May 26, 2026, 6:57 am
----------- Advertisement -----------
HomePunjabbusinessਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦਾ ਹੋਇਆ ਪੋਸਟ ਮਾਰਟਮ, ਭਲਕੇ...

ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦਾ ਹੋਇਆ ਪੋਸਟ ਮਾਰਟਮ, ਭਲਕੇ ਹੋਵੇਗਾ ਅੰਤਿਮ ਸਸਕਾਰ

Published on

----------- Advertisement -----------

ਭਾਰਤੀ ਉਦਯੋਗਪਤੀ ਸਾਇਰਸ ਮਿਸਤਰੀ ਦਾ ਐਤਵਾਰ ਨੂੰ ਇੱਕ ਕਾਰ ਹਾਦਸੇ ‘ਚ ਦੇਹਾਂਤ ਹੋ ਗਿਆ। ਸੋਮਵਾਰ ਸਵੇਰੇ ਡਾਕਟਰਾਂ ਦੀ ਟੀਮ ਨੇ ਮਿਸਤਰੀ ਦਾ ਪੋਸਟਮਾਰਟਮ ਕੀਤਾ। ਕਾਰ ਹਾਦਸੇ ਵਿੱਚ ਮਾਰੇ ਗਏ ਸਾਇਰਸ ਮਿਸਤਰੀ ਅਤੇ ਜਹਾਂਗੀਰ ਪੰਡੋਲ ਦੀਆਂ ਲਾਸ਼ਾਂ ਨੂੰ ਜੇਜੇ ਹਸਪਤਾਲ ਲਿਆਂਦਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਦੀਆ ਮ੍ਰਿਤਕ ਦੇਹਾਂ ਨੂੰ ਮੁਰਦਾਘਰ ‘ਚ ਰੱਖਿਆ ਗਿਆ ਹੈ। ਦੱਸ ਦਈਏ ਕਿ ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਸਾਇਰਸ ਮਿਸਤਰੀ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਸਵੇਰੇ 10 ਵਜੇ ਮੁੰਬਈ ਦੇ ਵਰਲੀ ਸ਼ਮਸ਼ਾਨਘਾਟ ‘ਚ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ।
ਦੱਸਿਆ ਜਾ ਰਿਹਾ ਹੈ ਕਿ ਕਾਰ ‘ਚ ਸਾਇਰਸ ਮਿਸਤਰੀ ਤੋਂ ਇਲਾਵਾ ਜਹਾਂਗੀਰ ਪਾਂਡੋਲ, ਗਾਇਨੀਕੋਲੋਜਿਸਟ ਅਨੀਤਾ ਪਾਂਡੋਲ ਅਤੇ ਉਸ ਦਾ ਪਤੀ ਡੇਰੀਅਸ ਪਾਂਡੋਲ ਸਵਾਰ ਸਨ। ਅਨਾਇਤਾ ਕਾਰ ਚਲਾ ਰਹੀ ਸੀ। ਉਸਦਾ ਪਤੀ ਅੱਗੇ ਬੈਠਾ ਸੀ। ਜਦੋਂ ਕਿ ਸਾਇਰਸ ਮਿਸਤਰੀ ਅਤੇ ਜਹਾਂਗੀਰ ਪਿਛਲੀ ਸੀਟ ‘ਤੇ ਬੈਠੇ ਸਨ। ਇਸ ਸੜਕ ਹਾਦਸੇ ‘ਚ ਜ਼ਖਮੀ ਹੋਏ ਗਾਇਨੀਕੋਲੋਜਿਸਟ ਅਨਾਇਤਾ ਪਾਂਡੋਲ ਅਤੇ ਉਨ੍ਹਾਂ ਦੇ ਜਖਮੀ ਪਤੀ ਨੂੰ ਗੁਜਰਾਤ ਦੇ ਵਾਪੀ ਤੋਂ ਮੁੰਬਈ ਲਿਜਾਇਆ ਗਿਆ ਹੈ। ਹਾਦਸੇ ਤੋਂ ਬਾਅਦ ਦੋਵਾਂ ਨੂੰ ਵਾਪੀ ਸ਼ਹਿਰ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਕ ਅਧਿਕਾਰੀ ਨੇ ਦੱਸਿਆ, ”ਦੋਵੇਂ ਜ਼ਖਮੀਆਂ ਨੂੰ ਸੜਕ ਰਾਹੀਂ ਮੁੰਬਈ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਬਿਹਤਰ ਇਲਾਜ ਕੀਤਾ ਜਾਵੇਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...