May 14, 2026, 5:24 am
----------- Advertisement -----------
HomeNewsBreaking Newsਅਨੰਤਨਾਗ ਪੁਲਿਸ ਮੁਕਾਬਲੇ 'ਚ ਦੋ ਅੱਤਵਾਦੀ ਢੇਰ, 24 ਘੰਟਿਆਂ 'ਚ ਚਾਰ ਅੱਤਵਾਦੀ...

ਅਨੰਤਨਾਗ ਪੁਲਿਸ ਮੁਕਾਬਲੇ ‘ਚ ਦੋ ਅੱਤਵਾਦੀ ਢੇਰ, 24 ਘੰਟਿਆਂ ‘ਚ ਚਾਰ ਅੱਤਵਾਦੀ ਢੇਰ

Published on

----------- Advertisement -----------

ਅਨੰਤਨਾਗ ਦੇ ਬਿਜਬਿਹਾਰਾ ਇਲਾਕੇ ‘ਚ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰੇ ਗਏ। ਸੁਰੱਖਿਆ ਬਲਾਂ ਨੇ ਹੋਰਾਂ ਦੀ ਭਾਲ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਦੋਵਾਂ ਦੀ ਪਛਾਣ ਕੀਤੀ ਜਾ ਰਹੀ ਹੈ। ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਸਥਾਨਕ ਪੁਲਿਸ ਨੂੰ ਜ਼ਿਲ੍ਹੇ ਦੇ ਥਜੀਵਾੜਾ ਇਲਾਕੇ ‘ਚ ਸ਼ੱਕੀ ਵਿਅਕਤੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੂਰੇ ਇਲਾਕੇ ‘ਚ ਤਲਾਸ਼ੀ ਮੁਹਿੰਮ ਅਤੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ। ਪੁਲਿਸ ਨੇ ਇੱਕ ਛੁਪਣਗਾਹ ਦੇ ਨੇੜੇ ਕੁਝ ਹਿਲਜੁਲ ਵੇਖੀ।
ਇਸ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ। ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।ਇਸ ਤੋਂ ਪਹਿਲਾਂ ਮੰਗਲਵਾਰ ਨੂੰ ਅਨੰਤਨਾਗ ਜ਼ਿਲੇ ‘ਚ ਹੀ ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਮਾਰੇ ਗਏ ਅੱਤਵਾਦੀ ਸੁਰੱਖਿਆ ਬਲਾਂ ‘ਤੇ ਹਮਲਿਆਂ ਅਤੇ ਨਾਗਰਿਕਾਂ ‘ਤੇ ਅੱਤਿਆਚਾਰ ਦੇ ਕਈ ਮਾਮਲਿਆਂ ‘ਚ ਸ਼ਾਮਲ ਸਨ, ਜਿਨ੍ਹਾਂ ‘ਚ ਦੋ ਟੈਰੀਟੋਰੀਅਲ ਆਰਮੀ ਦੇ ਜਵਾਨਾਂ ਦੀ ਹੱਤਿਆ ਵੀ ਸ਼ਾਮਲ ਸੀ।
ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰਾਂ ਦਾ ਵੱਡਾ ਭੰਡਾਰ ਬਰਾਮਦ ਹੋਇਆ ਹੈ। ਪੁਲਸ ਨੇ ਦੱਸਿਆ ਕਿ ਅਨੰਤਨਾਗ ਦੇ ਪੋਸ਼ਕਰੀ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ‘ਚ ਦੋ ਅੱਤਵਾਦੀਆਂ ਨੂੰ ਮਾਰ ਮੁਕਾਉਣ ‘ਚ ਸਫਲ ਰਹੇ।
ਇਨ੍ਹਾਂ ਦੀ ਪਛਾਣ ਜਬਲੀਪੋਰਾ ਬਿਜਬਿਹਾਰਾ ਦੇ ਦਾਨਿਸ਼ ਅਹਿਮਦ ਭੱਟ ਉਰਫ ਕੋਕਾਬ ਅਤੇ ਫਤਿਹਪੋਰਾ ਅਨੰਤਨਾਗ ਦੇ ਬਸ਼ਾਰਤ ਨਬੀ ਲੋਨ ਵਜੋਂ ਹੋਈ ਹੈ। ਪੁਲਿਸ ਮੁਤਾਬਕ ਮਾਰੇ ਗਏ ਦੋਵੇਂ ਅੱਤਵਾਦੀ 2019 ਤੋਂ ਸਰਗਰਮ ਸਨ। ਉਹ 6 ਜੂਨ 2019 ਨੂੰ ਟੈਰੀਟੋਰੀਅਲ ਆਰਮੀ ਦੇ ਜਵਾਨ ਸਦੂਰਾ ਅਨੰਤਨਾਗ ਨਿਵਾਸੀ ਮਨਜ਼ੂਰ ਅਹਿਮਦ ਅਤੇ 9 ਅਪ੍ਰੈਲ 2021 ਨੂੰ ਬਿਜਬਿਹਾਰਾ ਦੇ ਮੁਹੰਮਦ ਸਲੀਮ ਦੀ ਹੱਤਿਆ ਵਿੱਚ ਸ਼ਾਮਲ ਸਨ।
ਇਸ ਦੇ ਨਾਲ ਹੀ 29 ਮਈ 2021 ਨੂੰ ਜਬਲੀਪੋਰਾ ਬਿਜਬਿਹਾਰਾ ਵਿੱਚ ਦੋ ਨਾਗਰਿਕਾਂ ਦੀ ਹੱਤਿਆ ਵਿੱਚ ਵੀ ਸ਼ਾਮਲ ਸੀ। ਮਾਰੇ ਗਏ ਅੱਤਵਾਦੀਆਂ ਕੋਲੋਂ ਇਕ ਏਕੇ 56 ਰਾਈਫਲ, 35 ਗੋਲੀਆਂ, ਦੋ ਮੈਗਜ਼ੀਨ, ਇਕ ਪਿਸਤੌਲ ਅਤੇ ਹੋਰ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...