June 17, 2026, 4:14 am
----------- Advertisement -----------
HomeNewsLatest Newsਕ੍ਰਿਕਟਰ ਅਰਸ਼ਦੀਪ ਸਿੰਘ ਦੀ ਆਲੋਚਨਾ ਕਰਨ ਦਾ ਅਧਿਕਾਰ ਕਿਸੇ ਨੂੰ ਨਹੀਂ: ਵਿੱਤ...

ਕ੍ਰਿਕਟਰ ਅਰਸ਼ਦੀਪ ਸਿੰਘ ਦੀ ਆਲੋਚਨਾ ਕਰਨ ਦਾ ਅਧਿਕਾਰ ਕਿਸੇ ਨੂੰ ਨਹੀਂ: ਵਿੱਤ ਮੰਤਰੀ ਹਰਪਾਲ ਚੀਮਾ

Published on

----------- Advertisement -----------

ਦੁਬਈ ‘ਚ ਏਸ਼ੀਆ ਕੱਪ ਦੇ ਪਹਿਲੇ ਸੁਪਰ-4 ਮੈਚ ‘ਚ ਐਤਵਾਰ ਨੂੰ ਪਾਕਿਸਤਾਨ ਨੇ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਏਸ਼ੀਆ ਕੱਪ ‘ਚ ਭਾਰਤ ਦੀ ਹਾਰ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕ੍ਰਿਕਟਰ ਅਰਸ਼ਦੀਪ ਸਿੰਘ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਰ ਇਸ ਦੇ ਨਾਲ ਹੀ ਕਈ ਮਸ਼ਹੂਰ ਹਸਤੀਆਂ ਅਰਸ਼ਦੀਪ ਸਿੰਘ ਦੇ ਬਚਾਅ ‘ਚ ਵੀ ਆ ਚੁੱਕੀਆਂ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਕ੍ਰਿਕਟਰ ਅਰਸ਼ਦੀਪ ਸਿੰਘ ਦੇ ਬਚਾਅ ਚ ਬਿਆਨ ਦਿੱਤਾ ਹੈ।

ਅਰਸ਼ਦੀਪ ਦੇ ਬਚਾਅ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਵੀਟ ਕੀਤਾ ਕਿ “ਉੱਚ ਦਬਾਅ ਵਾਲੀਆਂ ਸਥਿਤੀਆਂ ਵਿੱਚ ਗਲਤੀਆਂ ਹੋ ਜਾਂਦੀਆਂ ਹਨ। ਆਖ਼ਰਕਾਰ ਅਸੀਂ ਸਾਰੇ ਇਨਸਾਨ ਹਾਂ। ਕਿਸੇ ਨੂੰ ਵੀ ਸਾਡੇ ਨੌਜਵਾਨ ਖਿਡਾਰੀ ਅਰਸ਼ਦੀਪ ਸਿੰਘ ਦੀ ਆਲੋਚਨਾ ਜਾਂ ਸਵਾਲ ਕਰਨ ਦਾ ਅਧਿਕਾਰ ਨਹੀਂ ਹੈ। ਟੀਮ ਇੰਡੀਆ ਨੇ ਆਪਣਾ ਸਰਵਸ਼੍ਰੇਸ਼ਠ ਪ੍ਰਦਰਸ਼ਨ ਕੀਤਾ ਅਤੇ ਮੈਂ ਉਨ੍ਹਾਂ ਨੂੰ ਆਉਣ ਵਾਲੇ ਮੈਚਾਂ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।”
ਦੱਸ ਦਈਏ ਕਿ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਪੂਰੇ ਮਾਮਲੇ ਸਬੰਧੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੇ ਪਰਿਵਾਰ ਨਾਲ ਵੀ ਗੱਲਬਾਤ ਕੀਤੀ। ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਪੂਰਾ ਦੇਸ਼ ਅਰਸ਼ਦੀਪ ਸਿੰਘ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਉਹ ਅਰਸ਼ਦੀਪ ਸਿੰਘ ਦਾ ਵਤਨ ਪਰਤਣ ‘ਤੇ ਨਿੱਜੀ ਤੌਰ ‘ਤੇ ਸਵਾਗਤ ਕਰਨਗੇ। ਅਰਸ਼ਦੀਪ ਦੇਸ਼ ਦਾ ਪ੍ਰਤਿਭਾਸ਼ਾਲੀ ਖਿਡਾਰੀ ਹੈ। ਅਰਸ਼ਦੀਪ ਦੇਸ਼ ਦਾ ਭਵਿੱਖ ਹੈ ਤੇ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...