June 26, 2026, 12:33 am
----------- Advertisement -----------
HomeNewsLatest Newsਬੰਗਾਲ ਦੀ ਕੁੜੀ ਨੇ ਬਣਾਇਆ ਸੌਣ ਦਾ ਰਿਕਾਰਡ, ਜਿੱਤੇ 6 ਲੱਖ ਰੁਪਏ

ਬੰਗਾਲ ਦੀ ਕੁੜੀ ਨੇ ਬਣਾਇਆ ਸੌਣ ਦਾ ਰਿਕਾਰਡ, ਜਿੱਤੇ 6 ਲੱਖ ਰੁਪਏ

Published on

----------- Advertisement -----------

ਪੱਛਮੀ ਬੰਗਾਲ ਦੀ ਇੱਕ ਕੁੜੀ ਨੇ 100 ਦਿਨ ਲਗਾਤਾਰ 9 ਘੰਟੇ ਸੌਣ ਦਾ ਰਿਕਾਰਡ ਬਣਾਇਆ ਹੈ। ਇਸ ਲੜਕੀ ਦਾ ਨਾਂ ਤ੍ਰਿਪਰਣਾ ਚੱਕਰਵਰਤੀ ਹੈ, ਜੋ ਹੁਗਲੀ ਦੇ ਸ਼੍ਰੀਰਾਮਪੁਰ ਦੀ ਰਹਿਣ ਵਾਲੀ ਹੈ। ਤ੍ਰਿਪਰਣਾ ਨੇ 4.5 ਲੱਖ ਪ੍ਰਤੀਯੋਗੀਆਂ ਨੂੰ ਹਰਾ ਕੇ ਖਿਤਾਬ ਜਿੱਤਿਆ। ਦਿਲਚਸਪ ਗੱਲ ਇਹ ਹੈ ਕਿ ਤ੍ਰਿਪਰਣਾ ਨੂੰ ਖਿਤਾਬ ਜਿੱਤਣ ਲਈ 6 ਲੱਖ ਰੁਪਏ ਦੀ ਇਨਾਮੀ ਰਾਸ਼ੀ ਵੀ ਦਿੱਤੀ ਗਈ ਹੈ। ਜਿੱਤ ਤੋਂ ਬਾਅਦ ਤ੍ਰਿਪਰਣਾ ਨੇ ਦੱਸਿਆ ਕਿ ਉਹ ਰਾਤ ਨੂੰ ਜਾਗਦੀ ਸੀ ਅਤੇ ਦਿਨ ਨੂੰ ਸੌਂਦੀ ਸੀ। ਉਸ ਨੇ ਕਿਹਾ ਕਿ ਉਸ ਨੂੰ ਮਿਲਣ ਵਾਲੀ ਇਨਾਮੀ ਰਾਸ਼ੀ ਨਾਲ ਉਹ ਆਪਣੀ ਪਸੰਦ ਅਤੇ ਲੋੜ ਦੀਆਂ ਚੀਜ਼ਾਂ ਖਰੀਦੇਗੀ।
ਦੱਸ ਦਈਏ ਕਿ ਇਹ ਮੁਕਾਬਲਾ ਆਲ ਇੰਡੀਆ ਪੱਧਰ ‘ਤੇ ਕਰਵਾਇਆ ਗਿਆ ਸੀ, ਜਿਸ ‘ਚ 4.5 ਲੱਖ ਲੋਕਾਂ ਨੇ ਅਪਲਾਈ ਕੀਤਾ ਸੀ। ਇਨ੍ਹਾਂ ਵਿੱਚੋਂ 15 ਪ੍ਰਤੀਯੋਗੀਆਂ ਦੀ ਚੋਣ ਕੀਤੀ ਗਈ। ਇਸ ਵਿੱਚੋਂ ਸਿਰਫ਼ ਚਾਰ ਵਿਅਕਤੀ ਹੀ ਫਾਈਨਲ ਲਈ ਚੁਣੇ ਗਏ ਸਨ। ਤ੍ਰਿਪਰਣਾ ਨੇ ਇਸ ਮੁਕਾਬਲੇ ਦੀ ਜਾਣਕਾਰੀ ਇਕ ਵੈੱਬਸਾਈਟ ਰਾਹੀਂ ਹਾਸਲ ਕੀਤੀ। ਜਿੱਤ ਤੋਂ ਬਾਅਦ ਤ੍ਰਿਪਰਣਾ ਨੇ ਦੱਸਿਆ ਕਿ ਇਸ ਮੁਕਾਬਲੇ ਲਈ ਚਾਰੇ ਪ੍ਰਤੀਯੋਗੀਆਂ ਨੂੰ ਇੱਕ ਗੱਦਾ ਅਤੇ ਇੱਕ ਸਲੀਪ ਟਰੈਕਰ ਦਿੱਤਾ ਗਿਆ ਸੀ। ਉਨ੍ਹਾਂ ਸਾਰਿਆਂ ਨੂੰ ਸੌਣ ਦਾ ਹੁਨਰ ਦਿਖਾਉਣ ਲਈ ਕਿਹਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...