November 25, 2026, 3:48 pm
----------- Advertisement -----------
HomeNewsLatest Newsਰਿਕੋਗਨਾਇਜ਼ਡ ਐਫੀਲੀਏਟਡ ਸਕੂਲ ਐਸੋਸੀਏਸ਼ਨ ਪੰਜਾਬ (ਰਾਸਾ) ਦੇ ਮੈਂਬਰ ਸਕੂਲ ਮਿਸ਼ਨ ਹਰਿਆਲੀ-2022 'ਚ...

ਰਿਕੋਗਨਾਇਜ਼ਡ ਐਫੀਲੀਏਟਡ ਸਕੂਲ ਐਸੋਸੀਏਸ਼ਨ ਪੰਜਾਬ (ਰਾਸਾ) ਦੇ ਮੈਂਬਰ ਸਕੂਲ ਮਿਸ਼ਨ ਹਰਿਆਲੀ-2022 ‘ਚ ਪਾਉਣਗੇ ਯੋਗਦਾਨ

Published on

----------- Advertisement -----------

ਸਿਹਤ, ਸਿੱਖਿਆ ਅਤੇ ਵਾਤਾਵਰਨ ਦੀ ਸੰਭਾਲ ਦੇ ਵਿਸ਼ਿਆਂ ਨੂੰ ਲੈ ਕੇ ਬਣੀ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਵੱਖ ਵੱਖ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਜਿਸ ਤਹਿਤ ਫਾਊਂਡੇਸ਼ਨ ਵੱਲੋਂ 12 ਸਤੰਬਰ 2022 ਨੂੰ ਲੱਖਾਂ ਪੌਦੇ ਲਗਾਏ ਜਾਣਗੇ। ਮੁਹਿੰਮ ਵਿੱਚ ਰਿਕੋਗਨਾਇਜ਼ਡ ਐਫੀਲੀਏਟਡ ਸਕੂਲ ਐਸੋਸੀਏਸ਼ਨ ਪੰਜਾਬ (ਰਾਸਾ) ਦੇ ਮੈਂਬਰ ਸਕੂਲ ਵੀ ਹਿੱਸਾ ਲੈਣਗੇ। ਮੁਹਿੰਮ ਵਿੱਚ ਸਾਰੇ ਸਕੂਲਾਂ ਦੇ ਵਿਦਿਆਰਥੀ ਇੱਕ-ਇੱਕ ਪੌਦਾ ਲਗਾਉਣਗੇ ਅਤੇ ਉਸ ਦੀ ਸੰਭਾਲ ਕਰਨਗੇ। ਇਸ ਮੁਹਿੰਮ ਵਿੱਚ ਵਿਦਿਆਰਥੀਆਂ ਦੇ ਮਾਪੇ ਵੀ ਭਾਗ ਲੈਣਗੇ। 11 ਸਤੰਬਰ ਦਿਨ ਐਤਵਾਰ ਨੂੰ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀ ਆਪਣੇ ਮਾਤਾ ਪਿਤਾ ਦੇ ਨਾਲ ਆਪਣੀ ਮਨਪਸੰਦ ਜਗ੍ਹਾਂ ਉਪਰ ਇੱਕ ਪੌਦਾ ਲਗਾਉਣਗੇ ਜਿਸ ਦੀ ਫੋਟੋ ਅਤੇ ਲੋਕੇਸ਼ਨ ਉਹ ਫਾਊਂਡੇਸ਼ਨ ਵੱਲੋਂ ਬਣਾਈ ਐਪ ਉੱਪਰ ਸਾਂਝੀ ਕਰਨਗੇ।
ਇਸੇ ਤਰ੍ਹਾਂ 12 ਸਤੰਬਰ ਨੂੰ ਛੇਵੀਂ ਤੋਂ ਬਾਰਵੀਂ ਕਲਾਸ ਤੱਕ ਦੇ ਵਿਦਿਆਰਥੀ ਸਕੂਲ ਸਟਾਫ ਨਾਲ ਮਿਲ ਕੇ ਵੱਖ ਵੱਖ ਥਾਵਾਂ ਉੱਪਰ ਪੌਦੇ ਲਗਾਉਣਗੇ। ਇਸ ਵਿਸ਼ਵ ਰਿਕਾਰਡ ਬਣਾਏ ਜਾਣ ਦੀ ਮੁਹਿੰਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸਰਟੀਫਿਕੇਟ ਵੰਡੇ ਜਾਣਗੇ ਜਿਹਨਾਂ ਦਾ ਜ਼ਿਕਰ ਉਹਨਾਂ ਦੇ ਰਿਪੋਰਟ ਕਾਰਡ ਵਿੱਚ ਹੋਵੇਗਾ। ਇਹ ਪੌਦੇ ਪੰਚਾਇਤੀ ਜਮੀਨਾਂ, ਸੜਕਾਂ ਦੇ ਆਸੇ ਪਾਸੇ, ਪਾਰਕਾਂ ਅਤੇ ਸੰਸਥਾਵਾਂ ਵਿੱਚ ਉਹਨਾਂ ਦੀ ਆਗਿਆ ਲੈ ਕੇ ਲਗਾਏ ਜਾਣਗੇ। ਰਾਸਾ ਦੇ ਚੇਅਰਮੈਨ ਹਰਪਾਲ ਸਿੰਘ ਯੂ.ਕੇ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲੀ ਬੱਚਿਆਂ ਵਿੱਚ ਪੌਦੇ ਲਗਾ ਕੇ ਵਿਸ਼ਵ ਰਿਕਾਰਡ ਬਣਾਏ ਜਾਣ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਕੂਲਾਂ ਦੇ ਵਿਦਿਆਰਥੀਆਂ ਦੇ ਨਾਲ-ਨਾਲ ਉਹਨਾਂ ਦੇ ਮਾਤਾ-ਪਿਤਾ ਅਤੇ ਸਟਾਫ ਵੀ ਮਿਸ਼ਨ ਹਰਿਆਲੀ-2022 ਵਿੱਚ ਦਿਲਚਸਪੀ ਦਿਖਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...