June 10, 2026, 1:31 am
----------- Advertisement -----------
HomeNewsAutomobilesਦੇਸ਼ 'ਚ ਚੱਲਣ ਵਾਲੀ ਪਹਿਲੀ ਬੁਲੇਟ ਟਰੇਨ ਦੀ ਕਿੰਨੀ ਹੋਵੇਗੀ ਟਿਕਟ, ਰੇਲ...

ਦੇਸ਼ ‘ਚ ਚੱਲਣ ਵਾਲੀ ਪਹਿਲੀ ਬੁਲੇਟ ਟਰੇਨ ਦੀ ਕਿੰਨੀ ਹੋਵੇਗੀ ਟਿਕਟ, ਰੇਲ ਮੰਤਰੀ ਨੇ ਦਿੱਤੀ ਜਾਣਕਾਰੀ

Published on

----------- Advertisement -----------

ਮੁੰਬਈ ਅਤੇ ਅਹਿਮਦਾਬਾਦ ਵਿਚਾਲੇ ਦੇਸ਼ ਦੀ ਪਹਿਲੀ ਬੁਲੇਟ ਟਰੇਨ ਚਲਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਹਾਲ ਹੀ ਵਿੱਚ, ਰੇਲਵੇ ਨੇ ਇਸ ਪ੍ਰੋਜੈਕਟ ਨਾਲ ਸਬੰਧਤ ਪ੍ਰਗਤੀ ਰਿਪੋਰਟ ਆਮ ਲੋਕਾਂ ਨਾਲ ਸਾਂਝੀ ਕੀਤੀ ਸੀ। ਇਸ ਦੇ 2026 ਤੱਕ ਪਟੜੀ ‘ਤੇ ਚੱਲਣ ਦੀ ਉਮੀਦ ਹੈ। ਮਹਾਰਾਸ਼ਟਰ ‘ਚ ਜ਼ਮੀਨ ਐਕਵਾਇਰ ਨਾ ਹੋਣ ਕਾਰਨ ਬੁਲੇਟ ਟਰੇਨ ਪ੍ਰਾਜੈਕਟ ਦਾ ਕੰਮ ਥੋੜਾ ਰੁਕ ਗਿਆ ਹੈ। ਹਾਲ ਹੀ ‘ਚ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਸੀ ਕਿ ਸਰਕਾਰ ਵੱਲੋਂ ਯਾਤਰੀਆਂ ਦੀਆਂ ਸਹੂਲਤਾਂ ‘ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੁਲੇਟ ਟਰੇਨ ਦੇ ਕਿਰਾਏ ਨੂੰ ਲੈ ਕੇ ਵੀ ਸੰਕੇਤ ਦਿੱਤੇ ਸਨ। ਹਾਲਾਂਕਿ ਉਨ੍ਹਾਂ ਕਿਹਾ ਕਿ ਕਿਰਾਏ ‘ਤੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਪਰ ਇਹ ਲੋਕਾਂ ਦੀ ਪਹੁੰਚ ਵਿੱਚ ਹੋਵੇਗਾ।
ਉਨ੍ਹਾਂ ਦੱਸਿਆ ਕਿ ਬੁਲੇਟ ਟਰੇਨ ਦੇ ਕਿਰਾਏ ਲਈ ਫਸਟ ਏਸੀ ਨੂੰ ਆਧਾਰ ਬਣਾਇਆ ਜਾ ਰਿਹਾ ਹੈ, ਜੋ ਕਿ ਬਹੁਤਾ ਜ਼ਿਆਦਾ ਨਹੀਂ ਹੈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬੁਲੇਟ ਟਰੇਨ ਦਾ ਕਿਰਾਇਆ ਫਸਟ ਏਸੀ ਦੇ ਬਰਾਬਰ ਹੋਵੇਗਾ। ਰੇਲ ਮੰਤਰੀ ਨੇ ਇਹ ਵੀ ਕਿਹਾ ਕਿ ਬੁਲੇਟ ਟਰੇਨ ਦਾ ਕਿਰਾਇਆ ਫਲਾਈਟ ਦੇ ਕਿਰਾਏ ਤੋਂ ਘੱਟ ਹੋਵੇਗਾ ਅਤੇ ਇਸ ‘ਚ ਸਹੂਲਤਾਂ ਚੰਗੀਆਂ ਹੋਣਗੀਆਂ। ਹਾਲਾਂਕਿ ਉਨ੍ਹਾਂ ਕਿਹਾ ਕਿ ਕਿਰਾਇਆ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਹੀ ਤੈਅ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...