ਅੰਮ੍ਰਿਤਸਰ : – ਬਿਆਸ ਵਿੱਚ ਰਾਧਾ ਸੁਆਮੀ ਡੇਰਾ ਸਮਰਥਕਾਂ ਅਤੇ ਨਿਹੰਗ ਮੁਖੀ ਬਾਬਾ ਪਾਲਾ ਸਿੰਘ ਦੇ ਸਮਰਥਕਾਂ ਵਿਚਾਲੇ ਖੂਨੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਰਾਧਾ ਸੁਆਮੀ ਗਰੁੱਪ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਇੱਕ ਨਿਹੰਗ ਦੀ ਮੌਤ ਅਤੇ ਦਰਜਨਾਂ ਦੇ ਜ਼ਖਮੀ ਹੋਣ ਦੀ ਪੁਸ਼ਟੀ ਹੋਈ ਹੈ। ਦੱਸ ਦੇਈਏ ਕਿ ਨਿਹੰਗ ਮੁਖੀ ਬਾਬਾ ਪਾਲਾ ਦੇ ਸਮਰਥਕਾਂ ‘ਚੋਂ 4 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ ਪਰ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ।
ਘਟਨਾ ਤੋਂ ਬਾਅਦ ਬਿਆਸ ਹਾਈਵੇਅ ਪੂਰੀ ਤਰ੍ਹਾਂ ਜਾਮ ਹੋ ਗਿਆ ਅਤੇ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਨਿਹੰਗਾਂ ਨੇ ਪੁਲਿਸ ‘ਤੇ ਵੀ ਹਮਲਾ ਕੀਤਾ ਅਤੇ ਪੁਲਿਸ ਅਧਿਕਾਰੀਆਂ ਦੀਆਂ ਗੱਡੀਆਂ ਦੀ ਭੰਨਤੋੜ ਕੀਤੀ। ਜਿਸ ਤੋਂ ਬਾਅਦ ਐਸਐਸਪੀ ਸਵਪਨ ਸ਼ਰਮਾ ਨੇ ਮੌਕੇ ’ਤੇ ਪਹੁੰਚ ਕੇ ਮਾਹੌਲ ਨੂੰ ਸ਼ਾਂਤ ਕਰਵਾਇਆ।
ਜਾਣਕਾਰੀ ਅਨੁਸਾਰ ਤਰਨਾ ਦਲ ਦੇ ਨਿਹੰਗ ਟੈਂਟ ਵਾਲੀ ਜ਼ਮੀਨ ਤੋਂ ਆਪਣੇ ਪਸ਼ੂ ਲੈ ਕੇ ਜਾ ਰਹੇ ਸਨ। ਇਸ ਦੌਰਾਨ ਡੇਰਾ ਪ੍ਰੇਮੀਆਂ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ ਅਤੇ ਤਕਰਾਰ ਸ਼ੁਰੂ ਹੋ ਗਈ। ਬਿਆਸ ਪੁਲ ਨੇੜੇ ਝਗੜਾ ਇਸ ਹੱਦ ਤੱਕ ਵਧ ਗਿਆ ਕਿ ਦੋਵਾਂ ਵਿਚਾਲੇ ਤਲਵਾਰਾਂ ਨਿਕਲ ਗਈਆਂ। ਦੋਵਾਂ ਧਿਰਾਂ ਵਿਚਾਲੇ ਗੋਲੀਬਾਰੀ ਵੀ ਹੋਈ। ਝਗੜੇ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਪਰ ਸਥਿਤੀ ਵਿਗੜਨ ਲੱਗੀ ਅਤੇ ਦੋਵਾਂ ਧਿਰਾਂ ਦੇ ਝਗੜੇ ‘ਚ ਪੁਲਸ ਮੁਲਾਜ਼ਮ ਵੀ ਜ਼ਖਮੀ ਹੋ ਗਏ।
ਐਸਐਸਪੀ ਦਿਹਾਤੀ ਸਵਪਨਾ ਸ਼ਰਮਾ ਨੇ ਦੱਸਿਆ ਕਿ ਕੁਝ ਨਿਹੰਗ ਸਿੰਘ ਜ਼ਖ਼ਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਝਗੜੇ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ ਸੀ ਪਰ ਹੁਣ ਮਾਹੌਲ ਸ਼ਾਂਤ ਹੋ ਗਿਆ ਹੈ। ਦੂਜੇ ਪਾਸੇ ਸਿਵਲ ਸਰਜਨ ਡਾ.ਚਰਨਜੀਤ ਦਾ ਕਹਿਣਾ ਹੈ ਕਿ ਜ਼ਖਮੀਆਂ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ, ਸਿਵਲ ਹਸਪਤਾਲ ਅੰਮ੍ਰਿਤਸਰ ਅਤੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
----------- Advertisement -----------
ਡੇਰਾ ਰਾਧਾ ਸੁਆਮੀ ਤੇ ਨਿਹੰਗ ਬਾਬਾ ਪਾਲਾ ਸਿੰਘ ਦੇ ਸਮਰਥਕਾਂ ਵਿਚਾਲੇ ਹੋਈ ਖੂਨੀ ਝੜਪ
Published on
----------- Advertisement -----------
----------- Advertisement -----------




