June 24, 2026, 3:27 pm
----------- Advertisement -----------
HomeNewsLatest Newsਨੀਲੇ ਅਸਮਾਨ ਲਈ ਸਾਫ਼ ਹਵਾ ਸਬੰਧੀ ਅੰਤਰਰਾਸ਼ਟਰੀ ਦਿਵਸ 'ਤੇ ਰਾਜ ਪੱਧਰੀ ਵਰਕਸ਼ਾਪ...

ਨੀਲੇ ਅਸਮਾਨ ਲਈ ਸਾਫ਼ ਹਵਾ ਸਬੰਧੀ ਅੰਤਰਰਾਸ਼ਟਰੀ ਦਿਵਸ ‘ਤੇ ਰਾਜ ਪੱਧਰੀ ਵਰਕਸ਼ਾਪ ਐਮਿਟੀ ਯੂਨੀਵਰਸਿਟੀ ਵਿਖੇ 7 ਸਤੰਬਰ ਨੂੰ ਕਰਵਾਈ ਜਾਵੇਗੀ: ਚੇਅਰਮੈਨ ਪੀ.ਪੀ.ਸੀ.ਬੀ

Published on

----------- Advertisement -----------

ਐਸ.ਏ.ਐਸ.ਨਗਰ, 6 ਸਤੰਬਰ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 7 ਸਤੰਬਰ, 2022 ਨੂੰ ਐਮਿਟੀ ਯੂਨੀਵਰਸਿਟੀ, ਸੈਕਟਰ-82, ਆਈ.ਟੀ. ਸਿਟੀ, ਮੋਹਾਲੀ ਵਿਖੇ ਨੀਲੇ ਅਸਮਾਨ ਲਈ ਸਾਫ਼ ਹਵਾ ਸਬੰਧੀ ਅੰਤਰਰਾਸ਼ਟਰੀ ਦਿਵਸ ਦੇ ਸਬੰਧ ਵਿੱਚ ਇੱਕ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਪੀ.ਸੀ.ਬੀ ਦੇ ਚੇਅਰਮੈਨ ਡਾ: ਆਦਰਸ਼ ਪਾਲ ਵਿਜ ਨੇ ਦੱਸਿਆ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਵਰਕਸ਼ਾਪ ਦੇ ਬੁਲਾਰੇ ਹਰਸ਼ਾ ਕੋਟਾ, ਐਸੋਸੀਏਟ ਪ੍ਰੋਫੈਸਰ, ਆਈਆਈਟੀ ਦਿੱਲੀ ਅਤੇ ਡਾ. ਸ਼ਵੇਤਾ ਯਾਦਵ, ਸਹਾਇਕ ਪ੍ਰੋਫੈਸਰ, ਵਾਤਾਵਰਣ ਵਿਗਿਆਨ ਵਿਭਾਗ, ਜੰਮੂ ਦੀ ਕੇਂਦਰੀ ਯੂਨੀਵਰਸਿਟੀ ਵਲੋਂ ਆਪਣੇ ਵਿਚਾਰ ਰੱਖੇ ਜਾਣਗੇ l ਵਰਕਸ਼ਾਪ ਦੌਰਾਨ ਹਵਾ ਪ੍ਰਦੂਸ਼ਣ ਕੰਟਰੋਲ ਸਬੰਧੀ ਸਟਾਲ ਵੀ ਪ੍ਰਦਰਸ਼ਿਤ ਕੀਤੇ ਜਾਣਗੇ ।
ਹਲਕਾ ਮੁਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ, ਵਿਧਾਇਕ ਡੇਰਾਬੱਸੀ ਸ. ਕੁਲਜੀਤ ਸਿੰਘ ਰੰਧਾਵਾ, ਸਕੱਤਰ, ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ ਕੁਮਾਰ ਰਾਹੁਲ ਆਈ.ਏ.ਐਸ., ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਆਈ.ਏ.ਐਸ., ਵਾਈਸ ਚਾਂਸਲਰ, ਐਮਿਟੀ ਯੂਨੀਵਰਸਿਟੀ ਡਾ. ਰਵਿੰਦਰ ਕੇ. ਕੋਹਲੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ਼ ਪਾਲ ਵਿਜ, ਮੈਂਬਰ ਸਕੱਤਰ, ਪੀ.ਪੀ.ਸੀ.ਬੀ. ਈ.ਆਰ. ਕ੍ਰੁਨੇਸ਼ ਗਰਗ, ਪੀ.ਪੀ.ਸੀ.ਬੀ. ਦੇ ਹੋਰ ਅਧਿਕਾਰੀ, ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਹੋਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...