April 28, 2026, 8:39 pm
----------- Advertisement -----------
HomeNewsBreaking NewsWikipedia ਨੇ ਅਰਸ਼ਦੀਪ ਦਾ ਨਾਂ ਖਾਲਿਸਤਾਨ ਨਾਲ ਜੋੜਿਆ; ਭਾਰਤ ਸਰਕਾਰ ਨੇ Wikipedia...

Wikipedia ਨੇ ਅਰਸ਼ਦੀਪ ਦਾ ਨਾਂ ਖਾਲਿਸਤਾਨ ਨਾਲ ਜੋੜਿਆ; ਭਾਰਤ ਸਰਕਾਰ ਨੇ Wikipedia ਨੂੰ ਭੇਜਿਆ ਨੋਟਿਸ

Published on

----------- Advertisement -----------

Wikipedia ‘ਤੇ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦਾ ਨਾਂ ਖਾਲਿਸਤਾਨ ਨਾਲ ਜੋੜਨ ਦੇ ਮਾਮਲੇ ‘ਚ ਭਾਰਤ ਸਰਕਾਰ ਸਖਤ ਹੋ ਗਈ ਹੈ। ਭਾਰਤ ਸਰਕਾਰ ਨੇ ਵਿਕੀਪੀਡੀਆ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਆਈਟੀ ਮੰਤਰਾਲੇ ਨੇ ਕਿਹਾ, ‘ਇਹ ਅਰਸ਼ਦੀਪ ਦੇ ਪਰਿਵਾਰ ਲਈ ਖ਼ਤਰਾ ਬਣ ਸਕਦਾ ਹੈ। ਨਾਲ ਹੀ ਦੇਸ਼ ਦਾ ਮਾਹੌਲ ਖਰਾਬ ਕੀਤਾ ਜਾ ਸਕਦਾ ਹੈ।
ਅਰਸ਼ਦੀਪ ਨੂੰ ਏਸ਼ੀਆ ਕੱਪ ‘ਚ ਭਾਰਤ-ਪਾਕਿਸਤਾਨ ਮੈਚ ‘ਚ ਕੈਚ ਛੱਡਣ ਤੋਂ ਬਾਅਦ ਤੋਂ ਹੀ ਸੋਸ਼ਲ ਮੀਡੀਆ ‘ਤੇ ਟ੍ਰੋਲ ਕੀਤਾ ਜਾ ਰਿਹਾ ਹੈ। ਇਕ ਕਾਰਕੁਨ ਨੇ ਦੱਸਿਆ ਕਿ ਪਾਕਿਸਤਾਨੀ ਖਾਤਿਆਂ ਤੋਂ ਅਰਸ਼ਦੀਪ ਨੂੰ ਖਾਲਿਸਤਾਨੀ ਦੱਸਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕਾਰਕੁਨ ਨੇ ਅਜਿਹੇ 8 ਖਾਤਿਆਂ ਦੇ ਵੇਰਵੇ ਵੀ ਪੋਸਟ ਕੀਤੇ ਸਨ।
ਪਾਕਿਸਤਾਨ ਦੀ ਜਿੱਤ ਤੋਂ ਬਾਅਦ, ਅਰਸ਼ਦੀਪ ਦੇ ਵਿਕੀਪੀਡੀਆ ਪ੍ਰੋਫਾਈਲ ਵਿੱਚ ਪਾਕਿਸਤਾਨੀ ਪ੍ਰਸ਼ੰਸਕਾਂ ਨੇ ਉਸਨੂੰ 2018 ਵਿੱਚ ਅੰਡਰ-19 ਵਿਸ਼ਵ ਕੱਪ ਵਿੱਚ ਖਾਲਿਸਤਾਨੀ ਟੀਮ ਦਾ ਹਿੱਸਾ ਦੱਸਿਆ। ਇਸ ਤੋਂ ਬਾਅਦ ਭਾਰਤੀਆਂ ਦੇ ਨਾਂ ‘ਤੇ ਖਾਤੇ ਬਣਾ ਕੇ ਉਨ੍ਹਾਂ ਨੂੰ ਖਾਲਿਸਤਾਨੀ ਕਹਿ ਕੇ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ। ਅਰਸ਼ਦੀਪ ਭਾਰਤ ਦੀ ਅੰਡਰ-19 ਵਿਸ਼ਵ ਚੈਂਪੀਅਨ ਟੀਮ ਦਾ ਹਿੱਸਾ ਸੀ।
ਪਾਕਿਸਤਾਨ ਨੇ ਐਤਵਾਰ ਨੂੰ ਏਸ਼ੀਆ ਕੱਪ ਦੇ ਸੁਪਰ ਫੋਰ ਦੇ ਮੈਚ ‘ਚ ਭਾਰਤ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਅਰਸ਼ਦੀਪ ਸਿੰਘ ਨੇ 18ਵੇਂ ਓਵਰ ਵਿੱਚ ਆਸਿਫ਼ ਅਲੀ ਦਾ ਸਧਾਰਨ ਕੈਚ ਛੱਡ ਦਿੱਤਾ। ਇਸ ਤੋਂ ਬਾਅਦ ਆਸਿਫ ਨੇ 8 ਗੇਂਦਾਂ ‘ਚ 16 ਦੌੜਾਂ ਬਣਾ ਕੇ ਪਾਕਿਸਤਾਨ ਲਈ ਮੈਚ ਜਿੱਤ ਲਿਆ। ਰਵੀ ਬਿਸ਼ਨੋਈ ਦੀ ਗੇਂਦ ‘ਤੇ ਆਸਿਫ ਦਾ ਕੈਚ ਛੁੱਟ ਗਿਆ ਤਾਂ ਉਹ ਖਾਤਾ ਵੀ ਨਹੀਂ ਖੋਲ੍ਹ ਸਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...

ਸ਼ੰਭੂ ਧਮਾਕਾ ਮਾਮਲੇ ‘ਚ ਪੁਲਿਸ ਨੇ 2 ਦੋਸ਼ੀਆਂ ਨੂੰ ਲਿਆ ਹਿਰਾਸਤ ‘ਚ – ਸੂਤਰ

ਸ਼ੰਭੂ ਧਮਾਕਾ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ...

ਚਾਹ ਪੀਂਦੇ ਹਾਂ, ਸੀਚੇਵਾਲ ਨੂੰ ਵੀ AAP ਛੱਡਣ ਲਈ ਮਿਲਿਆ ਸੀ ਆਫ਼ਰ

ਆਮ ਆਦਮੀ ਪਾਰਟੀ (ਆਪ) ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਹਾਲ ਹੀ ‘ਚ...