November 17, 2026, 12:25 am
----------- Advertisement -----------
HomeNewsLatest Newsਮਨੀਸ਼ ਤਿਵਾੜੀ ਵੱਲੋਂ SAS Nagar ’ਚ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੂੰ ਲਾਗੂ ਕਰਨ...

ਮਨੀਸ਼ ਤਿਵਾੜੀ ਵੱਲੋਂ SAS Nagar ’ਚ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਮੀਟਿੰਗ

Published on

----------- Advertisement -----------

ਐਸ.ਏ.ਐਸ. ਨਗਰ, 7 ਸਤੰਬਰ : – ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲਾ ਡਿਵੈਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ(ਦੀਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਲੋਕ ਸਭਾ ਸ੍ਰੀ ਆਨੰਦਪੁਰ ਸਾਹਿਬ ਮਨੀਸ਼ ਤਿਵਾੜੀ ਨੇ ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀ ਕੇਂਦਰ ਪ੍ਰਯੋਜਿਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨਾਂ ਨੇ ਕਿਹਾ ਕਿ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰਨ ਲਈ ਸਮੇਂ-ਸਮੇਂ ’ਤੇ ਪ੍ਰਾਪਤ ਹੋਣ ਵਾਲੀ ਰਾਸ਼ੀ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਮੈਂਬਰ ਲੋਕ ਸਭਾ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਣ ਉਪਰੰਤ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਪੈਂਦੇ ਜ਼ਿਲ੍ਹਾ ਐਸ.ਏ.ਐਸ. ਨਗਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੀ ਹਾਜ਼ਰ ਸਨ।


ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੇਂਦਰ ਪ੍ਰਯੋਜਿਤ ਯੋਜਨਾਵਾਂ ਤਹਿਤ ਜ਼ਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ l ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ ਦੀ ਯੋਜਨਾ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਜਲ ਸਪਲਾਈ ਤੇ ਸੈਨੀਟੇਸ਼ਨ, ਭੂਮੀ ਰੱਖਿਆ ਵਿਭਾਗ, ਜ਼ਿਲਾ ਸਮਾਜਿਕ ਸੁਰੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ, ਖੇਤੀਬਾੜੀ, ਜ਼ਿਲਾ ਸਿੱਖਿਆ ਵਿਭਾਗ (ਐਲੀਮੈਂਟਰੀ) ਅਤੇ (ਸੈਕੰਡਰੀ), ਮਗਨਰੇਗਾ, ਆਜੀਵਿਕਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਜ਼ਿਲਾ ਭਲਾਈ ਵਿਭਾਗ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਸਿਹਤ ਵਿਭਾਗ, ਆਰ. ਸੇਟੀ ਸਕੀਮ ਅਤੇ ਬਾਗਬਾਨੀ ਸਮੇਤ ਕੇਂਦਰ ਸਰਕਾਰ ਦੀਆਂ ਹੋਰ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ।


ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਪੰਜਾਬ ਸਰਕਾਰ ਦੇ ਫਲੈਗਸ਼ਿਪ ਪੋ੍ਗਰਾਮਾਂ ਨੂੰ ਜ਼ਿਲੇ ਵਿੱਚ ਲੋਕਾਂ ਦੀ ਸਹੂਲਤ ਲਈ ਸਫ਼ਲਤਾ ਨਾਲ ਲਾਗੂ ਕਰਨ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਪਵਨ ਦੀਵਾਨ, ਜ਼ਿਲ੍ਹਾ ਜੰਗਲਾਤ ਅਫਸਰ ਕੰਵਰਦੀਪ ਸਿੰਘ, ਕਮਿਸ਼ਨਰ ਨਗਰ ਨਿਗਮ ਨਵਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਪੂਜਾ ਐਸ. ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜ਼ਰਾਲ, ਐਸ.ਡੀ.ਐਮ ਮੋਹਾਲੀ ਸਰਬਜੀਤ ਕੌਰ, ਐਸ.ਡੀ.ਐਮ.ਖਰੜ ਰਵਿੰਦਰ ਸਿੰਘ, ਸਿਵਲ ਸਰਜਨ ਆਦਰਸ਼ਪਾਲ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਅਮਨਿੰਦਰ ਸਿੰਘ , ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਜਸਵਿੰਦਰ ਕੌਰ ਸਮੇਤ ਹੋਰ ਵਿਭਾਗਾਂ ਦੇ ਮੁੱਖੀ ਅਤੇ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...