November 17, 2026, 9:48 am
----------- Advertisement -----------
HomeNewsLatest Newsਮੁੱਖ ਮੰਤਰੀ ਜੀ ਅਧਿਆਪਕਾਂ ਨੂੰ ਨੀਵਾਂ ਨਾ ਸਮਝੋ - ਪ੍ਰਤਾਪ ਸਿੰਘ ਬਾਜਵਾ

ਮੁੱਖ ਮੰਤਰੀ ਜੀ ਅਧਿਆਪਕਾਂ ਨੂੰ ਨੀਵਾਂ ਨਾ ਸਮਝੋ – ਪ੍ਰਤਾਪ ਸਿੰਘ ਬਾਜਵਾ

Published on

----------- Advertisement -----------

ਚੰਡੀਗੜ੍ਹ, 5 ਸਤੰਬਰ : – ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅਧਿਆਪਕਾਂ ਦੀਆਂ ਤਕਲੀਫਾਂ ਪ੍ਰਤੀ ਅਸੰਵੇਦਨਸ਼ੀਲ ਹੋਣ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ।
ਉਨ੍ਹਾਂ ਕਿਹਾ ਅਧਿਆਪਕਾਂ ਦੀ ਵੱਡੀ ਗਿਣਤੀ ਜਾਂ ਤਾਂ ਪੱਕੀ ਭਰਤੀ ਦੀ ਮੰਗ ਨੂੰ ਲੈ ਕੇ ਸੜਕਾਂ ‘ਤੇ ਹੈ ਜਾਂ ਪੂਰੀਆਂ ਹੱਕੀ ਤਨਖਾਹਾਂ ਦੀ ਭਾਲ ਵਿੱਚ ਭਟਕ ਰਹੇ ਹਨ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਜਨਤਕ ਭਾਸ਼ਣਾਂ ਦੌਰਾਨ ਅਕਸਰ ਆਪਣੇ ਮਰਹੂਮ ਪਿਤਾ ਦਾ ਨਾਮ ਲੈ ਕੇ ਇਹ ਕਹਿੰਦੇ ਹਨ ਕਿ ਉਹ ਇੱਕ ‘ਮਾਸਟਰ’ (ਅਧਿਆਪਕ) ਦਾ ਪੁੱਤਰ ਹੈ।
ਪਰ ਦੂਜੇ ਪਾਸੇ ਪੰਜਾਬ ਦੇ ਹਜ਼ਾਰਾਂ ਅਧਿਆਪਕ ਮਾਮੂਲੀ ਤਨਖ਼ਾਹਾਂ ‘ਤੇ ਸਾਰਾ ਦਿਨ ਕੰਮ ਕਰਨ ਦੇ ਬਾਵਜੂਦ ਉਚਿਤ ਤਨਖ਼ਾਹਾਂ ਪ੍ਰਾਪਤ ਕਰਨ ਵਿੱਚ ਅਸਫਲ ਰਹੇ ਹਨ। ਬਾਜਵਾ ਅਨੁਸਾਰ ਅਧਿਆਪਕ ਦਿਵਸ ‘ਤੇ ਭਾਰਤ ਦੇ ਦੂਜੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਸਿੱਖਿਆ ਦੇ ਖੇਤਰ ‘ਚ ਪਾਏ ਯੋਗਦਾਨ ਦਾ ਜ਼ਿਕਰ ਕਰਨਾ ਹਰ ਕਿਸੇ ਦਾ ਆਮ ਵਰਤਾਰਾ ਹੈ ਪਰ ਉਹ ਜੋ ਪ੍ਰਚਾਰ ਕਰਦੇ ਹਨ ਉਸ ‘ਤੇ ਅਮਲ ਨਹੀਂ ਕਰਦੇ। ਨਤੀਜੇ ਵਜੋਂ ਅਧਿਆਪਕ ਜਿਨ੍ਹਾਂ ਨੂੰ ਸਮਾਜ ਅਤੇ ਦੇਸ਼ ਦੇ ਰਾਸ਼ਟਰ ਨਿਰਮਾਤਾ ਕਿਹਾ ਜਾਂਦਾ ਹੈ, ਉਹ ਅਕਸਰ ਉਦਾਸ ਹੋ ਜਾਂਦੇ ਹਨ।
ਪੰਜਾਬ ‘ਚ 13000 ਤੋਂ ਵੱਧ ਅਧਿਆਪਕਾਂ ਨੂੰ ਤਨਖਾਹ ਦੇ ਨਾਂਅ ਤੇ ਕੇਵਲ 6,000 ਤੋਂ ਰੁ. 11,000 ਮਾਸਿਕ ਦਿੱਤੇ ਜਾਂਦੇ ਹਨ। ਏਨੇ ਕੁ ਪੈਸੇ ਨਾਲ ਉਹ ਘਰ ਕਿਵੇਂ ਚਲਾਉਂਦੇ ਹੋਣਗੇ ਤੇ ਆਰਥਕ ਮੰਦਹਾਲੀ ਦੇ ਮਾਰੇ ਕਿਸ ਤਰ੍ਹਾਂ ਦੀ ਮਾਨਸਕ ਸਥਿਤੀ ਚ ਪੜ੍ਹਾਈ ਕਰਾਉੱਦੇ ਹੋਣਗੇ ? ਇਸ ਤੋਂ ਇਲਾਵਾ ਪ੍ਰਾਇਮਰੀ ਸਕੂਲਾਂ ਵਿੱਚ 8000 ਤੋਂ ਵੱਧ ਅਧਿਆਪਕਾਂ ਦੀ ਘਾਟ ਹੈ ਅਤੇ ਇਨ੍ਹਾਂ ਵਿੱਚੋਂ 600 ਦੇ ਕਰੀਬ ਸਕੂਲਾਂ ਵਿੱਚ ਪ੍ਰਿੰਸੀਪਲ ਜਾਂ ਹੈੱਡਮਾਸਟਰ ਜਾਂ ਹੈੱਡਮਿਸਟ੍ਰੈਸ ਵੀ ਨਹੀਂ ਹੈ”, ਬਾਜਵਾ ਨੇ ਮੀਡੀਆ ਦੀਆਂ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕਿਹਾ, ਇਸੇ ਤਰ੍ਹਾਂ ਯੂਨੀਵਰਸਿਟੀ ਅਤੇ ਕਾਲਜ ਦੇ ਅਧਿਆਪਕ ਵੀ 7ਵੇਂ ਤਨਖਾਹ ਕਮਿਸ਼ਨ ਦੀਆਂ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂਜੀਸੀ) ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਵਿੱਚ ਅਸਫਲ ਰਹਿਣ ਲਈ ਭਗਵੰਤ ਮਾਨ ਸਰਕਾਰ ਵਿਰੁੱਧ ਅੰਦੋਲਨ ਕਰ ਰਹੇ ਹਨ ਹਾਲਾਂਕਿ ਦੇਸ਼ ਦੇ ਬਾਕੀ ਸਾਰੇ ਰਾਜਾਂ ਨੇ ਪਹਿਲਾਂ ਹੀ ਨਵੇਂ ਤਨਖਾਹ ਸਕੇਲ ਦੇਣੇ ਸ਼ੁਰੂ ਕਰ ਦਿੱਤਾ ਹੈ।
ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਨੇ ਚੰਗੀ ਸਿੱਖਿਆ ਦੇ ਨਾਲ-ਨਾਲ ਸਿਹਤ ਸੇਵਾਵਾਂ ਦੇਣ ਦੇ ਵਾਅਦੇ ਕਰ ਕੇ ਸੂਬੇ ਦੀ ਸੱਤਾ ‘ਤੇ ਕਬਜ਼ਾ ਕੀਤਾ ਹੈ। ਹਾਲਾਂਕਿ ਇਸਦੇ ਪਹਿਲੇ ਛੇ ਮਹੀਨਿਆਂ ‘ਚ ਹਵਾ ਨਿਕਲ ਗਈ ਹੈ ਅਤੇ ਇਹ ਸਰਕਾਰ ਸਾਰੇ ਮੋਰਚਿਆਂ ‘ਤੇ ਅਸਫਲ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...