾਂ ਦਾ ਬਿਜਲੀ ਬਿਲ ਆਇਆ ‘ਜ਼ੀਰੋ’ : ਹਰਭਜਨ...

ਸੂਬੇ ਦੇ 25 ਲੱਖ ਪਰਿਵਾਰਾਂ ਦਾ ਬਿਜਲੀ ਬਿਲ ਆਇਆ ‘ਜ਼ੀਰੋ’ : ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਚੰਡੀਗੜ੍ਹ, 3 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਜਲੀ ਬਿਲ ‘ਜ਼ੀਰੋ’ ਆਉਣ ਦੇ ਕੀਤੇ ਚੁਣਾਵੀ ਵਾਅਦੇ ਅਨੁਸਾਰ ਸੂਬੇ ਦੇ 25 ਲੱਖ ਘਰੇਲੂ ਖਪਤਕਾਰਾਂ ਦੇ ਬਿਜਲੀ ਬਿਲ ‘ਜ਼ੀਰੋ’ ਆਏ ਹਨ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਅੰਮ੍ਰਿਤਸਰ ਵਿਖੇ ਇਹ ਖੁਲਾਸਾ ਕੀਤਾ। ਈ.ਟੀ.ਓ. ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸਰਕਾਰ ਸ਼ੁਰੂਆਤੀ ਸਾਲ ਵਿਚ ਹੀ ਆਪਣੇ ਚੋਣ ਵਾਅਦੇ ਪੂਰੇ ਕਰ ਰਹੀ ਹੈ, ਨਹੀਂ ਤਾਂ ਸਰਕਾਰਾਂ ਨਿੱਕੇ-ਨਿੱਕੇ ਚੋਣ ਵਾਅਦੇ ਆਪਣੀ ਸੱਤਾ ਦੇ ਆਖਰੀ ਸਾਲ ਵਿਚ ਹੀ ਪੂਰੇ ਕਰਦੀਆਂ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਦੀ ਦਿੱਤੀ ਗਈ ਛੋਟ ਕਾਰਨ ਸੂਬੇ ਦੇ 25 ਲੱਖ ਘਰੇਲੂ ਖਪਤਕਾਰਾਂ ਦੇ ਬਿਜਲੀ ਬਿਲ ‘ਜ਼ੀਰੋ’ਆਏ ਹਨ। ।

ਬਿਜਲੀ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਬਿਜਲੀ ਮੁਆਫੀ ਸਕੀਮ ਤਹਿਤ ਕਿਸੇ ਜਾਤ, ਧਰਮ ਨੂੰ ਆਧਾਰ ਨਹੀਂ ਬਣਾਇਆ ਗਿਆ, ਸਗੋਂ ਹਰੇਕ ਘਰੇਲੂ ਖਪਤਕਾਰ ਨੂੰ ਜੋ ਦੋ ਮਹੀਨਿਆਂ ‘ਚ 600 ਯੂਨਿਟ ਤੱਕ ਬਿਜਲੀ ਖਪਤ ਕਰੇਗਾ, ਦਾ ਬਿਜਲੀ ਬਿਲ ‘ਜ਼ੀਰੋ’ ਆਵੇਗਾ। ਜੇਕਰ ਕੋਈ ਇਸ ਤੋਂ ਵੱਧ ਬਿਜਲੀ ਵਰਤੇਗਾ, ਉਸ ਨੂੰ ਬਿਜਲੀ ਬਿਲ ਦੇਣਾ ਪਵੇਗਾ। ਬਿਜਲੀ ਮੰਤਰੀ ਨੇ ਦੱਸਿਆ ਕਿ ਬਿਜਲੀ ਮੁਆਫੀ ਨਾਲ ਬਿਲ ਸਰਕਲ ਦੋ ਮਹੀਨਿਆਂ ਦਾ ਹੋਣ ਕਾਰਨ ਖਪਤਕਾਰਾਂ ਨੂੰ 600 ਯੂਨਿਟ ਮੁਫਤ ਬਿਜਲੀ ਮਿਲ ਰਹੀ ਹੈ, ਜੋ ਕਿ ਹਰ ਆਮ ਘਰ ਦੀ ਲੋੜ ਤੋਂ ਵੱਧ ਹੈ। ਉਨਾਂ ਦੱਸਿਆ ਕਿ 1 ਜੁਲਾਈ ਤੋਂ ਦਿੱਤੀ ਗਈ ਬਿਜਲੀ ਮੁਆਫੀ ਕਾਰਨ ਅਗਸਤ ਮਹੀਨੇ ਜੋ ਬਿਲ ਆਏ ਹਨ, ਉਨਾਂ ਵਿਚੋਂ 25 ਲੱਖ ਖਪਤਕਾਰਾਂ ਨੂੰ ਬਿਲ ਨਹੀਂ ਭਰਨਾ ਪਵੇਗਾ।

ਮੰਤਰੀ ਨੇ ਦੱਸਿਆ ਕਿ ਬੀਤੇ ਦਿਨ ਤੱਕ ਕੁੱਲ 72 ਲੱਖ ਘਰੇਲੂ ਖਪਤਕਾਰਾਂ ਵਿਚੋਂ 42 ਲੱਖ ਖਪਤਕਾਰਾਂ ਨੂੰ ਬਿਲ ਭੇਜ ਦਿੱਤਾ ਗਿਆ ਸੀ, ਜਿਸ ਵਿਚੋਂ 25 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਲ ਆਇਆ ਹੈ। ਇਸ ਤੋਂ ਇਲਾਵਾ 34 ਲੱਖ ਪਰਿਵਾਰਾਂ ਨੂੰ ਤਿੰਨ ਰੁਪਏ ਪ੍ਰਤੀ ਯੂਨਿਟ ਨਾਲ ਰਿਆਇਤੀ ਬਿਜਲੀ ਦਾ ਲਾਭ ਮਿਲਿਆ ਹੈ। ਈ.ਟੀ.ਓ. ਨੇ ਕਿਹਾ ਕਿ ਇਹ ਦੋ ਮਹੀਨੇ ਸਖਤ ਗਰਮੀ ਕਾਰਨ ਖਪਤ ਆਮ ਮਹੀਨਿਆਂ ਨਾਲੋਂ ਵੱਧ ਰਹਿੰਦੀ ਹੈ, ਸੋ ਗਰਮੀ ਘੱਟ ਹੋਣ ਕਾਰਨ ਆਉਣ ਵਾਲੇ ਮਹੀਨਿਆਂ ਵਿਚ ਕਰੀਬ 85 ਫੀਸਦੀ ਖਪਤਕਾਰਾਂ ਨੂੰ ਬਿਜਲੀ ਮੁਆਫੀ ਦਾ ਲਾਭ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...