November 17, 2026, 9:48 am
----------- Advertisement -----------
HomeNewsLatest Newsਰਾਜਾ ਵੜਿੰਗ ਦਾ ਸਰਕਾਰ ਨੂੰ ਸਵਾਲ- ਪੰਜਾਬ 'ਚ ਰੇਤ ਦੀ ਨਾਜਾਇਜ਼ ਮਾਈਨਿੰਗ...

ਰਾਜਾ ਵੜਿੰਗ ਦਾ ਸਰਕਾਰ ਨੂੰ ਸਵਾਲ- ਪੰਜਾਬ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ਨੂੰ ਕਿਸਦੀ ਮਿਲ ਰਹੀ ਹੈ ਸਰਪ੍ਰਸਤੀ

Published on

----------- Advertisement -----------

ਚੰਡੀਗੜ੍ਹ, 6 ਸਤੰਬਰ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਪੰਜਾਬ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਨੂੰ ਕਿਸਦੀ ਸਰਪ੍ਰਸਤੀ ਮਿਲ ਰਹੀ ਹੈ। ਸਰਹੱਦੀ ਖੇਤਰਾਂ ਸਮੇਤ ਵੱਡੀ ਪੱਧਰ ‘ਤੇ ਗੈਰ-ਕਾਨੂੰਨੀ ਮਾਈਨਿੰਗ ਹੋਣ ਦੀਆਂ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਸਰਕਾਰ ਅਤੇ ਪ੍ਰਸ਼ਾਸਨ ਦੀ ਸਰਪ੍ਰਸਤੀ ਤੋਂ ਬਿਨਾਂ ਨਹੀਂ ਹੋ ਸਕਦਾ। ਕੀ ਸਰਕਾਰ ਅਜਿਹੇ ਲੋਕਾਂ ਦਾ ਪਰਦਾਫਾਸ਼ ਕਰੇਗੀ? ਇਸ ਤੋਂ ਸਾਫ ਹੈ ਕਿ ਤੁਸੀਂ ਖੁਦ ਮਾਫੀਆ ਨੂੰ ਸ਼ਹਿ ਦੇ ਰਹੇ ਹੋ।
ਵੜਿੰਗ ਨੇ ਕਿਹਾ ਕਿ ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਦੇ ਸਰਹੱਦੀ ਖੇਤਰਾਂ ਵਿਚ ਮਾਈਨਿੰਗ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ ਉੱਪਰ ਵਿਸ਼ੇਸ਼ ਤੌਰ ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਾਬੰਦੀ ਲਗਾਈ ਹੋਈ ਹੈ। ਇਸ ਸਬੰਧੀ ਉਨ੍ਹਾਂ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਦੋਂ ਤੁਸੀਂ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਹੀਂ ਕਰਵਾ ਸਕਦੇ, ਤਾਂ ਇਸਦਾ ਮਤਲਬ ਇਹ ਹੈ ਕਿ ਤੁਹਾਡੀਆਂ ਕਈ ਮਜਬੂਰੀਆਂ ਹਨ, ਜਿਨ੍ਹਾਂ ਬਾਰੇ ਤੁਸੀਂ ਭਲੀ-ਭਾਂਤ ਜਾਣੂ ਵੀ ਹੋ ਅਤੇ ਲੋਕਾਂ ਲਈ ਵੀ ਉਨ੍ਹਾਂ ਨੂੰ ਸਮਝਣਾ ਮੁਸ਼ਕਿਲ ਨਹੀਂ ਹੈ।
ਵੜਿੰਗ ਨੇ ‘ਆਪ’ ਸਰਕਾਰ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਦੇ ਨੇਤਾਵਾਂ ਨੇ ਰੇਤ ਦੀ ਵਿਕਰੀ ਤੋਂ 20,000 ਕਰੋੜ ਰੁਪਏ ਪ੍ਰਾਪਤ ਕਰਨ ਦਾ ਦਾਅਵਾ ਕੀਤਾ ਸੀ। ਉਨ੍ਹਾਂ ਸਰਕਾਰ ਤੋਂ ਪੁੱਛਿਆ ਕਿ ਉਹ 20 ਹਜ਼ਾਰ ਕਰੋੜ ਰੁਪਏ ਕਿੱਥੇ ਗਏ? ਕੀ ਸਾਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਲਈ ਭੇਜਿਆ ਗਿਆ ਹੈ।
ਵੜਿੰਗ ਨੇ ਕਿਹਾ ਕਿ ਤੁਹਾਡੇ ਵੱਲੋਂ ਕੀਤੇ ਗਏ ਵੱਡੇ ਦਾਅਵਿਆਂ ਅਤੇ ਅਸਲ ਵਿੱਚ ਕੀਤੇ ਜਾਣ ਵਾਲੇ ਕੰਮਾਂ ਵਿੱਚ ਬਹੁਤ ਅੰਤਰ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਇਨ੍ਹਾਂ ਦੇ ਦਾਅਵਿਆਂ ਦੀ ਫੂਕ ਨਿਕਲ ਰਹੀ ਹੈ ਅਤੇ ਇਹ ਆਪਣੀ ਭਰੋਸੇਯੋਗਤਾ ਗੁਆ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...