September 4, 2026, 3:33 am
----------- Advertisement -----------
HomeNewsEntertainmentਟ੍ਰੋਲਿੰਗ ਤੋਂ ਬਾਅਦ ਫਿਰ ਮੈਚ ਦੇਖਣ ਪਹੁੰਚੀ ਉਰਵਸ਼ੀ ਰੌਤੇਲਾ, ਤਾਂ ਫੈਨਜ਼ ਨੇ...

ਟ੍ਰੋਲਿੰਗ ਤੋਂ ਬਾਅਦ ਫਿਰ ਮੈਚ ਦੇਖਣ ਪਹੁੰਚੀ ਉਰਵਸ਼ੀ ਰੌਤੇਲਾ, ਤਾਂ ਫੈਨਜ਼ ਨੇ ਕਿਹਾ -ਰਿਸ਼ਭ ਪੰਤ ਨੂੰ …

Published on

----------- Advertisement -----------

ਏਸ਼ੀਆ ਕੱਪ ‘ਚ ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ ਦੀ ਟੀਮ ਦੁਬਈ ‘ਚ ਇਕ ਵਾਰ ਫਿਰ ਆਹਮੋ-ਸਾਹਮਣੇ ਹੋਈ। ਦੋਵੇਂ ਟੀਮਾਂ ਅੱਠ ਦਿਨਾਂ ਵਿੱਚ ਦੂਜੀ ਵਾਰ ਇੱਕ ਦੂਜੇ ਦੇ ਖ਼ਿਲਾਫ਼ ਆਈਆਂ। ਬਾਲੀਵੁੱਡ ਅਭਿਨੇਤਰੀ ਉਰਵਸ਼ੀ ਰੌਤੇਲਾ ਨੇ ਇਸ ਮੈਚ ‘ਚ ਗਲੈਮਰ ਹੋਰ ਵਧਾ ਦਿੱਤਾ ਹੈ। ਉਰਵਸ਼ੀ ਨੂੰ ਇਸ ਤੋਂ ਪਹਿਲਾਂ ਪਿਛਲੇ ਐਤਵਾਰ ਹੋਏ ਮੈਚ ‘ਚ ਵੀ ਸਟੇਡੀਅਮ ‘ਚ ਦੇਖਿਆ ਗਿਆ ਸੀ। ਸਟੇਡੀਅਮ ‘ਚ ਦਾਖਲ ਹੁੰਦੇ ਹੀ ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਲੋਕ ਟ੍ਰੋਲ ਕਰਨਾ ਸ਼ੁਰੂ ਕਰ ਦਿੰਦੇ ਹਨ। ਦਰਅਸਲ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਦੋਵਾਂ ਵਿਚਾਲੇ ਝੜਪ ਹੋਈ ਹੈ। ਤੁਹਾਨੂੰ ਯਾਦ ਹੋਵੇਗਾ ਕਿ 28 ਅਗਸਤ ਨੂੰ ਉਰਵਸ਼ੀ ਭਾਰਤ-ਪਾਕਿਸਤਾਨ ਮੈਚ ਦੇਖਣ ਦੁਬਈ ਪਹੁੰਚੀ ਸੀ।

ਉਸ ਦਿਨ ਉਰਵਸ਼ੀ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਟ੍ਰੋਲ ਕੀਤਾ ਗਿਆ ਸੀ। ਅੱਜ ਫਿਰ ਤੋਂ ਅਦਾਕਾਰਾ ਭਾਰਤ-ਪਾਕਿਸਤਾਨ ਮੈਚ ਦੇਖਣ ਲਈ ਦੁਬਈ ਦੇ ‘ਦੁਬਈ ਇੰਟਰਨੈਸ਼ਨਲ ਸਟੇਡੀਅਮ’ ਪਹੁੰਚੀ ਹੈ। ਉਰਵਸ਼ੀ ਨੇ ਖੁਦ ਆਪਣੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ ‘ਚ ਉਹ ਪਵੇਲੀਅਨ ‘ਚ ਨਜ਼ਰ ਆ ਰਹੀ ਹੈ। ਉਰਵਸ਼ੀ ਨੇ ਇੰਸਟਾ ‘ਤੇ ਸ਼ੇਅਰ ਕੀਤੀ ਵੀਡੀਓ ‘ਚ ਉਹ ਕਿਸੇ ਬਾਰਬੀ ਡੌਲ ਤੋਂ ਘੱਟ ਨਹੀਂ ਲੱਗ ਰਹੀ ਹੈ। ਇਸ ਵੀਡੀਓ ‘ਚ ਅਦਾਕਾਰਾ ਨੇ ਨੀਲੇ ਰੰਗ ਦਾ ਗਾਊਨ ਪਾਇਆ ਹੋਇਆ ਹੈ ਅਤੇ ਉਹ ਇੰਨੀ ਕਿਊਟ ਲੱਗ ਰਹੀ ਹੈ ਕਿ ਤੁਸੀਂ ਉਸ ਤੋਂ ਅੱਖਾਂ ਨਹੀਂ ਹਟਾ ਸਕੋਗੇ। ਵੀਡੀਓ ‘ਚ ਉਰਵਸ਼ੀ ਪਵੇਲੀਅਨ ‘ਚ ਖੜ੍ਹੀ ਅਤੇ ਪਿੱਛੇ ਸਟੇਡੀਅਮ ‘ਚ ਦੋਵੇਂ ਟੀਮਾਂ ਮੈਚ ਲਈ ਤਿਆਰ ਨਜ਼ਰ ਆ ਰਹੀਆਂ ਹਨ।

ਉਰਵਸ਼ੀ ਦੇ ਪ੍ਰਸ਼ੰਸਕ ਉਸ ਦੀ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਲੋਕ ਖੂਬ ਪਿਆਰ ਲੁਟਾ ਰਹੇ ਹਨ। ਦਰਅਸਲ, ਕੁਝ ਦਿਨ ਪਹਿਲਾਂ ਉਰਵਸ਼ੀ ਨੇ ਇਕ ਇੰਟਰਵਿਊ ‘ਚ ਦੱਸਿਆ ਸੀ ਕਿ ਇਕ ਵਾਰ ਰਿਸ਼ਭ ਪੰਤ ਉਨ੍ਹਾਂ ਨੂੰ ਮਿਲਣ ਆਏ ਸਨ ਪਰ ਥਕਾਵਟ ਅਤੇ ਨੀਂਦ ਨਾ ਆਉਣ ਕਾਰਨ ਅਦਾਕਾਰਾ ਉਨ੍ਹਾਂ ਨੂੰ ਮਿਲ ਨਹੀਂ ਸਕੀ। ਬਾਅਦ ਵਿਚ ਉਹ ਮੁੰਬਈ ਆ ਕੇ ਉਸ ਨੂੰ ਮਿਲੀ। ਉਰਵਸ਼ੀ ਦੇ ਇਸ ਇੰਟਰਵਿਊ ਤੋਂ ਬਾਅਦ ਰਿਸ਼ਭ ਨੇ ਉਸ ਨੂੰ ਤਾਅਨਾ ਮਾਰਦੇ ਹੋਏ ਕਿਹਾ ਸੀ, ‘ਭੈਣ, ਮੇਰੇ ਪਿੱਛੇ ਛੱਡੋ।’ ਦੋਵਾਂ ਦੀਆਂ ਇਹ ਪੋਸਟਾਂ ਕਾਫੀ ਵਾਇਰਲ ਹੋਈਆਂ ਸਨ। ਇਹੀ ਕਾਰਨ ਹੈ ਕਿ ਜਦੋਂ ਉਰਵਸ਼ੀ 28 ਅਗਸਤ ਨੂੰ ਭਾਰਤ-ਪਾਕਿਸਤਾਨ ਮੈਚ ਦੇਖਣ ਆਈ ਤਾਂ ਉਸ ਨੂੰ ਟ੍ਰੋਲ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...