September 29, 2026, 5:46 pm
----------- Advertisement -----------
HomeNewsLatest Newsਮੁੱਖ ਮੰਤਰੀ ਮਾਨ ਨੇ 164 ਨਵ-ਨਿਯੁਕਤ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਮੁੱਖ ਮੰਤਰੀ ਮਾਨ ਨੇ 164 ਨਵ-ਨਿਯੁਕਤ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਨਾਲ ਕੀਤੇ ਨੌਕਰੀਆਂ ਦੇ ਵਾਅਦੇ ਲਗਾਤਾਰ ਪੂਰੇ ਕਰ ਰਹੇ ਹਨ। ਮੁੱਖ ਮੰਤਰੀ ਮਾਨ ਨੇ ਅੱਜ ਜਲ ਅਤੇ ਸੈਨੀਟੇਸ਼ਨ, ਮੈਡੀਕਲ ਸਾਇੰਸ ਅਤੇ ਸਿਹਤ ਵਿਭਾਗ ਵਿੱਚ 164 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਸੀਐਮ ਮਾਨ ਨੇ ਸਾਰੇ ਨੌਜਵਾਨਾਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਅੱਜ ਇੱਥੇ ਮਿਊਂਸਪਲ ਭਵਨ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਵਿਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਆਪਣੇ ਸੰਬਧੋਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਿਆਸੀ ਪਰਿਵਾਰਾਂ ਨੇ ਨਿੱਜੀ ਹਿੱਤ ਪਾਲਣ ਲਈ ਸਾਡੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰ ਨੇ ਆਪਣੇ ਨਿੱਜੀ ਫਾਇਦਿਆਂ ਲਈ ਸੂਬੇ ਦੇ ਹਿੱਤ ਦਾਅ ਉਤੇ ਲਾਉਣ ਤੋਂ ਵੀ ਗੁਰੇਜ਼ ਨਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੇ ਪੰਜਾਬ ਅਤੇ ਸਾਡੇ ਨੌਜਵਾਨਾਂ ਨਾਲ ਧ੍ਰੋਹ ਕਮਾਇਆ ਹੈ ਜਿਸ ਕਰਕੇ ਹੀ ਇਨ੍ਹਾਂ ਨੂੰ ਬਾਹਰ ਦਾ ਰਾਹ ਦੇਖਣਾ ਪਿਆ।

ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਇਹ ਪ੍ਰਾਪਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਿਹਨਤ ਕਰਨ ਵਾਲੇ ਨੌਜਵਾਨ ਇਸ ਨੌਕਰੀ ਦੇ ਹੱਕਦਾਰ ਹਨ ਕਿਉਂਕਿ ਉਹ ਕਰੜੇ ਇਮਤਿਹਾਨ ਵਿੱਚੋਂ ਲੰਘ ਕੇ ਮੈਰਿਟ ਦੇ ਆਧਾਰ ਉਤੇ ਚੁਣੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਬਾਕੀ ਭਰਤੀ ਵੀ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾ ਰਹੀ ਹੈ ਜਿਸ ਨੂੰ ਛੇਤੀ ਹੀ ਪੂਰਾ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਮ ਆਦਮੀ ਸਰਕਾਰ ਨੇ ਸੂਬੇ ਵਿਚ ਪਹਿਲਾ ਫੈਸਲਾ ਨੌਜਵਾਨਾਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਹਰੇਕ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਯਤਨ ਕਰ ਰਹੀ ਹੈ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅਜਿਹਾ ਤਾਂ ਹੀ ਸੰਭਵ ਹੋ ਸਕਦਾ ਹੈ, ਜੇਕਰ ਖਾਲੀ ਅਸਾਮੀਆਂ ਪਹਿਲ ਦੇ ਆਧਾਰ ਉਤੇ ਭਰੀਆਂ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੀ.ਏ.ਯੂ. ਵਿਖੇ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਾਮਲ ਹੋਏ

*ਲੁਧਿਆਣਾ; 28 ਸਤੰਬਰ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...