April 28, 2026, 8:39 pm
----------- Advertisement -----------
HomeNewsLatest Newsਭਾਰਤੀ ਖਿਡਾਰੀ ਅਰਸ਼ਦੀਪ ਨੂੰ 'ਖਾਲਿਸਤਾਨੀ' ਕਹੇ ਜਾਣ 'ਤੇ ਭੜਕੇ ਪੰਜਾਬ ਦੇ ਆਗੂ,...

ਭਾਰਤੀ ਖਿਡਾਰੀ ਅਰਸ਼ਦੀਪ ਨੂੰ ‘ਖਾਲਿਸਤਾਨੀ’ ਕਹੇ ਜਾਣ ‘ਤੇ ਭੜਕੇ ਪੰਜਾਬ ਦੇ ਆਗੂ, ਕ੍ਰਿਕਟਰ ਦੇ ਸਮਰਥਨ ‘ਚ ਆਏ ਇਹ ਦਿੱਗਜ ਨੇਤਾ

Published on

----------- Advertisement -----------

ਪਾਕਿਸਤਾਨ ਨੇ ਐਤਵਾਰ ਨੂੰ ਏਸ਼ੀਆ ਕੱਪ ਦਾ ਸੁਪਰ-4 ਮੈਚ ਪੰਜ ਵਿਕਟਾਂ ਨਾਲ ਜਿੱਤ ਲਿਆ। ਪਾਕਿਸਤਾਨ ਖਿਲਾਫ ਕੈਚ ਛੱਡਣ ‘ਤੇ ਸੋਸ਼ਲ ਮੀਡੀਆ ‘ਤੇ ਅਰਸ਼ਦੀਪ ਸਿੰਘ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਟ੍ਰੋਲਸ ਦਾ ਸ਼ਿਕਾਰ ਹੋਏ ਨੌਜਵਾਨ ਕ੍ਰਿਕਟਰ ਅਰਸ਼ਦੀਪ ਸਿੰਘ ਦੇ ਸਮਰਥਨ ‘ਚ ਪੰਜਾਬ ਦੇ ਕਈ ਨੇਤਾ ਅੱਗੇ ਆਏ ਹਨ।’ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ, ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਵੀ 23 ਸਾਲਾ ਤੇਜ਼ ਗੇਂਦਬਾਜ਼ ਨੂੰ ਆਪਣਾ ਸਮਰਥਨ ਦਿੱਤਾ।
ਹਰਭਜਨ ਸਿੰਘ ਨੇ ਟਰੋਲ ਕਰਨ ਵਾਲਿਆਂ ਦੀ ਕੀਤੀ ਨਿਖੇਧੀ
ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਟਵੀਟ ਕਰਕੇ ਅਰਸ਼ਦੀਪ ਸਿੰਘ ਦਾ ਸਮਰਥਨ ਕੀਤਾ ਹੈ। ਇਸ ਦੇ ਨਾਲ ਹੀ ਟਰੋਲ ਕਰਨ ਵਾਲਿਆਂ ਨੂੰ ਵੀ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅਰਸ਼ਦੀਪ ਦੀ ਆਲੋਚਨਾ ਕਰਨੀ ਬੰਦ ਕਰਨੀ ਚਾਹੀਦੀ ਹੈ। ਕੋਈ ਵੀ ਜਾਣਬੁੱਝ ਕੇ ਕੈਚ ਨਹੀਂ ਛੱਡਦਾ। ਭਾਰਤੀ ਖਿਡਾਰੀਆਂ ‘ਤੇ ਮਾਣ ਹੈ। ਪਾਕਿਸਤਾਨ ਨੇ ਚੰਗਾ ਖੇਡਿਆ ਹੈ। ਟੀਮ ਅਤੇ ਅਰਸ਼ ਬਾਰੇ ਜੋ ਮਾੜੀਆਂ ਗੱਲਾਂ ਹੋ ਰਹੀਆਂ ਹਨ ਉਹ ਸ਼ਰਮਨਾਕ ਹਨ। ਅਰਸ਼ ਸਾਡੇ ਲਈ ਗੋਲ੍ਡ ਹੈ।
ਰਾਜ ਸਭਾ ਮੈਂਬਰ ਰਾਘਵ ਚੱਢਾ
‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਕੀਤਾ ਕਿ ਅਰਸ਼ਦੀਪ ਜਿਸ ਤਰ੍ਹਾਂ ਦੀ ਨਫ਼ਰਤ ਦਾ ਸਾਹਮਣਾ ਕਰ ਰਿਹਾ ਹੈ, ਇਹ ਸਭ ਕਾਫੀ ਡਰਾਉਣਾ ਹੈ। ਅਰਸ਼ਦੀਪ ਇੱਕ ਸ਼ਾਨਦਾਰ ਖਿਡਾਰੀ ਹੈ ਅਤੇ ਆਉਣ ਵਾਲੇ ਸਾਲਾਂ ਤੱਕ ਭਾਰਤੀ ਗੇਂਦਬਾਜ਼ੀ ਦੀ ਅਗਵਾਈ ਕਰੇਗਾ। ਕੋਈ ਨਫ਼ਰਤ ਉਸ ਨੂੰ ਹੇਠਾਂ ਨਹੀਂ ਖਿੱਚ ਸਕਦੀ।
ਅਰਸ਼ਦੀਪ ਦੇਸ਼ ਦਾ ਭਵਿੱਖ : ਮੀਤ ਹੇਅਰ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅਰਸ਼ਦੀਪ ਦੇਸ਼ ਦਾ ਭਵਿੱਖ ਹੈ। ਖੇਡ ਵਿੱਚ ਜਿੱਤ ਜਾਂ ਹਾਰ ਹੁੰਦੀ ਹੈ। ਅਰਸ਼ਦੀਪ ਇੱਕ ਉੱਭਰਦਾ ਸਿਤਾਰਾ ਹੈ, ਜਿਸ ਨੇ ਥੋੜ੍ਹੇ ਸਮੇਂ ਵਿੱਚ ਹੀ ਆਪਣਾ ਵੱਖਰਾ ਸਥਾਨ ਬਣਾ ਲਿਆ ਹੈ। ਅਰਸ਼ਦੀਪ ਦੇਸ਼ ਦਾ ਭਵਿੱਖ ਹੈ। ਨੌਜਵਾਨਾਂ ਲਈ ਪ੍ਰੇਰਨਾਸਰੋਤ ਹੈ। ਖੇਡਾਂ ਵਿੱਚ ਨਫ਼ਰਤ ਦੀ ਕੋਈ ਥਾਂ ਨਹੀਂ ਹੈ।
ਸਾਨੂੰ ਆਪਣੇ ਖੇਡ ਨਾਇਕਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ: ਕੈਪਟਨ ਅਮਰਿੰਦਰ ਸਿੰਘ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਅਰਸ਼ਦੀਪ ਦਾ ਕੈਚ ਛੱਡਣ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ। ਕੈਪਟਨ ਨੇ ਇੱਕ ਫੇਸਬੁੱਕ ਪੋਸਟ ਵਿੱਚ ਕਿਹਾ ਕਿ ਅਜਿਹੀਆਂ ਚੀਜ਼ਾਂ (ਕੈਚ ਛੱਡਣ) ਖੇਡਾਂ ਵਿੱਚ ਖਾਸ ਤੌਰ ‘ਤੇ ਅਜਿਹੇ ਬਹੁਤ ਦਬਾਅ ਵਿੱਚ ਵਾਪਰਦੀਆਂ ਹਨ। ਸਾਨੂੰ ਆਪਣੇ ਖੇਡ ਨਾਇਕਾਂ ਦਾ ਸਮਰਥਨ ਅਤੇ ਉਤਸ਼ਾਹਿਤ ਕਰਨਾ ਚਾਹੀਦਾ ਹੈ। ਅਰਸ਼ਦੀਪ, ਨਿਰਾਸ਼ ਨਾ ਹੋਵੋ। ਤੁਹਾਡੇ ਅੱਗੇ ਇੱਕ ਲੰਮਾ ਅਤੇ ਸ਼ਾਨਦਾਰ ਕਰੀਅਰ ਹੈ।
ਹਰ ਕੋਈ ਵਿਅਕਤੀ ਅਰਸ਼ਦੀਪ ਨਾਲ ਖੜ੍ਹਾ ਹੈ: ਮਨਜਿੰਦਰ ਸਿੰਘ ਸਿਰਸਾ
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਅਰਸ਼ਦੀਪ ਨੂੰ ਨਿਸ਼ਾਨਾ ਬਣਾਉਣ ਅਤੇ ਉਸ ਨੂੰ ‘ਖਾਲਿਸਤਾਨੀ’ ਕਹਿਣ ਵਾਲਿਆਂ ‘ਤੇ ਹਮਲਾ ਬੋਲਿਆ। ਉਨ੍ਹਾਂ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਅਰਸ਼ਦੀਪ ਸਿੰਘ ਇੱਕ ਹੁਸ਼ਿਆਰ ਖਿਡਾਰੀ ਹੈ। ਉਹ ਬਹੁਤ ਵਧੀਆ ਖੇਡਿਆ ਅਤੇ ਦੇਸ਼ ਦਾ ਹਰ ਕੋਈ ਵਿਅਕਤੀ ਉਸ ਨਾਲ ਖੜ੍ਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...

ਸ਼ੰਭੂ ਧਮਾਕਾ ਮਾਮਲੇ ‘ਚ ਪੁਲਿਸ ਨੇ 2 ਦੋਸ਼ੀਆਂ ਨੂੰ ਲਿਆ ਹਿਰਾਸਤ ‘ਚ – ਸੂਤਰ

ਸ਼ੰਭੂ ਧਮਾਕਾ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ...

ਚਾਹ ਪੀਂਦੇ ਹਾਂ, ਸੀਚੇਵਾਲ ਨੂੰ ਵੀ AAP ਛੱਡਣ ਲਈ ਮਿਲਿਆ ਸੀ ਆਫ਼ਰ

ਆਮ ਆਦਮੀ ਪਾਰਟੀ (ਆਪ) ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਹਾਲ ਹੀ ‘ਚ...