ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੋਹਣਾ ਮਾਰਕਫੈੱਡ ਦੇ ਘਰੇਲੂ ਵਰਤੋਂ ‘ਚ ਆਉਣ ਵਾਲੇ ਕੁਝ ਨਵੇਂ ਉਤਪਾਦ ਲਾਂਚ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ “ਸਾਡਾ ਮਕਸਦ ਪੰਜਾਬੀਆਂ ਨੂੰ ਵਾਜਬ ਕੀਮਤ ‘ਤੇ ਹਰ ਉਤਪਾਦ ਮੁਹੱਈਆ ਕਰਵਾਉਣਾ ਹੈ, ਤਾਂ ਜੋ ਆਮ ਲੋਕਾਂ ਦੇ ਘਰ ਦਾ ਬਜਟ ਸਥਿਰ ਰਹਿ ਸਕੇ ਅਤੇ ਲੋਕਾਂ ਦੇ ਪੈਸੇ ਦੀ ਬੱਚਤ ਹੋਵੇ। ਮਾਰਕਫੈੱਡ ਨੂੰ ਦੇਸ਼ ਦਾ ਨਾਮੀ ਬਰਾਂਡ ਬਣਾਉਣ ਲਈ ਲਗਾਤਾਰ ਕੰਮ ਕਰ ਰਹੇ ਹਾਂ।”















