November 11, 2026, 4:27 pm
----------- Advertisement -----------
HomeNewsLatest Newsਮਾਨਸਾ ਦੇ ਪਿੰਡ ਤਲਵੰਡੀ ਅਕਲੀਆ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ

ਮਾਨਸਾ ਦੇ ਪਿੰਡ ਤਲਵੰਡੀ ਅਕਲੀਆ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ

Published on

----------- Advertisement -----------

ਚੰਡੀਗੜ੍ਹ, 7 ਸਤੰਬਰ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਪਿੰਡ ਤਲਵੰਡੀ ਅਕਲੀਆ ਤੋਂ ਭੇਜੇ ਗਏ ਸੂਰਾਂ ਦੇ ਸੈਂਪਲਾਂ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.) -ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਭੋਪਾਲ ਵੱਲੋਂ ਇਸ ਦੀ ਪੁਸ਼ਟੀ ਉਪਰੰਤ ਪਸ਼ੂ ਪਾਲਣ ਵਿਭਾਗ ਨੇ ਜ਼ਿਲ੍ਹੇ ਵਿੱਚ ਬੀਮਾਰੀ ਦੀ ਰੋਕਥਾਮ ਲਈ ਪਾਬੰਦੀਆਂ ਸਖ਼ਤੀ ਨਾਲ ਲਾਗੂ ਕਰ ਦਿੱਤੀਆਂ ਹਨ। ਬੀਮਾਰੀ ਦੇ ਕੇਂਦਰ ਤੋਂ ਇੱਕ ਕਿਲੋਮੀਟਰ ਤੱਕ ਦਾ ਖੇਤਰ “ਸੰਕ੍ਰਮਣ ਜ਼ੋਨ” ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦਾ ਖੇਤਰ “ਨਿਗਰਾਨੀ ਜ਼ੋਨ” ਐਲਾਨ ਦਿੱਤਾ ਗਿਆ ਹੈ। ਵਿਭਾਗ ਦੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫ਼ੈਕਟਿਡ ਜ਼ੋਨ ਤੋਂ ਬਾਹਰ ਲਿਜਾਣ ਤੇ ਜ਼ੋਨ ਵਿੱਚ ਲਿਆਉਣ ਤੋਂ ਰੋਕਣਾ ਯਕੀਨੀ ਬਣਾਉਣ ਅਤੇ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਲਿਆਉਣ ਤੋਂ ਰੋਕਿਆ ਜਾਵੇ।

ਸੂਬੇ ਵਿੱਚ ਬੀਮਾਰੀ ਦੀ ਰੋਕਥਾਮ ਲਈ ਸੂਰਾਂ ਦੀ ਕਲਿੰਗ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਫ਼ਰੀਕਨ ਸਵਾਈਨ ਫ਼ੀਵਰ ਤੋਂ ਪ੍ਰਭਾਵਤ ਸੂਬੇ ਦੇ ਚਾਰ ਜ਼ਿਲ੍ਹਿਆਂ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਐਸ.ਬੀ.ਐਸ. ਨਗਰ ਅਤੇ ਫ਼ਾਜ਼ਿਲਕਾ ਵਿੱਚ 735 ਸੂਰਾਂ ਦੀ ਕਲਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ 471, ਫ਼ਤਹਿਗੜ੍ਹ ਸਾਹਿਬ ਵਿੱਚ 68, ਐਸ.ਬੀ.ਐਸ. ਨਗਰ ਵਿੱਚ 176 ਅਤੇ ਫ਼ਾਜ਼ਿਲਕਾ ਵਿੱਚ 20 ਸੂਰਾਂ ਦੀ ਕਲਿੰਗ ਕੀਤੀ ਗਈ ਹੈ। ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਸੂਰਾਂ ਦੀ ਕਲਿੰਗ ਲਈ ਸੂਬਾ ਸਰਕਾਰ ਵੱਲੋਂ ਮੁਆਵਜ਼ਾ ਨੀਤੀ ਐਲਾਨੀ ਗਈ ਹੈ ਅਤੇ ਵਿਭਾਗ ਵੱਲੋਂ ਨੋਟੀਫ਼ਾਈ ਕੀਤੇ ਗਏ ਬੀਮਾਰੀ ਦੇ ਕੇਂਦਰ ਤੋਂ ਇੱਕ ਕਿਲੋਮੀਟਰ ਦੇ ਦਾਇਰੇ ਦੇ “ਸੰਕ੍ਰਮਣ ਜ਼ੋਨ” ਵਿੱਚ ਵਿਭਾਗ ਵੱਲੋਂ ਮਾਰੇ ਗਏ ਸੂਰਾਂ ਲਈ ਹੀ ਮੁਆਵਜ਼ਾ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ 15 ਕਿਲੋ ਤੱਕ ਵਜ਼ਨ ਵਾਲੇ ਸੂਰ ਦੀ ਕਲਿੰਗ ਲਈ 2200 ਰੁਪਏ, 15 ਕਿਲੋ ਤੋਂ 40 ਕਿਲੋ ਤੱਕ ਵਜ਼ਨ ਵਾਲੇ ਸੂਰ ਲਈ 5800 ਰੁਪਏ, 40 ਕਿਲੋ ਤੋਂ 70 ਕਿਲੋ ਤੱਕ ਵਜ਼ਨ ਵਾਲੇ ਸੂਰ ਲਈ 8400 ਰੁਪਏ, 70 ਕਿਲੋ ਤੋਂ 100 ਕਿਲੋ ਤੱਕ ਵਜ਼ਨ ਵਾਲੇ ਸੂਰ ਲਈ 12000 ਰੁਪਏ ਅਤੇ 100 ਕਿਲੋ ਤੋਂ ਵੱਧ ਵਜ਼ਨ ਵਾਲੇ ਸੂਰ ਲਈ 15000 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ ਜਦਕਿ “ਸੰਕ੍ਰਮਣ ਜ਼ੋਨ” ਅੰਦਰ ਨਸ਼ਟ ਕੀਤੀ ਗਈ ਸੂਰਾਂ ਦੀ ਖ਼ੁਰਾਕ ਲਈ 22 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ ਮਿਲੇਗੀ।

ਕੈਬਨਿਟ ਮੰਤਰੀ ਨੇ ਸੂਰ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਸੂਰਾਂ ਦੀ ਕਲਿੰਗ ਲਈ ਵਿਭਾਗ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਮੁਤਾਬਕ ਸਿਰਫ਼ ਵਿਭਾਗ ਵੱਲੋਂ ਕੀਤੀ ਗਈ ਕਲਿੰਗ ਲਈ ਹੀ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਬੀਮਾਰੀ ਦੇ ਕੇਂਦਰ ਤੋਂ ਇੱਕ ਕਿਲੋਮੀਟਰ ਦੇ ਦਾਇਰੇ ‘ਚ ਸੂਰਾਂ ਦੀ ਕਲਿੰਗ ਜ਼ਰੂਰੀ ਹੈ, ਨਹੀਂ ਤਾਂ ਇਹ ਬੀਮਾਰੀ ਭਿਆਨਕ ਰੂਪ ਧਾਰ ਸਕਦੀ ਹੈ। ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਇਸ ਬੀਮਾਰੀ ਦੀ ਮੌਤ ਦਰ 100 ਫ਼ੀਸਦੀ ਤੱਕ ਹੋ ਸਕਦੀ ਹੈ ਅਤੇ ਇੱਕ ਵਾਰ ਸੂਰ ਦੇ ਪ੍ਰਭਾਵਤ ਹੋਣ ‘ਤੇ ਕੁਝ ਦਿਨਾਂ ਵਿੱਚ ਹੀ ਉਸ ਦੀ ਮੌਤ ਹੋ ਜਾਂਦੀ ਹੈ। ਇਸ ਲਈ ਜ਼ਰੂਰੀ ਹੈ ਕਿ ਸੂਰਾਂ ਦੀ ਕਲਿੰਗ ਵਿਭਾਗ ਵੱਲੋਂ ਕਾਰਵਾਈ ਜਾਵੇ ਕਿਉਂਕਿ ਜੇਕਰ ਪ੍ਰਭਾਵਿਤ ਸੂਰ ਆਪਣੇ-ਆਪ ਮਰਦਾ ਹੈ ਤਾਂ ਉਸ ਲਈ ਕੋਈ ਮੁਆਵਜ਼ਾ ਨੀਤੀ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...