October 17, 2026, 12:09 pm
----------- Advertisement -----------
HomeNewsEntertainmentਦਰਸ਼ਕਾਂ ਦੇ ਸਨਮੁੱਖ ਹੋਇਆ ਜੈਸਮੀਨ ਸੈਂਡਲਾਸ ਦਾ ਨਵਾਂ ਗੀਤ ‘ਯਕੀਨ’,ਦੇਖੋ ਵੀਡੀਓ

ਦਰਸ਼ਕਾਂ ਦੇ ਸਨਮੁੱਖ ਹੋਇਆ ਜੈਸਮੀਨ ਸੈਂਡਲਾਸ ਦਾ ਨਵਾਂ ਗੀਤ ‘ਯਕੀਨ’,ਦੇਖੋ ਵੀਡੀਓ

Published on

----------- Advertisement -----------

ਜੈਸਮੀਨ ਸੈਂਡਲਾਸ ਆਪਣੇ ਨਵੇਂ ਗੀਤ ਦੇ ਨਾਲ ਸਰੋਤਿਆਂ ‘ਚ ਹਾਜ਼ਰ ਹੋਈ ਹੈ । ਜੈਸਮੀਨ ਸੈਂਡਲਾਸ ਦਾ ਨਵਾਂ ਗੀਤ ‘ਯਕੀਨ’ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਦੇ ਬੋਲ ਖੁਦ ਜੈਸਮੀਨ ਸੈਂਡਲਾਸ ਨੇ ਲਿਖੇ ਹਨ ਤੇ ਮਿਊਜ਼ਿਕ ਦਿੱਤਾ ਹੈ ਜਸ਼ਨ ਢਿੱਲੋਂ ਨੇ । ਇਸ ਗੀਤ ‘ਚ ਗਾਇਕਾ ਨੇ ਅੱਜ ਕੱਲ੍ਹ ਦੇ ਜ਼ਮਾਨੇ ‘ਚ ਲੋਕਾਂ ਦੀਆਂ ਗੱਲਾਂ ਬਾਰੇ ਦੱਸਿਆ ਹੈ ਕਿ ਲੋਕਾਂ ਦੀਆਂ ਗੱਲਾਂ ਦਾ ਯਕੀਨ ਨਹੀਂ ਕਰਨਾ ਚਾਹੀਦਾ । ਕਿਉਂਕਿ ਅੱਜ ਕੱਲ੍ਹ ਦੋਗਲੇ ਲੋਕਾਂ ਦੇ ਕਾਰਨ ਕਈ ਵਾਰ ਜ਼ਿੰਦਗੀ ‘ਚ ਇਨਸਾਨ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ । ਜੈਸਮੀਨ ਸੈਂਡਲਾਸ ਦੇ ਇਸ ਗੀਤ ਨੂੰ ਦਰਸ਼ਕਾਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜ਼ਿਕਰਯੋਗ ਹੈ ਕਿ ਗੁਲਾਬੀ ਕੁਈਨ ਅਦਾਕਾਰ ਤੇ ਗਾਇਕ ਗੈਰੀ ਸੰਧੂ (Garry Sandhu) ਨਾਲ ਆਪਣੇ ਰਿਸ਼ਤੇ ਦੀਆਂ ਖਬਰਾਂ ਦੇ ਚੱਲਦੇ ਖੂਬ ਚਰਚਾ ਵਿੱਚ ਰਹੀ।

YouTube player

ਦੋਵਾਂ ਦੀ ਜੋੜੀ ਨੂੰ ਦਰਸ਼ਕਾਂ ਨੇ ਬਹੁਤ ਪਸੰਦ ਕੀਤਾ ਪਰ ਅਫਸੋਸ ਉਨ੍ਹਾਂ ਦਾ ਰਿਸ਼ਤਾ ਜ਼ਿਆਦਾ ਦੇਰ ਤੱਕ ਨਹੀਂ ਚੱਲ ਸਕਿਆ। ਹਾਲਾਂਕਿ ਹੁਣ ਦੋਵੇ ਹੀ ਗਾਇਕ ਆਪਣੀ-ਆਪਣੀ ਜ਼ਿੰਦਗੀ ਵਿੱਚ ਅੱਗੇ ਵੱਧ ਚੁੱਕੇ ਹਨ। ਜੈਸਮੀਨ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਫੈਨਜ਼ ਨਾਲ ਹਮੇਸ਼ਾ ਜੁੜੀ ਰਹਿੰਦੀ ਹੈ। ਇਸਦੇ ਨਾਲ ਹੀ ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓ ਫੈਨਜ਼ ਨਾਲ ਸ਼ੇਅਰ ਕਰਦੀ ਹੈ। ਜਿਸਨੂੰ ਪ੍ਰਸ਼ੰਸ਼ਕ ਖੂਬ ਪਸੰਦ ਕਰਦੇ ਹਨ। ਜੈਸਮੀਨ ਨੇ ਆਪਣੀ ਮਾਂ, ਭਰਾ, ਭੈਣ ਅਤੇ ਆਪਣੇ ਕੁੱਤੇ ਨਾਲ ਹਮੇਸ਼ਾ ਨਜ਼ਰ ਆਉਂਦੀ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਜੈਸਮੀਨ ਹਾਲ ਹੀ ਵਿੱਚ ਆਪਣੇ ਗੋਆ ਟੂਰ ਤੋਂ ਵਾਪਸ ਪਰਤੀ ਹੈ। ਜਿਸ ਦੀਆਂ ਕਈ ਤਸਵੀਰਾਂ ਤੇ ਵੀਡੀਓ ਗਾਇਕਾ ਨੇ ਆਪਣੇ ਸੋਸ਼ਲ ਅਕਾਊਂਟ ਤੇ ਸ਼ੇਅਰ ਕੀਤੀਆਂ ਸੀ।ਜੈਸਮੀਨ ਹਾਲੇ ਤੱਕ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰਾਂ ਨਾਲ ਵੀ ਗੀਤ ਗਾ ਚੁੱਕੀ ਹੈ। ਅੰਮ੍ਰਿਤ ਮਾਨ ਨਾਲ ਉਨ੍ਹਾਂ ਦੇ ਗੀਤ ਬੰਬ ਜੱਟ ਨੂੰ ਦਰਸ਼ਕਾਂ ਨੇ ਬੇਹੱਦ ਪਿਆਰ ਦਿੱਤਾ। ਅੱਜ ਵੀ ਵਿਆਹਾਂ ਅਤੇ ਪਾਰਟੀਆਂ ਵਿੱਚ ਉਨ੍ਹਾਂ ਦਾ ਇਹ ਗੀਤ ਸੁਣਨ ਨੂੰ ਮਿਲਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...