September 26, 2026, 8:18 am
----------- Advertisement -----------
HomeNewsLatest Newsਖੇਡਾਂ ਵਤਨ ਪੰਜਾਬ ਦੀਆਂ 2022 :ਹਲਕਾ ਵਿਧਾਇਕ ਨੇ ਕੀਤਾ ਖੇਡਾਂ ਮੋਹਾਲੀ ਕਾਰਪੋਰੇਸ਼ਨ...

ਖੇਡਾਂ ਵਤਨ ਪੰਜਾਬ ਦੀਆਂ 2022 :ਹਲਕਾ ਵਿਧਾਇਕ ਨੇ ਕੀਤਾ ਖੇਡਾਂ ਮੋਹਾਲੀ ਕਾਰਪੋਰੇਸ਼ਨ ਦੀਆਂ ਦਾ ਕੀਤਾ ਆਗਾਜ਼

Published on

----------- Advertisement -----------

ਐਸ.ਏ.ਐਸ ਨਗਰ 5 ਸਤੰਬਰ: ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋਂ ਬਲਾਕ, ਜਿਲ੍ਹਾ ਅਤੇ ਰਾਜ ਪੱਧਰ ਤੇ ਖੇਡਾਂ ਵਤਨ ਪੰਜਾਬ ਦੀਆਂ 2022 ਕਰਵਾਈਆ ਜਾ ਰਹੀਆਂ ਹਨ। ਇਸੇ ਦੇ ਚੱਲਦਿਆਂ ਅੱਜ ਖੇਡਾਂ ਮੋਹਾਲੀ ਕਾਰਪੋਰੇਸ਼ਨ ਦੀਆਂ ਦਾ ਆਗਾਜ਼ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਬਹੁ-ਮੰਤਵੀ ਖੇਡ ਭਵਨ ਸੈਕਟਰ 78 ਮੋਹਾਲੀ ਵਿਖੇ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੀ ਹਾਜ਼ਰ ਸਨ। ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਖੇਡਾਂ ਪ੍ਰਤੀ ਵੱਧ ਤੋਂ ਵੱਧ ਰੁਚੀ ਪੈਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਦਾ ਖੇਡਾਂ ਵੱਲ ਰੁਝਾਣ ਹੋਰ ਵਧੇਗਾ । ਉਨ੍ਹਾਂ ਆਸ ਜ਼ਾਹਰ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲੇ ਨਾਲ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਤੇਜ਼ੀ ਗਤੀ ਨਾਲ ਹੋਵੇਗਾ । ਹਲਕਾ ਵਿਧਾਇਕ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਹਰ ਸਾਲ ਕਰਵਾਈਆਂ ਜਾਣਗੀਆਂ ਤਾਂ ਜੋ ਬੱਚਿਆਂ ਵਿੱਚ ਖੇਡਾਂ ਪ੍ਰਤੀ ਹਰ ਸਾਲ ਉਤਸ਼ਾਹ ਬਰਕਰਾਰ ਰਹੇ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਖੇਡਾਂ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਪੜ੍ਹਾਈ ਅਤੇ ਖੇਡਾਂ ਦੇ ਵਿੱਚ ਮੋਹਰੀ ਸਥਾਨ ਹਾਸਲ ਕਰਕੇ ਵੱਡੀਆਂ ਵੱਡੀਆਂ ਪੱਦਵੀਆਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਇਸ ਦੌਰਾਨ ਉਨ੍ਹਾਂ ਆਪਣਾ ਆਸ਼ੀਰਵਾਦ ਦਿੰਦੇ ਹੋਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਲੋੜੀਦੀਆਂ ਸਾਰੀਆਂ ਖੇਡ ਸਹੂਲਤਾਂ ਸਮੇਂ ਤੇ ਮੁਹੱਈਆਂ ਕਰਵਾਉਂਣ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਰੱਸਾਕਸੀ ਖੇਡ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਰੱਸਾਕਸੀ ਦਾ ਮੁਕਾਬਲਾ ਕਰਵਾਇਆ ਗਿਆ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...