July 22, 2026, 4:10 pm
----------- Advertisement -----------
HomeNewsEntertainmentED ਅੱਗੇ ਅੱਜ ਪੇਸ਼ ਹੋਵੇਗੀ ਐਸ਼ਵਰਿਆ ਰਾਏ,ਜਾਣੋ ਕਿ ਹੈ ਪੂਰਾ ਮਾਮਲਾ

ED ਅੱਗੇ ਅੱਜ ਪੇਸ਼ ਹੋਵੇਗੀ ਐਸ਼ਵਰਿਆ ਰਾਏ,ਜਾਣੋ ਕਿ ਹੈ ਪੂਰਾ ਮਾਮਲਾ

Published on

----------- Advertisement -----------

ਦੁਨੀਆ ਦੇ ਮਸ਼ਹੂਰ ਪਨਾਮਾ ਪੇਪਰਜ਼ ਲੀਕ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਨੂੰ ਸੰਮਨ ਜਾਰੀ ਕੀਤਾ ਹੈ। ਸੂਤਰਾਂ ਮੁਤਾਬਕ ਈਡੀ ਅਧਿਕਾਰੀਆਂ ਨੇ ਸਵਾਲਾਂ ਦੀ ਸੂਚੀ ਪਹਿਲਾਂ ਹੀ ਤਿਆਰ ਕਰ ਲਈ ਹੈ। ਅਸਲ ਵਿੱਚ ਪਨਾਮਾ ਪੇਪਰਜ਼ ਮਾਮਲੇ ‘ਚ ਭਾਰਤ ਦੇ ਕਰੀਬ 500 ਲੋਕ ਸ਼ਾਮਲ ਸਨ। ਇਨ੍ਹਾਂ ਨੇਤਾਵਾਂ ਵਿੱਚ ਅਦਾਕਾਰ, ਖਿਡਾਰੀ, ਕਾਰੋਬਾਰੀ ਹਰ ਵਰਗ ਦੇ ਪ੍ਰਮੁੱਖ ਵਿਅਕਤੀਆਂ ਦੇ ਨਾਂ ਹਨ। ਇਨ੍ਹਾਂ ਲੋਕਾਂ ‘ਤੇ ਟੈਕਸ ਚੋਰੀ ਦਾ ਦੋਸ਼ ਹੈ।

ਟੈਕਸ ਅਧਿਕਾਰੀ ਇਸ ਸਬੰਧੀ ਜਾਂਚ ‘ਚ ਲੱਗੇ ਹੋਏ ਹਨ। ਈਡੀ ਨੇ ਐਸ਼ਵਰਿਆ ਰਾਏ ਨੂੰ ਫੇਮਾ ਤਹਿਤ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਦਿੱਲੀ ਹੈੱਡਕੁਆਰਟਰ ਬੁਲਾਇਆ ਸੀ ਪਰ ਐਸ਼ਵਰਿਆ ਰਾਏ ਨੇ ਈਡੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਪੇਸ਼ ਨਹੀਂ ਹੋ ਸਕੇਗੀ। ਹੁਣ ਇਨਫੋਰਸਮੈਂਟ ਡਾਇਰੈਕਟੋਰੇਟ ਨਵਾਂ ਨੋਟਿਸ ਜਾਰੀ ਕਰੇਗਾ।ਪਨਾਮਾ ਪੇਪਰਜ਼ ਮਾਮਲੇ ਦੀ ਲੰਬੇ ਸਮੇਂ ਤੋਂ ਜਾਂਚ ਚੱਲ ਰਹੀ ਹੈ। ਈਡੀ ਅਧਿਕਾਰੀਆਂ ਨੇ ਜਾਂਚ ਵਿੱਚ ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਨੂੰ ਸ਼ਾਮਲ ਕੀਤਾ ਹੈ। ਇਸ ਕੜੀ ‘ਚ ਇਕ ਮਹੀਨਾ ਪਹਿਲਾਂ ਅਭਿਸ਼ੇਕ ਬੱਚਨ ਵੀ ਈਡੀ ਦਫਤਰ ਪਹੁੰਚੇ ਸਨ। ਉਨ੍ਹਾਂ ਨੇ ਈਡੀ ਅਧਿਕਾਰੀਆਂ ਨੂੰ ਕੁਝ ਦਸਤਾਵੇਜ਼ ਵੀ ਸੌਂਪੇ ਸਨ। ਈਡੀ ਦੇ ਸੂਤਰਾਂ ਦੀ ਮੰਨੀਏ ਤਾਂ ਜਲਦ ਹੀ ਉਨ੍ਹਾਂ ਦੇ ਪਿਤਾ ਅਮਿਤਾਭ ਬੱਚਨ ਨੂੰ ਵੀ ਇਸ ਮਾਮਲੇ ‘ਚ ਈਡੀ ਨੋਟਿਸ ਦੇ ਕੇ ਬੁਲਾਉਣ ਜਾ ਰਹੀ ਹੈ। ਸਾਲ 2016 ਵਿੱਚ ਯੂਕੇ ‘ਚ ਪਨਾਮਾ ਅਧਾਰਤ ਇੱਕ ਲਾਅ ਫਰਮ ਦੇ 11.5 ਕਰੋੜ ਟੈਕਸ ਦਸਤਾਵੇਜ਼ ਲੀਕ ਹੋਏ ਸਨ।

ਇਸ ਵਿਚ ਦੁਨੀਆ ਭਰ ਦੇ ਵੱਡੇ ਨੇਤਾਵਾਂ, ਕਾਰੋਬਾਰੀਆਂ ਅਤੇ ਵੱਡੀਆਂ ਸ਼ਖਸੀਅਤਾਂ ਦੇ ਨਾਂ ਸਾਹਮਣੇ ਆਏ ਸਨ। ਭਾਰਤ ਦੀ ਗੱਲ ਕਰੀਏ ਤਾਂ ਕਰੀਬ 500 ਲੋਕਾਂ ਦੇ ਨਾਂ ਸਾਹਮਣੇ ਆਏ ਹਨ। ਇਸ ਵਿੱਚ ਬੱਚਨ ਪਰਿਵਾਰ ਦਾ ਨਾਮ ਵੀ ਸ਼ਾਮਲ ਹੈ। ਇਕ ਰਿਪੋਰਟ ਮੁਤਾਬਕ ਅਮਿਤਾਭ ਬੱਚਨ ਨੂੰ 4 ਕੰਪਨੀਆਂ ਦਾ ਡਾਇਰੈਕਟਰ ਬਣਾਇਆ ਗਿਆ ਸੀ। ਇਨ੍ਹਾਂ ਵਿੱਚੋਂ ਤਿੰਨ ਬਹਾਮਾਸ ਵਿੱਚ ਸਨ, ਜਦੋਂ ਕਿ ਇੱਕ ਵਰਜਿਨ ਟਾਪੂ ਵਿੱਚ ਸੀ। ਇਹ 1993 ਵਿੱਚ ਬਣਾਏ ਗਏ ਸਨ। ਇਨ੍ਹਾਂ ਕੰਪਨੀਆਂ ਦੀ ਪੂੰਜੀ 5 ਹਜ਼ਾਰ ਤੋਂ 50 ਹਜ਼ਾਰ ਡਾਲਰ ਦੇ ਵਿਚਕਾਰ ਸੀ ਪਰ ਇਹ ਕੰਪਨੀਆਂ ਉਨ੍ਹਾਂ ਜਹਾਜ਼ਾਂ ਦਾ ਕਾਰੋਬਾਰ ਕਰ ਰਹੀਆਂ ਸਨ, ਜਿਨ੍ਹਾਂ ਦੀ ਕੀਮਤ ਕਰੋੜਾਂ ਰੁਪਏ ਸੀ।ਦੱਸ ਦਈਏ ਕਿ ਐਸ਼ਵਰਿਆ ਰਾਏ ਦੇ ਸੱਸ ਜਯਾ ਬੱਚਨ ਸਮਾਜਵਾਦੀ ਪਾਰਟੀ ਦੀ ਸੰਸਦ ਮੈਂਬਰ ਹੈ। ਉਹ ਪਿਛਲੇ ਦਿਨਾਂ ਤੋਂ ਮੋਦੀ ਸਰਕਾਰ ਉੱਪਰ ਕਾਫੀ ਹਮਲੇ ਕਰ ਰਹੀ ਹੈ। ਸਮਾਜਵਾਦੀ ਪਾਰਟੀ ਇਸ ਐਕਸ਼ਨ ਨੂੰ ਇਸੇ ਨਜ਼ਰੀਏ ਵਜੋਂ ਵੇਖ ਰਹੀ ਹੈ। ਸਮਾਜਵਾਦੀ ਪਾਰਟੀ ਦੇ ਹੋਰ ਵੀ ਕਈ ਲੀਡਰਾਂ ਉੱਪਰ ਇਨਕਮ ਟੈਕਸ ਤੇ ਹੋਰ ਏਜੰਸੀਆਂ ਉੱਪਰ ਛਾਪੇ ਪਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...