November 17, 2026, 9:41 am
----------- Advertisement -----------
HomeNewsLatest Newsਗਲਤ ਸਟੈਂਡ ਲੈ ਕੇ ਪੰਜਾਬ ਦੇ ਮੁੱਦਿਆਂ ਨੂੰ ਮਾਮੂਲੀ ਨਾ ਬਣਾਓ -...

ਗਲਤ ਸਟੈਂਡ ਲੈ ਕੇ ਪੰਜਾਬ ਦੇ ਮੁੱਦਿਆਂ ਨੂੰ ਮਾਮੂਲੀ ਨਾ ਬਣਾਓ – ਪ੍ਰਤਾਪ ਸਿੰਘ ਬਾਜਵਾ

Published on

----------- Advertisement -----------

ਚੰਡੀਗੜ੍ਹ, 7 ਸਤੰਬਰ : – ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਬੇ ਨਾਲ ਸਬੰਧਤ ਸੰਵੇਦਨਸ਼ੀਲ ਮੁੱਦਿਆਂ ਨੂੰ ਮਾਮੂਲੀ ਨਹੀਂ ਸਮਝਣਾ ਚਾਹੀਦਾ ਕਿਉਂਕਿ ਇਹ ਪੰਜਾਬੀਆਂ ਦੀ ਜ਼ਿੰਦਗੀ ਦਾ ਸਵਾਲ ਹੈ। ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਇਹ ਦਾਅਵਾ ਕਿ ਪੰਜਾਬ ਹਰਿਆਣਾ ਨਾਲ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਵਿਵਾਦ ਨੂੰ ਸੁਲਝਾਉਣ ਵਿੱਚ ਸਹਿਯੋਗ ਨਹੀਂ ਕਰ ਰਿਹਾ ਹੈ, ਨੂੰ ਗਲਤ ਨਹੀਂ ਸਮਝਣਾ ਚਾਹੀਦਾ ਕਿਉਂਕਿ ਪੰਜਾਬ ਸਰਕਾਰ ਇਸ ਪ੍ਰਤੀ ਗੰਭੀਰ ਨਹੀਂ ਹੈ।
ਬਾਜਵਾ ਨੇ ਕਿਹਾ ਕਿ ਐਸਵਾਈਐਲ, ਦਰਿਆਈ ਪਾਣੀ, ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਦਾ ਤਬਾਦਲਾ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਯੋਗ ਨੁਮਾਇੰਦਗੀ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮੁੱਦੇ ਹਨ ਜਿਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਣਾ ਚਾਹੀਦਾ ਹੈ।
ਹਾਲਾਂਕਿ ਭਗਵੰਤ ਮਾਨ ਦਾ 9 ਜੁਲਾਈ ਨੇ ਟਵੀਟ ਕੀਤਾ ਸੀ ਜਿਸ ਵਿੱਚ ਉਨ੍ਹਾਂ ਕੇਂਦਰ ਸਰਕਾਰ ਨੂੰ ਹਰਿਆਣਾ ਦੀ ਤਰਜ਼ ‘ਤੇ ਪੰਜਾਬ ਨੂੰ ਵਿਧਾਨ ਸਭਾ ਅਤੇ ਹਾਈਕੋਰਟ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੀ ਅਪੀਲ ਕੀਤੀ ਸੀ, ਉਹ ਸੂਬੇ ਦੇ ਹਿੱਤ ਵਿੱਚ ਨਹੀਂ ਹੈ। ਬਾਜਵਾ ਨੇ ਕਿਹਾ ਕਿ ਅਸਲ ਵਿਚ ਅਜਿਹਾ ਸਟੈਂਡ ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰ ਦੇਵੇਗਾ।
ਬਾਜਵਾ ਨੇ ਕਿਹਾ ਕਿ ਮਾਨ ਨੂੰ ਵਿਧਾਨ ਸਭਾ ਅਤੇ ਹਾਈਕੋਰਟ ਦੀ ਉਸਾਰੀ ਲਈ ਵੱਖਰੀ ਜ਼ਮੀਨ ਦੀ ਮੰਗ ਕਰਨ ਦੀ ਬਜਾਏ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਨੂੰ ਤਬਦੀਲ ਕਰਨ ਅਤੇ ਹਰਿਆਣਾ ਦੀ ਨਵੀਂ ਰਾਜਧਾਨੀ ਲਈ ਵੱਖਰੀ ਜ਼ਮੀਨ ਦੇਣ ਲਈ ਕੇਂਦਰ ਤੋਂ ਮੰਗ ਕਰਨੀ ਚਾਹੀਦੀ ਸੀ। ਹਰਿਆਣਾ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਬਿਆਨ ਕਿ ਕੇਂਦਰ ਸਰਕਾਰ ਨੂੰ ਦੋ ਗੁਆਂਢੀ ਰਾਜਾਂ ਦਰਮਿਆਨ ਦਰਿਆਈ ਪਾਣੀ ਦੇ ਵਿਵਾਦ ਨੂੰ ਸੁਲਝਾਉਣ ਦੀ ਜ਼ਿੰਮੇਵਾਰੀ ਲੈਣ ਦਿਓ, ‘ਤੇ ਟਿੱਪਣੀ ਕਰਦਿਆਂ ਬਾਜਵਾ ਨੇ ਕਿਹਾ ਕਿ ਕੇਂਦਰ ਨੇ ਅਜੇ ਤੱਕ ਇਸ ਮੁੱਦੇ ਨੂੰ ਸੁਲਝਾਉਣ ਲਈ ਕਦੇ ਵੀ ਸੁਹਿਰਦ ਯਤਨ ਨਹੀਂ ਕੀਤੇ।

ਯਾਦ ਰਹੇ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਚੰਡੀਗੜ੍ਹ ਨੂੰ ਪੰਜਾਬ ਵਿੱਚ ਤਬਦੀਲ ਕਰਨ ਦੇ ਨਾਲ-ਨਾਲ ਬੀਬੀਐਮਬੀ ਵਿੱਚ ਪੰਜਾਬ ਦੀ ਸਹੀ ਨੁਮਾਇੰਦਗੀ ਨੂੰ ਲੈ ਕੇ ਪੱਖਪਾਤ ਕਰ ਰਹੇ ਸਨ”, ਬਾਜਵਾ ਨੇ ਅੱਗੇ ਕਿਹਾ ਕਿ ਕੇਜਰੀਵਾਲ ਅਤੇ ਮਾਨ ਨੂੰ ਪਹਿਲਾਂ ਇਹ ਸਮਝਣ ਦਿਓ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਪੰਜਾਬ ਦਾ ਪਹਿਲਾ ਹੱਕ ਹੈ। ਭਾਵੇਂ ਹਰਿਆਣਾ ਦਾ ਪੰਜਾਬ ਦੇ ਪਾਣੀਆਂ ‘ਤੇ ਕੋਈ ਰਿਪੇਰੀਅਨ ਹੱਕ ਨਹੀਂ ਹੈ, ਪਰ ਉਹ ਸੂਬੇ ਨਾਲ ਆਪਸੀ ਗੱਲਬਾਤ ਤੋਂ ਬਾਅਦ ਹੀ ਆਪਣੇ ਹਿੱਸੇ ਦੇ ਪਾਣੀ ਦੀ ਮੰਗ ਕਰ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...