October 30, 2026, 8:28 pm
----------- Advertisement -----------
HomeNewsBreaking Newsਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਸੜਕ ਹਾਦਸੇ 'ਚ ਮੌਤ

ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਸੜਕ ਹਾਦਸੇ ‘ਚ ਮੌਤ

Published on

----------- Advertisement -----------

ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਇਹ ਹਾਦਸਾ ਮੁੰਬਈ ਦੇ ਨਾਲ ਲੱਗਦੇ ਪਾਲਘਰ ‘ਚ ਕਾਸਾ ਨੇੜੇ ਮੁੰਬਈ-ਅਹਿਮਦਾਬਾਦ ਹਾਈਵੇਅ ‘ਤੇ ਵਾਪਰਿਆ। ਮੁੱਢਲੀ ਜਾਣਕਾਰੀ ਅਨੁਸਾਰ ਮਿਸਤਰੀ ਦੀ ਮਰਸੀਡੀਜ਼ ਕਾਰ ਸੜਕ ਦੇ ਡਿਵਾਈਡਰ ਨਾਲ ਟਕਰਾ ਗਈ। ਕਾਰ ਵਿੱਚ ਕੁੱਲ ਚਾਰ ਲੋਕ ਸਵਾਰ ਸਨ। ਇਸ ਹਾਦਸੇ ਵਿੱਚ ਮਿਸਤਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਮਿਸਤਰੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਪਾਲਘਰ ਦੇ ਪੁਲਿਸ ਸੁਪਰਡੈਂਟ ਬਾਲਾਸਾਹਿਬ ਪਾਟਿਲ ਨੇ ਕਿਹਾ, “ਇਸ ਅਨੁਸਾਰ, ਮਿਸਤਰੀ ਜਿਸ ਕਾਰ ਵਿੱਚ ਸਫ਼ਰ ਕਰ ਰਿਹਾ ਸੀ, ਉਸਦਾ ਨੰਬਰ MH-47-AB-6705 ਹੈ। ਇਹ ਹਾਦਸਾ ਅਹਿਮਦਾਬਾਦ ਤੋਂ ਮੁੰਬਈ ਜਾਣ ਵਾਲੇ ਰਸਤੇ ‘ਤੇ ਸੂਰਿਆ ਨਦੀ ਦੇ ਪੁਲ ‘ਤੇ ਦੁਪਹਿਰ ਕਰੀਬ 3.30 ਵਜੇ ਵਾਪਰਿਆ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ।
ਇਸ ਸਾਲ 28 ਜੂਨ ਨੂੰ ਸਾਇਰਸ ਦੇ ਪਿਤਾ ਅਤੇ ਕਾਰੋਬਾਰੀ ਪਾਲਨਜੀ ਮਿਸਤਰੀ (93) ਦੀ ਮੌਤ ਹੋ ਗਈ ਸੀ। ਸਾਇਰਸ ਅਤੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ, ਉਸਦੇ ਪਰਿਵਾਰ ਵਿੱਚ ਉਸਦੀ ਮਾਂ ਪੈਟਸੀ ਪੇਰੀਨ ਡੁਬਾਸ, ਸ਼ਾਪੂਰ ਮਿਸਤਰੀ ਤੋਂ ਇਲਾਵਾ ਦੋ ਭੈਣਾਂ ਲੈਲਾ ਮਿਸਤਰੀ ਅਤੇ ਅਲੂ ਮਿਸਤਰੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ...

ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ

ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55...

ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ...

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...